29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਵੇਂ ਬਣ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਦਾ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਨੇ ਲਿਆ ਜਾਇਜ਼ਾ

ਜੰਡਿਆਲਾ ਗੁਰੂ, 29 ਸਤੰਬਰ (ਅੰਮ੍ਰਿਤ ਪਾਲ ਸਿੰਘ)–ਜੰਡਿਆਲਾ ਗੁਰੂ ਨਿਵਾਸੀਆਂ ਲਈ ਬਣ ਰਹੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਅੱਜ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਵਿਰਕ, ਕੌਂਸਲਰ ਅਵਤਾਰ ਸਿੰਘ ਕਾਲਾ ਅਤੇ ਕੌਂਸਲਰ ਭੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 30-09-2026
ਜੰਡਿਆਲਾ ਗੁਰੂ, 29 ਸਤੰਬਰ (ਅੰਮ੍ਰਿਤ ਪਾਲ ਸਿੰਘ)–ਜੰਡਿਆਲਾ ਗੁਰੂ ਨਿਵਾਸੀਆਂ ਲਈ ਬਣ ਰਹੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਅੱਜ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਵਿਰਕ, ਕੌਂਸਲਰ ਅਵਤਾਰ ਸਿੰਘ ਕਾਲਾ ਅਤੇ ਕੌਂਸਲਰ ਭੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਉਨ੍ਹਾਂ ਵਲੋਂ ਪਲਾਂਟ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਇਸ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਜ਼ਿਕਰਯੋਗ ਹੈ ਕਿ ਜੰਡਿਆਲਾ ਗੁਰੂ ਵਿਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਕਰੀਬ 24.13 ਕਰੋੜ ਰੁਪਏ ਦੀ ਲਾਗਤ ਨਾਲ 6 ਐੱਮ.ਐੱਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਤਿਆਰ ਕੀਤਾ ਜਾ ਰਿਹਾ ਹੈ। ਪਲਾਂਟ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸ਼ਹਿਰ ਦੇ ਸੀਵਰੇਜ ਦੇ ਪਾਣੀ ਨੂੰ ਟ੍ਰੀਟ ਕੀਤਾ ਜਾ ਸਕੇਗਾ, ਜਿਸ ਨਾਲ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ ਜਲਦ ਮੁਕੰਮਲ ਕਰਕੇ ਇਸ ਨੂੰ ਜਲਦ ਤੋਂ ਜਲਦ ਚਾਲੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਵਾਈਸ ਪ੍ਰਧਾਨ ਅਮਨ ਵਿਰਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਨਾਲ ਸੰਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ । ੱ
Ad Position 22
No active advertisement
ਪਿਛਲੀ ਖ਼ਬਰ ਹਰਸ਼ਾ ਛੀਨਾ ਤੋਂ ਪ੍ਰਤੀਨਿਧ ਪੀ.ਐੱਸ. ਕੜਿਆਲ ਨਾਲ ਵੱਖ-ਵੱਖ ਆਗੂਆਂ ਵਲੋਂ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਐੱਮ. ਡੀ., ਡਾਇਰੈਕਟਰ ਤੇ ਪ੍ਰਿੰਸੀਪਲ ‘ਬ੍ਰਿਜ ਟੂ ਬ੍ਰਿਲੀਐਂਸ ਐਵਾਰਡ’ ਨਾਲ ਸਨਮਾਨਿਤ
Ad Position 24