ਇੰਦਰਜੀਤ ਸਿੰਘ ਰਾਏਪੁਰ ਨੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਕਾਰਡ ਵੰਡੇ
ਨਵਾਂ ਪਿੰਡ, 27 ਸਤੰਬਰ (ਜਸਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਰ ਦੀ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਯੋਜਨਾ ਤਹਿਤ ਹਲਕਾ ਜੰਡਿਆਲਾ ਤੋਂ ‘ਆਪ’ ਆਗੂ ਇੰਦਰਜੀਤ ਸਿੰਘ ਰਾਏਪੁਰ ਵਲੋਂ ਹਲਕਾ ਜੰਡਿਆਲਾ ਗੁਰੂ ਅਧੀਨ ਆਪਣੇ ਪੁਸ਼ਤੈਨੀ ਪਿੰਡ ਰਾਏਪੁਰ ਕਲਾਂ ਵਿਖੇ ਸਥਾਨਕ ਲਾਭਪਾਤਰੀਆਂ ਨੂੰ ਉਪਰੋਕਤ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ 2022 ਦੇ ਆਪਣੇ ਚੋਣ ਮਨੋਰਥ ਪੱਤਰ ’ਚ ਦਿੱਤੀਆਂ ਗਈਆਂ ਗਰੰਟੀਆਂ ਨੂੰ ਹੁਣ ਤੱਕ 100% ਪੂਰਿਆਂ ਕਰ ਦਿੱਤਾ ਗਿਆ।
ਨਵਾਂ ਪਿੰਡ, 27 ਸਤੰਬਰ (ਜਸਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਰ ਦੀ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਯੋਜਨਾ ਤਹਿਤ ਹਲਕਾ ਜੰਡਿਆਲਾ ਤੋਂ ‘ਆਪ’ ਆਗੂ ਇੰਦਰਜੀਤ ਸਿੰਘ ਰਾਏਪੁਰ ਵਲੋਂ ਹਲਕਾ ਜੰਡਿਆਲਾ ਗੁਰੂ ਅਧੀਨ ਆਪਣੇ ਪੁਸ਼ਤੈਨੀ ਪਿੰਡ ਰਾਏਪੁਰ ਕਲਾਂ ਵਿਖੇ ਸਥਾਨਕ ਲਾਭਪਾਤਰੀਆਂ ਨੂੰ ਉਪਰੋਕਤ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ 2022 ਦੇ ਆਪਣੇ ਚੋਣ ਮਨੋਰਥ ਪੱਤਰ ’ਚ ਦਿੱਤੀਆਂ ਗਈਆਂ ਗਰੰਟੀਆਂ ਨੂੰ ਹੁਣ ਤੱਕ 100% ਪੂਰਿਆਂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤੋਂ ਬਾਅਦ ਆਪ ਸਰਕਾਰ ਦੀ ਇਹ ਸਿਹਤ ਨੂੰ ਲੈ ਕੇ ਹੋਰ ਵਾਧੂ ਯੋਜਨਾ ਹੈ ਜਿਸ ਤਹਿਤ ਪੰਜਾਬ ਦੇ ਲੋਕ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਇਸਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਬੇਸ਼-ਕੀਮਤੀ ਜਾਨ ਬਿਨਾਂ ਇਲਾਜ ਦੇ ਅੰਜਾਈ ਨਹੀਂ ਜਾਵੇਗੀ। ਇਸ ਮੌਕੇ ਉਨ੍ਹਾਂ ਇਹ ਦਾਅਵਾ ਕੀਤਾ ਕਿ ਪੰਜਾਬ ’ਚ ਹੋਏ ਰਿਕਾਰਡ ਤੋੜ ਵਿਕਾਸ ਦੇ ਬਲ ਬੂਤੇ ’ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪਹਿਲਾਂ ਨਾਲੋਂ ਵੱਧ ਸੀਟਾਂ ਲੈ ਕੇ ਮੁੜ ਆਪ ਦੀ ਸਰਕਾਰ ਬਣੇਗੀ।