27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੂੰਗ ਸਕੂਲ ਦੇ ਵਿਦਿਆਰਥੀ ਸ਼ਮਸ਼ੇਰ ਸਿੰਘ ਨੇ ਕਰਾਟੇ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ

ਚੌਂਕ ਮਹਿਤਾ, 24 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ, ਚੂੰਗ ਦੇ ਵਿਦਿਆਰਥੀ ਸ਼ਮਸ਼ੇਰ ਸਿੰਘ ਵਲੋਂ 5ਵੇਂ ਜੌਹਰ ਪ੍ਰੈਜ਼ੀਡੈਂਟ ਕੱਪ ਕਰਾਟੇ ਚੈਂਪੀਅਨਸ਼ਿਪ ਦੇ ਵਿਚ ਤੀਸਰਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਹ ਮੁਕਾਬਲਾ ਥਾਈਲੈਂਡ ਵਿਚ ਹੋਇਆ।

Ad Position 21
No active advertisement
ਅਜੀਤ ਡੈਸਕ 27-09-2026
ਚੌਂਕ ਮਹਿਤਾ, 24 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ, ਚੂੰਗ ਦੇ ਵਿਦਿਆਰਥੀ ਸ਼ਮਸ਼ੇਰ ਸਿੰਘ ਵਲੋਂ 5ਵੇਂ ਜੌਹਰ ਪ੍ਰੈਜ਼ੀਡੈਂਟ ਕੱਪ ਕਰਾਟੇ ਚੈਂਪੀਅਨਸ਼ਿਪ ਦੇ ਵਿਚ ਤੀਸਰਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਹ ਮੁਕਾਬਲਾ ਥਾਈਲੈਂਡ ਵਿਚ ਹੋਇਆ। ਜਿਸ ਦੇ ਵਿਚ ਭਾਰਤ ਤੋਂ ਇਲਾਵਾ ਮਲੇਸ਼ੀਆ,ਇੰਡੋਨੇਸ਼ੀਆ, ਸਿੰਘਾਪੁਰ, ਵੀਅਤਨਾਮ ਅਤੇ ਨੇਪਾਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪੂਰੇ ਭਾਰਤ ਤੋਂ 16 ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ। ਸਕੂਲ ਦੇ ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਵਿਦਿਆਰਥੀ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸ਼ਮਸ਼ੇਰ ਸਿੰਘ ਨੇ ਅਪਣੇ ਸਕੂਲ, ਮਾਤਾ-ਪਿਤਾ ਨਾਮ ਰੌਸ਼ਨ ਕੀਤਾ ਅਤੇ ਇਸ ਪ੍ਰਾਪਤੀ ਨੂੰ ਕੋਚ ਯੋਗੇਸ਼ ਕੁਮਾਰ ਵਲੋਂ ਕਰਵਾਈ ਅਣਥੱਕ ਮਿਹਨਤ ਦਾ ਨਤੀਜਾ ਦੱਸਿਆ। ਇਸ ਮੌਕੇ ਕੋਚ ਯੋਗੇਸ਼ ਕੁਮਾਰ ਨੇ ਕਿਹਾ ਕਿ ਮੈਨੇਜਮੈਂਟ ਵਲੋਂ ਦਿੱਤੇ ਹਰ ਤਰ੍ਹਾਂ ਦੇ ਸਹਿਯੋਗ ਕਰਕੇ ਹੀ ਅਜਿਹਾ ਸੰਭਵ ਹੋ ਸਕਿਆ ਹੈ। ਇਸ ਮੌਕੇ ਡਾਇਰੈਕਟਰ ਤੇਜਬੀਰ ਸਿੰਘ ਸੋਹਲ, ਜਸਪ੍ਰੀਤ ਕੌਰ ਸੋਹਲ, ਪ੍ਰਿੰਸੀਪਲ ਮਨਪ੍ਰੀਤ ਕੌਰ ਛੀਨਾ ਅਤੇ ਹੋਰ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੀਤੀ ਮਜੀਠਾ ਸਬ ਡਵੀਜ਼ਨ 1 ਅਤੇ 2 ਦੀਆਂ ਨਵੀਆਂ ਕਮੇਟੀਆਂ ਦੀ ਚੋਣ * ਕਮਲ ਸ਼ਰਮਾ ਅਤੇ ਸੰਦ... ਅਗਲੀ ਖ਼ਬਰ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਐੱਸ. ਬੀ. ਐੱਸ. ਕਾਲਜ ਆਫ ਫਾਰਮੇਸੀ, ਸੋਹੀਆਂ ਕਲਾਂ ਨੇ ਜਾਗਰੂਕਤਾ ਰੈਲੀ ਕੱਢੀ
Ad Position 24