27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨੰਗਲ ਦਿਆਲ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ

ਨਵਾਂ ਪਿੰਡ, 27 ਸਤੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਗੁਆਂਢੀ ਪਿੰਡ ਨੰਗਲ ਦਿਆਲ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਹਿਮ ਮੀਟਿੰਗ ਹਰਪ੍ਰੀਤ ਸਿੰਘ ਬੱਬਲੂ ਆਸਟ੍ਰੇਲੀਆ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ’ਚ ਹੋਈ, ਜਿਸ ’ਚ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਭਾਈ ਅਮਨਦੀਪ ਸਿੰਘ ਡੱਡੂਆਣਾ ਤੇ ਭਾਈ ਜਰਮਨਜੀਤ ਸਿੰਘ ਡੱਡੂਆਣਾ ਆਸਟ੍ਰੇਲੀਆ ਦੇ ਦਿਸ਼ਾ -ਨਿਰਦੇਸ਼ਾਂ ’ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਤੇ ਬਿਕਰਮਜੀਤ ਸਿੰਘ ਕੋਟਲਾ ਸੇਵਾਦਾਰ ਹਲਕਾ ਜੰਡਿਆਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਉਚੇਚੇ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 28-09-2026
ਨਵਾਂ ਪਿੰਡ, 27 ਸਤੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਗੁਆਂਢੀ ਪਿੰਡ ਨੰਗਲ ਦਿਆਲ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਹਿਮ ਮੀਟਿੰਗ ਹਰਪ੍ਰੀਤ ਸਿੰਘ ਬੱਬਲੂ ਆਸਟ੍ਰੇਲੀਆ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ’ਚ ਹੋਈ, ਜਿਸ ’ਚ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਭਾਈ ਅਮਨਦੀਪ ਸਿੰਘ ਡੱਡੂਆਣਾ ਤੇ ਭਾਈ ਜਰਮਨਜੀਤ ਸਿੰਘ ਡੱਡੂਆਣਾ ਆਸਟ੍ਰੇਲੀਆ ਦੇ ਦਿਸ਼ਾ -ਨਿਰਦੇਸ਼ਾਂ ’ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਤੇ ਬਿਕਰਮਜੀਤ ਸਿੰਘ ਕੋਟਲਾ ਸੇਵਾਦਾਰ ਹਲਕਾ ਜੰਡਿਆਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਕੋਟਲਾ ਭਰਾਵਾਂ ਨੇ ਗਮਾਡਾ (ਗ੍ਰੇਟਰ ਮੋਹਾਲੀ ਡਿਵੇਲਪਮੈਂਟ ਅਥਰਾਟੀ ) ਬਹੁਕਰੋੜੀ ਘਪਲਾ ਮਾਮਲੇ ਨੂੰ ਲੈ ਕੇ ਕੇਂਦਰੀ ਏਜੰਸੀ ਈ. ਡੀ. ਵਲੋਂ ਪਿਛਲੇ ਦਿਨੀਂ ਕੀਤੀ ਗਈ ਛਾਪੇਮਾਰੀ ’ਤੇ ਕਿਹਾ ਕਿ ਗਮਾਡਾ ਨਾਲ ਸੰਬੰਧਿਤ ਜ਼ਮੀਨੀ ਸੌਦਿਆਂ, ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ, ਜ਼ਮੀਨ ਦੀ ਪ੍ਰਾਪਤੀ ਤੇ ਇਨ੍ਹਾਂ ’ਚ ਨਿੱਜੀ ਵਿਕਾਸਕਾਰਾਂ ਨੂੰ ਦਿੱਤੀਆਂ ਗਈਆਂ ਕਥਿਤ ਰਿਆਤਾਂ ਜਿਸਦੀ ਕਿ ਭਾਵੇਂ ਜਾਂਚ ਹੋਣੀ ਅਜੇ ਬਾਕੀ ਹੈ। ਇਸ ’ਚ ਲਗਪਗ 57 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਦਿੱਤੀ ਗਈ ਛੋਟ ਦਾ ਮਾਮਲਾ ਵੀ ਜਾਂਚ ਅਧੀਨ ਹੈ। ਇਸ ਸਭ ਕੁਝ ਨੂੰ ਲੈ ਕੇ ਆਪ ਦੀ ਪੰਜਾਬ ਸਰਕਾਰ ਦੀ ਚੁੱਪੀ ਆਪਣੇ -ਆਪ ’ਚ ਕਈ ਸਵਾਲ ਖੜੇ ਕਰਦੀ ਹੈ, ਜਿਸ ਦੇ ਜਵਾਬ ਪੰਜਾਬ ਦੀ ਜਨਤਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਆਪ ਤੋਂ ਲਵੇਗੀ। ਇਸ ਮੌਕੇ ਹਰਪ੍ਰੀਤ ਸਿੰਘ ਬੱਬਲੂ ਆਸਟ੍ਰੇਲੀਆ, ਸਹਿਲਜੀਤ ਸਿੰਘ, ਸਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਸਾਹਿਬ ਸਿੰਘ, ਜਸਕਰਨ ਸਿੰਘ, ਹਰਦੀਪ ਸਿੰਘ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ, ਧਿਆਨ ਸਿੰਘ ਛੀਨਾ, ਲਖਵਿੰਦਰ ਸਿੰਘ ਜੌਹਲ, ਸੁਖਵਿੰਦਰ ਸਿੰਘ ਵਡਾਲਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫਤਹਿ ਅਕੈਡਮੀ ਦੇ ਚੇਅਰਮੈਨ ਡਾ. ਜਗਬੀਰ ਸਿੰਘ ਨੂੰ ਆਨਰੇਰੀ ਡਾਕਟਰੇਟ ਨਾਲ ਨਿਵਾਜਿਆ ਅਗਲੀ ਖ਼ਬਰ ਔਜਲਾ, ਮਜੀਠੀਆ, ਧਾਲੀਵਾਲ, ਗਿੱਲ, ਸੱਚਰ ਸਮੇਤ ਅਨੇਕਾਂ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਜੱਗਾ ਮਜੀਠਾ ਨਾਲ ਕੀ...
Ad Position 24