29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖਾਲਸਾ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਦੀ ਐੱਮ.ਬੀ.ਬੀ.ਐੱਸ. ਵਿਚ ਚੋਣ

ਚੌਕ ਮਹਿਤਾ, 28 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ‘ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ’, ਮਹਿਤਾ ਚੌਂਕ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਇਕ ਹੋਰ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਸੈਸ਼ਨ 2025-26 ਦੌਰਾਨ ਬਾਰ੍ਹਵੀਂ ਕਲਾਸ ਵਿਚ ਮੈਡੀਕਲ ਸਟਰੀਮ ਨਾਲ ਸੰਬੰਧਿਤ ਇਸ ਹੋਣਹਾਰ ਵਿਦਿਆਰਥਣ ਗੁਰ ਸੀਰਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਅਤੇ ਬਾਅਦ ਵਿਚ ਉਸ ਨੇ ਨੀਟ ਪ੍ਰੀਖਿਆ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਉਸਦੀ ਚੋਣ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਅੰਮ੍ਰਿਤਸਰ ਵਿਖੇ ਐੱਮ.

Ad Position 21
No active advertisement
ਅਜੀਤ ਡੈਸਕ 29-09-2026
ਚੌਕ ਮਹਿਤਾ, 28 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ‘ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ’, ਮਹਿਤਾ ਚੌਂਕ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਇਕ ਹੋਰ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਸੈਸ਼ਨ 2025-26 ਦੌਰਾਨ ਬਾਰ੍ਹਵੀਂ ਕਲਾਸ ਵਿਚ ਮੈਡੀਕਲ ਸਟਰੀਮ ਨਾਲ ਸੰਬੰਧਿਤ ਇਸ ਹੋਣਹਾਰ ਵਿਦਿਆਰਥਣ ਗੁਰ ਸੀਰਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਅਤੇ ਬਾਅਦ ਵਿਚ ਉਸ ਨੇ ਨੀਟ ਪ੍ਰੀਖਿਆ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਉਸਦੀ ਚੋਣ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਅੰਮ੍ਰਿਤਸਰ ਵਿਖੇ ਐੱਮ.ਬੀ.ਬੀ.ਐੱਸ. ਕੋਰਸ ਲਈ ਹੋਈ ਹੈ। ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ ਨੇ ਗੁਰਸੀਰਤ ਕੌਰ ਨੂੰ ਸਕੂਲ ਵਿਖੇ ਵਿਸ਼ੇਸ਼ ਤੌਰ ’ਤੇ ਬੁਲਾ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ , ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਹਰਸ਼ਦੀਪ ਸਿੰਘ ਰੰਧਾਵਾ ਡਾਇਰੈਕਟਰ ਦਸ਼ਮੇਸ਼ ਵਿਦਿਅਕ ਸੰਸਥਾਵਾਂ ਅਤੇ ਸਮੂਹ ਸਟਾਫ਼ ਤੇ ਅਧਿਆਪਕ ਸਾਹਿਬਾਨ ਨੇ ਹੋਣਹਾਰ ਵਿਦਿਆਰਥਣ ਗੁਰਸੀਰਤ ਕੌਰ ਅਤੇ ਉਸਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੋਨੀਆ ਮਾਨ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ
Ad Position 24