ਦਸ਼ਮੇਸ਼ ਪਬਲਿਕ ਸਕੂਲ ਵਿਖੇ ਸਭਿਆਚਾਰਕ ਸਮਾਗਮ ਕਰਵਾਇਆ
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਇਕ ਸਭਿਆਚਾਰਕ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਇਕ ਸਭਿਆਚਾਰਕ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਗੀਤ, ਡਾਂਸ, ਕਵਿਤਾਵਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ । ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ । ਸਮਾਗਮ ਦੌਰਾਨ ਐੱਮ.ਡੀ. ਕੁਲਬੀਰ ਸਿੰਘ ਮਾਨ ਅਤੇ ਪ੍ਰਿੰ: ਹਰਵਿੰਦਰ ਕੌਰ ਵਲੋਂ ਸਮਾਗਮ ਦੌਰਾਨ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਸਮਾਗਮ ਦਾ ਮਾਹੌਲ ਪਿਆਰ, ਸਤਿਕਾਰ ਅਤੇ ਖੁਸ਼ੀ ਨਾਲ ਭਰਪੂਰ ਰਿਹਾ ।