26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਈ.ਟੀ.ਓ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਜੰਡਿਆਲਾ ਗੁਰ, 26 ਸਤੰਬਰ ( ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.

Ad Position 21
No active advertisement
ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 1 ਲੜਕੇ ਜੰਡਿਆਲਾ ਗੁਰੂ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਤੇ ਹੋਰ । ਜਸਵੀਰ ਪ੍ਰਮਿੰਦਰ ਸਿੰਘ ਜੋਸਨ 27-09-2026
ਜੰਡਿਆਲਾ ਗੁਰ, 26 ਸਤੰਬਰ ( ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ, ਜੰਡਿਆਲਾ ਗੁਰੂ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਭੋਗ ਪਾਏ ਗਏ । ਇਸ ਮੌਕੇ ਸ. ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਇਸ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ 60.80 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ.ਆਈ.ਡੀ.ਬੀ. ਸਕੀਮ ਅਧੀਨ ਪ੍ਰਾਪਤ ਫੰਡਾਂ ਨਾਲ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ ਹੈ। ਨਵੀਂ ਇਮਾਰਤ ਵਿਚ 7 ਨਵੇਂ ਕਮਰਿਆਂ, ਵਾਸ਼ਰੂਮਾਂ ਅਤੇ ਇੰਟਰਲਾਕ ਟਾਇਲਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਅਤੇ ਅੱਜ ਉਨ੍ਹਾਂ ਦੇ ਸਰਕਾਰੀ ਸਕੂਲਾਂ ਦੇ ਬੱਚੇ ਵਿਦਿਆ ਦੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਾਉਣ ਦਾ ਕੋਟਲਾ ਬਥੂੰਨਗੜ੍ਹ ਪੰਚਾਇਤ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਅਗਲੀ ਖ਼ਬਰ ਗਗਨਦੀਪ ਕੌਰ ਛੱਜਲਵੱਡੀ ਨੂੰ ‘ਆਪ’ ਇਸਤਰੀ ਵਿੰਗ ਦੀ ਵਾਈਸ ਕੋਆਰਡੀਨੇਟਰ ਦੀ ਜ਼ਿੰਮੇਵਾਰੀ
Ad Position 24