25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਦੀ ਜਿੱਤ ਪੱਕੀ – ਮਾਂਗਾ ਸਰਾਏ

ਚਵਿੰਡਾ ਦੇਵੀ, 24 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾਸਰਾਏ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 25-09-2026
ਚਵਿੰਡਾ ਦੇਵੀ, 24 ਸਤੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾਸਰਾਏ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਜੀਠਾ ਵਿਚ ਵੀ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਹੈ ਅਤੇ ਪਾਰਟੀ ਦੇ ਆਗੂ ਤੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ । ਮਨਜਿੰਦਰ ਸਿੰਘ ਮਾਂਗਾਸਰਾਏ ਨੇ ਕਿਹਾ ਕਿ ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤਲਬੀਰ ਸਿੰਘ ਗਿੱਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਬਲਾਕ ਪ੍ਰਧਾਨ ਨੇ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ: ਸਤਨਾਮ ਸਿੰਘ ਅਜਨਾਲਾ ਵਲੋਂ ਰੋਸ ਧਰਨੇ ਦਾ ਐਲਾਨ ਅਗਲੀ ਖ਼ਬਰ 3 ਦਿਨ ਤੋਂ ਲਾਪਤਾ ਵਿਅਕਤੀ ਦੀ ਲਾਹੌਰ ਬ੍ਰਾਂਚ ਨਹਿਰ ਨੇੜਿਓਂ ਮਿਲੀ ਲਾਸ਼
Ad Position 24