ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਈ ਗਈ। ਇਸ ਮੌਕੇ ਮੰਡੀ ਵਿਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਈ ਗਈ। ਇਸ ਮੌਕੇ ਮੰਡੀ ਵਿਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਪਰਮਲ ਦੀ ਪਹਿਲੀ ਢੇਰੀ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀ ਵਿਚੋਂ ਦਾਣਾ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਇਸ ਵਾਰ ਫ਼ਸਲ ਦਾ ਝਾੜ ਬਹੁਤ ਵਧੀਆ ਹੈ ਉੱਥੇ ਹੀ ਇੰਨੀਂ ਦਿਨੀਂ ਬਾਸਮਤੀ ਦਾ ਭਾਅ ਵੀ 4300 ਰੁਪਏ ਤੋਂ ਵੱਧ ਮਿਲ ਰਿਹਾ ਹੈ। ਇਸ ਮੌਕੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ ਅਤੇ ਪ੍ਰਧਾਨ ਹਰਵਿੰਦਰ ਸਿੰਘ ਸ਼ਾਹ ਵਲੋਂ ਵਿਧਾਇਕ ਸ. ਧਾਲੀਵਾਲ ਸਮੇਤ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ, ਸਕੱਤਰ ਸੰਦੀਪ ਸਿੰਘ ਰਿਆੜ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਏ.ਐੱਫ.ਐੱਸ.ਓ ਸੰਦੀਪ ਸਿੰਘ, ਇੰਸ: ਸੁਮਿਤ ਪ੍ਰਭਾਕਰ, ਗੁਰਤੇਜ ਸਿੰਘ, ਗੁਰਸਾਹਿਬ ਸਿੰਘ, ਸਤਿੰਦਰ ਸਿੰਘ ਮੈਨੇਜਰ, ਆੜ੍ਹਤੀ ਮਨਜੀਤ ਸਿੰਘ ਬਾਠ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਗੁਰਦੇਵ ਸਿੰਘ ਨਿੱਝਰ, ਬਲਦੇਵ ਸਿੰਘ ਸ਼ਾਹ ਸਰਾਂ, ਸੁਖਬੀਰ ਸਿੰਘ ਰਿਆੜ, ਇੰਦਰਜੀਤ ਸਿੰਘ ਭੁੱਲਰ ਪੰਡੋਰੀ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਗੁਰਨਾਮ ਸਿੰਘ ਕਮੀਰਪੁਰਾ, ਬਿਕਰਮਜੀਤ ਸਿੰਘ ਛੀਨਾ, ਹਰਪਾਲ ਸਿੰਘ ਮੰਨਣ, ਰਾਜਨ ਗਾਂਧੀ, ਗੁਰਲਾਲ ਸਿੰਘ ਪੰਜਗਰਾਈਆਂ, ਸਵਿੰਦਰ ਕੌਰ, ਸੁਖਵਿੰਦਰ ਕੌਰ, ਨਿਰਮਲਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਚਮਿਆਰੀ, ਜਸਬੀਰ ਸਿੰਘ ਰਿਆੜ, ਮੇਜਰ ਸਿੰਘ ਸਰਾਏ, ਕੁਲਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ। 01 ਏਐੱਸਆਰ73