ਪਿੰਡ ਝੰਜੋਟੀ ਵਿਖੇ ਸੱਭਿਆਚਾਰਕ ਮੇਲਾ ਤੇ ਕਬੱਡੀ ਟੂਰਨਾਮੈਂਟ ਅੱਜ
ਕੋਈ ਵੀ ਵਿਅਕਤੀ ਹਥਿਆਰ ਜਾਂ ਨਸ਼ਾ ਕਰਕੇ ਨਾ ਆਵੇ : ਲਖਵਿੰਦਰ ਝੰਜੋਟੀ
ਰਾਮ ਤੀਰਥ, 26 ਸਤੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਝੰਜੋਟੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਬਾਬਾ ਝਾੜ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਸਾਬਕਾ ਸਰਪੰਚ ਝੰਜੋਟੀ ਨੇ ਦੱਸਿਆ ਕਿ ਮੇਲਾ ਕਰਵਾਉਣ ਸੰਬੰਧੀ ਐੱਸ.
ਰਾਮ ਤੀਰਥ, 26 ਸਤੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਝੰਜੋਟੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਬਾਬਾ ਝਾੜ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਸਾਬਕਾ ਸਰਪੰਚ ਝੰਜੋਟੀ ਨੇ ਦੱਸਿਆ ਕਿ ਮੇਲਾ ਕਰਵਾਉਣ ਸੰਬੰਧੀ ਐੱਸ.ਡੀ.ਐੱਮ. ਅਜਨਾਲਾ ਅਤੇ ਹੋਰ ਸੰਬੰਧਿਤ ਵਿਭਾਗਾਂ ਤੋਂ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤ ਅਤੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਮੇਲੇ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਹਥਿਆਰ ਜਾਂ ਨਸ਼ਾ ਕਰਕੇ ਮੇਲੇ ਵਿਚ ਨਾ ਆਵੇ, ਕਿਉਂਕਿ ਇਹ ਪਵਿੱਤਰ ਮੇਲਾ ਮਹਾਂਪੁਰਖ ਬਾਬਾ ਝਾੜ ਪੀਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਅਮਨ ਰੋਜ਼ੀ ਆਪਣੀ ਗਾਇਕੀ ਰਾਹੀਂ ਹਾਜ਼ਰੀ ਲਵਾਏਗੀ। ਇਸ ਮੌਕੇ ਸੰਗਤ ਦੇ ਮਨੋਰੰਜਨ ਦੇ ਨਾਲ-ਨਾਲ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। 26 ਏਐਸਆਰ09 ਲਖਵਿੰਦਰ ਸਿੰਘ ਝੰਜੋਟੀ