26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਗਨਦੀਪ ਕੌਰ ਛੱਜਲਵੱਡੀ ਨੂੰ ‘ਆਪ’ ਇਸਤਰੀ ਵਿੰਗ ਦੀ ਵਾਈਸ ਕੋਆਰਡੀਨੇਟਰ ਦੀ ਜ਼ਿੰਮੇਵਾਰੀ

ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨਸ਼ਾ ਮੁਕਤੀ ਮੋਰਚਾ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਧਰਮ ਪਤਨੀ ਗਗਨਦੀਪ ਕੌਰ ਛੱਜਲਵੱਡੀ ਨੂੰ ਇਸਤਰੀ ਵਿੰਗ ਦੀ ਵਾਈਸ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਗਗਨਦੀਪ ਕੌਰ ਛੱਜਲਵੱਡੀ 27-09-2026
ਟਾਂਗਰਾ, 26 ਸਤੰਬਰ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨਸ਼ਾ ਮੁਕਤੀ ਮੋਰਚਾ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਧਰਮ ਪਤਨੀ ਗਗਨਦੀਪ ਕੌਰ ਛੱਜਲਵੱਡੀ ਨੂੰ ਇਸਤਰੀ ਵਿੰਗ ਦੀ ਵਾਈਸ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ‘ਆਪ’ ਆਗੂ ਸਤਿੰਦਰ ਸਿੰਘ ਛੱਜਲਵੱਡੀ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਓ. ਐੱਸ. ਡੀ. ਰਾਜਵੀਰ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਗਨਦੀਪ ਕੌਰ ਛੱਜਲਵੱਡੀ ਨੂੰ ਸੂਬਾ ਪੱਧਰੀ ਜ਼ਿੰਮੇਵਾਰੀ ਮਿਲਣਾ ਹਲਕਾ ਬਾਬਾ ਬਕਾਲਾ ਸਾਹਿਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਕੌਰ ਛੱਜਲਵੱਡੀ ਪਾਰਟੀ ਦੀ ਮਹਿਲਾ ਇਕਾਈ ਨੂੰ ਹੋਰ ਮਜ਼ਬੂਤ ਕਰਨ, ਮਹਿਲਾਵਾਂ ਨੂੰ ਸੰਗਠਨ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਸਤਿੰਦਰ ਸਿੰਘ ਛੱਜਲਵੱਡੀ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਮਿਹਨਤ ਅਤੇ ਸਰਗਰਮ ਭੂਮਿਕਾ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਅਗਲੀ ਖ਼ਬਰ ਛੱਜਲਵੱਡੀ ਦੀ ਅਗਵਾਈ ਹੇਠ ਗੁਰਚਰਨ ਸਿੰਘ ਬੁਤਾਲਾ ‘ਆਪ’ ਵਿਚ ਸ਼ਾਮਿਲ
Ad Position 24