ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਨੂੰ ਰਾਜਨੀਤੀਕ ਵਿੰਗ ਬਣਾਉਣ ਦੀ ਅਪੀਲ: ਗਰਚਾ
ਅੰਮ੍ਰਿਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੁੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂੰਹ ਮੁਲਾਜ਼ਮ ਜਥੇਬੰਦੀਆਂ ਅਤੇ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀਕ ਵਿੰਗ ਦਾ ਗਠਨ ਕਰਨ। ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਆਪਣੀ ਅਗਵਾਈ ’ਚ ਸਮੁੱਚੇ ਮੁਲਾਜ਼ਮ ਵਰਗ ਨੂੰ ਲਾਮਬੰਦ ਕਰ ਕੇ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਹੈ।
ਬ
ਬਲਵੀਰ ਸਿੰਘ ਗਰਚਾ।
26-09-2026
ਅੰਮ੍ਰਿਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੁੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂੰਹ ਮੁਲਾਜ਼ਮ ਜਥੇਬੰਦੀਆਂ ਅਤੇ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀਕ ਵਿੰਗ ਦਾ ਗਠਨ ਕਰਨ।ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਆਪਣੀ ਅਗਵਾਈ ’ਚ ਸਮੁੱਚੇ ਮੁਲਾਜ਼ਮ ਵਰਗ ਨੂੰ ਲਾਮਬੰਦ ਕਰ ਕੇ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜਮਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਗਰੀਬਾਂ ਵਿਰੁੱਧ ਹੈ ਜਿਸ ਦਾ ਸਬੂਤ ਕਿਸਾਨਾਂ, ਸਫਾਈ ਕਰਮਚਾਰੀਆਂ, ਬੇਰੁਜ਼ਗਾਰਾਂ ਤੇ ਪਾਣੀ ਦੀਆਂ ਬੁਛਾੜਾ ਮਾਰ ਕੇ, ਅੱਥਰੂ ਗੈਸ ਦੇ ਗੋਲੇ ਸੁੱਟ ਕੇ ਅਤੇ ਲਾਠੀਚਾਰਜ ਕਰਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਇਤਿਹਾਸਿਕ ਰੈਲੀ ਅਤੇ ਪੂਰੇ ਪੰਜਾਬ ਦੇ ਦਫਤਰਾਂ ’ਚ ਹੜਤਾਲ ਕਰਨ ਤੋਂ ਬਾਅਦ ਵੀ ਮੁਲਾਜਮਾਂ ਦੇ ਮਸਲੇ ਜਿਉਂ ਦੇ ਤਿਉਂ ਹੀ ਹਨ। ਇਥੋਂ ਤੱਕ ਕਿ ਸਰਕਾਰ ਨੇ ਮੁਲਾਜਮ ਜਥੇਬੰਦੀਆਂ ਦੀਆਂ ਮੁੱਖ ਮੰਤਰੀ ਨਾਲ ਮੀਟਿੰਗ ਦੌਰਨ ਨਾਟਕੀ ਢੰਗ ਨਾਲ ਫੋਟੋਆਂ ਖਿੱਚ ਕੇ ਵਾਇਰਲ ਕੀਤੀਆਂ ਹਨ ਤਾਂ ਜੋ ਮੁਲਾਜਮਾਂ ਵਿਚ ਫੁੱਟ ਪਾਈ ਜਾਵੇ। ਗਰਚਾ ਨੇ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਮੁਲਾਜਮਾਂ ਦੇ ਮਸਲਿਆਂ ਦਾ ਪੱਕਾ ਹੱਲ ਕੱਢਣ ਲਈ ਇਕ ਰਾਜਨੀਤੀਕ ਵਿੰਗ ਦਾ ਗਠਨ ਕੀਤਾ ਜਾਵੇ ਅਤੇ ਜਿਹੜੀ ਰਾਜਨੀਤੀਕ ਪਾਰਟੀ ਮੁਲਾਜਮਾਂ ਦੇ ਮਸਲੇ ਹੱਲ ਕਰਨ ਦਾ ਪੱਕਾ ਵਾਅਦਾ ਕਰੇ ਅਤੇ ਜਿਸ ਪਾਰਟੀ ਨੇ ਪਹਿਲਾਂ ਵੀ ਮੁਲਾਜਮਾਂ ਦੇ ਹੱਕਾਂ ਲਈ ਕੰਮ ਕੀਤੇ ਹੋਣ ਉਸ ਪਾਰਟੀ ਦੇ ਭਾਈਵਾਲ ਬਣਿਆ ਜਾਵੇ ਅਤੇ ਉਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਇਆ ਜਾਵੇ।