ਰਾਜਾ ਵੜਿੰਗ ਦੀ ਥਾਂ ਕਿਸੇ ਨੂੰ ਵੀ ਕਾਂਗਰਸ ਪ੍ਰਧਾਨ ਬਣਾ ਦੇਵੇ, ਕੋਈ ਫ਼ਰਕ ਨਹੀਂ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੀ ਲੀਡਰਸ਼ਿਪ ਤਬਦੀਲੀ ਦੀ ਚਰਚਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ ਦੇਣ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ’ਤੇ ਤਿੱਖਾ ਤਨਜ਼ ਕੱਸਿਆ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਜਾ ਵੜਿੰਗ ਦੀ ਥਾਂ ਕਾਂਗਰਸ ਕਿਸੇ ਨੂੰ ਵੀ ਪ੍ਰਧਾਨ ਬਣਾ ਦੇਵੇ, ਸਾਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।
ਵ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
02-10-2026
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੀ ਲੀਡਰਸ਼ਿਪ ਤਬਦੀਲੀ ਦੀ ਚਰਚਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ ਦੇਣ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ’ਤੇ ਤਿੱਖਾ ਤਨਜ਼ ਕੱਸਿਆ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਜਾ ਵੜਿੰਗ ਦੀ ਥਾਂ ਕਾਂਗਰਸ ਕਿਸੇ ਨੂੰ ਵੀ ਪ੍ਰਧਾਨ ਬਣਾ ਦੇਵੇ, ਸਾਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਕਾਂਗਰਸ ਦੀ ਪੰਜਾਬ ਵਿਚ ਜੋ ਸਥਿਤੀ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿਚ ਜਾਵੇਗੀ। ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਮੰਡੀਆਂ, ਸੜਕਾਂ, ਬਿਜਲੀ, ਸਿੱਖਿਆ ਅਤੇ ਪਿੰਡਾਂ ਦੇ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਦੇ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਵੋਟ ਮੰਗਾਂਗੇ ਅਤੇ ਲੋਕ ਖੁਦ ਫ਼ੈਸਲਾ ਕਰਨਗੇ ਕਿ ਕਿਸ ਨੇ ਪੰਜਾਬ ਲਈ ਕੰਮ ਕੀਤਾ ਹੈ। ਵਿਧਾਇਕ ਸ. ਧਾਲੀਵਾਲ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਤਿੱਖਾ ਤਨਜ਼ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਅਹੁਦਿਆਂ ਅਤੇ ਲੀਡਰਸ਼ਿਪ ਨੂੰ ਲੈ ਕੇ ਕਾਫ਼ੀ ਖਿੱਚੋਤਾਣ ਚੱਲ ਰਹੀ ਹੈ। ਕਦੇ ਵਕੀਲ ਬਣ ਜਾਂਦੇ ਹਨ, ਕਦੇ ਹੋਰ ਭੂਮਿਕਾ ਨਿਭਾਉਂਦੇ ਹਨ, ਪਰ ਅਸਲ ਮੁੱਦਾ ਇਹ ਹੈ ਕਿ ਲੋਕਾਂ ਦੇ ਕੰਮ ਕੌਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁਕਾਬਲਾ ਕਿਸੇ ਦੀ ਗੱਡੀ ਜਾਂ ਨਿੱਜੀ ਦਿਖਾਵੇ ਨਾਲ ਨਹੀਂ, ਸਗੋਂ ਸੜਕਾਂ, ਸਕੂਲਾਂ, ਹਸਪਤਾਲਾਂ, ਮੰਡੀਆਂ, ਬਿਜਲੀ ਅਤੇ ਪਿੰਡਾਂ ਦੇ ਵਿਕਾਸ ਨਾਲ ਹੈ।