ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਐੱਮ. ਡੀ., ਡਾਇਰੈਕਟਰ ਤੇ ਪ੍ਰਿੰਸੀਪਲ ‘ਬ੍ਰਿਜ ਟੂ ਬ੍ਰਿਲੀਐਂਸ ਐਵਾਰਡ’ ਨਾਲ ਸਨਮਾਨਿਤ
ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ) — ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਐੱਮ. ਡੀ.
ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ) — ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਯੋਗਦਾਨ ਲਈ ‘ਬ੍ਰਿਜ ਟੂ ਬ੍ਰਿਲੀਐਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ । ਇਸ ਸਨਮਾਨ ਸਮਾਰੋਹ ਦਾ ਆਯੋਜਨ ਸਿਟੀ ਯੂਨੀਵਰਸਿਟੀ ਵਿਖੇ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਰੋਹ ਦੇ ਮੁੱਖ ਮਹਿਮਾਨ ਸਿਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਸਨ । ਇਸ ਮੌਕੇ ਕੋਮਲ ਕਪੂਰ, ਸ਼ਵੀ ਕਪੂਰ ਅਤੇ ਨਿਤਿਕਾ ਸੇਠੀ ਨੂੰ ‘ਬ੍ਰਿਜ ਟੂ ਬ੍ਰਿਲੀਐਂਸ ਅੈਵਾਰਡ’ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਨੇ ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰ: ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਸਕੂਲ ਪ੍ਰਬੰਧਕਾਂ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਗਈ।