29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਾ, ਬੇਰੁਜ਼ਗਾਰੀ ਤੇ ਅਨਪੜ੍ਹਤਾ ਦੇ ਖ਼ਾਤਮੇ ਲਈ ਮਜੀਠਾ ਦੇ ਲੋਕ ਪੰਥਕ ਬਦਲਾਅ ਵੱਲ –ਅਮਰਜੀਤ ਸਿੰਘ ਵੰਨਚਿੜੀ

ਮਜੀਠਾ, 28 ਸਤੰਬਰ (ਮਨਿੰਦਰ ਸਿੰਘ ਸੋਖੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਮਜੀਠਾ ਵਿਚ ਹਲਕਾ ਇੰਚਾਰਜ ਭਾਈ ਪੱਪਲਪ੍ਰੀਤ ਸਿੰਘ ਦੇ ਹੱਕ ਵਿਚ ਜ਼ੋਰਦਾਰ ਢੰਗ ਨਾਲ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਕਮਾਨ ਉਨ੍ਹਾਂ ਦੇ ਮਾਮਾ ਭਾਈ ਅਮਰਜੀਤ ਸਿੰਘ ਵੰਨਚਿੜੀ ਵਲੋਂ ਸੰਭਾਲੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 29-09-2026
ਮਜੀਠਾ, 28 ਸਤੰਬਰ (ਮਨਿੰਦਰ ਸਿੰਘ ਸੋਖੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਮਜੀਠਾ ਵਿਚ ਹਲਕਾ ਇੰਚਾਰਜ ਭਾਈ ਪੱਪਲਪ੍ਰੀਤ ਸਿੰਘ ਦੇ ਹੱਕ ਵਿਚ ਜ਼ੋਰਦਾਰ ਢੰਗ ਨਾਲ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਕਮਾਨ ਉਨ੍ਹਾਂ ਦੇ ਮਾਮਾ ਭਾਈ ਅਮਰਜੀਤ ਸਿੰਘ ਵੰਨਚਿੜੀ ਵਲੋਂ ਸੰਭਾਲੀ ਹੋਈ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ । ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਪ੍ਰੈਸ ਨੋਟ ਰਾਹੀਂ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਕਿਹਾ ਕਿ ਭਾਈ ਪੱਪਲਪ੍ਰੀਤ ਸਿੰਘ ਨੇ ਪਿਛਲੇ ਲੰਮੇ ਸਮੇਂ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ‘ਤੇ ਸਮਾਜ ਸੇਵਕ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਪੱਪਲਪ੍ਰੀਤ ਸਿੰਘ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨਾਲ ਗ੍ਰਿਫ਼ਤਾਰ ਹੋਣ ਉਪਰੰਤ ਡਿਬਰੂਗੜ੍ਹ ਜੇਲ੍ਹ ਵਿਚ ਲਗਭਗ ਇਕ ਸਾਲ ਨਾਜਾਇਜ਼ ਐੱਨਐੱਸਏ ਅਧੀਨ ਨਜ਼ਰਬੰਦ ਰਹੇ ਅਤੇ ਇਸ ਸਮੇਂ ਪੰਜਾਬ ਵਿਚ ਨਜ਼ਰਬੰਦ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ, ਬੇਰੁਜ਼ਗ ਾਰੀ ਨੂੰ ਠੱਲ੍ਹ ਪਾਉਣਾ, ਗਰੀਬ ਅਤੇ ਬੇਸਹਾਰਾ ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਦੇ ਮੌਕੇ ਪੈਦਾ ਕਰਨਾ ਅਤੇ ਅਨਪੜ੍ਹਤਾ ਨੂੰ ਦੂਰ ਕਰਨਾ ਪੰਜਾਬ ਸਾਹਮਣੇ ਖੜ੍ਹੇ ਅਹਿਮ ਮੁੱਦੇ ਹਨ। ਇਨ੍ਹਾਂ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਵਿਚ ਆਪਣਾ ਪੱਖ ਰੱਖ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ – ਬੋਨੀ ਅਜਨਾਲਾ ਅਗਲੀ ਖ਼ਬਰ ਫਾਦਰ ਅਨਟੋਨੀ ਤੁਰਕੀ ਵਲੋਂ ਪਿੰਡ ਵੰਝਾਂਵਾਲਾ ਵਿਖੇ ਕਮਿਊਨਿਟੀ ਹਾਲ ਦੇ ਨਵ-ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ
Ad Position 24