02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ‘ਆਂਢ- ਗੁਆਂਢ ਸੁਧਾਰ ਪ੍ਰੋਗਰਾਮ’ ਕਰਵਾਇਆ

ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ.

Ad Position 21
No active advertisement
ਅਜੀਤ ਡੈਸਕ 03-10-2026
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ. ਐੱਫ. ਪਿੰਟੋ ਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਨੇ ‘ਆਂਢ-ਗੁਆਂਢ ਸੁਧਾਰ ਪ੍ਰੋਗਰਾਮ’ ਤਹਿਤ ਮੂਧਲ ਪਿੰਡ ਦਾ ਦੌਰਾ ਕਰਕੇ ਭਾਈਚਾਰਕ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਵੱਲ ਇਕ ਹੋਰ ਸਾਰਥਕ ਕਦਮ ਚੁੱਕਿਆ। ‘ਸਵੱਛ ਭਾਰਤ ਅਭਿਆਨ’ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ ਸਫਾਈ ਮੁਹਿੰਮ ’ਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਇਹ ਸੰਦੇਸ਼ ਦਿੱਤਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਭਾਈਚਾਰੇ ਦੀ ਭਲਾਈ ਵਿਚ ਸਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਪਹਿਲਕਦਮੀ ਨੂੰ ਹਰਸਿਮਰਨ ਸਿੰਘ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਦੀ ਅਗਵਾਈ ਵਾਲੀ ‘ਜਸਟ ਸੇਵਾ ਸੁਸਾਇਟੀ’ ਦਾ ਸਹਿਯੋਗ ਮਿਲਿਆ। ਟੀਮ ਨੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ‘ਚਾਈਨਾ ਡੋਰ’ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਪੰਛੀਆਂ, ਜਾਨਵਰਾਂ ਤੇ ਲੋਕਾਂ ਨੂੰ ਇਸਦੇ ਖਤਰਨਾਕ ਨਤੀਜਿਆਂ ਤੋਂ ਬਚਾਉਣ ਲਈ ਸਭ ਨੂੰ ‘ਚਾਈਨਾ ਡੋਰ’ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਹ ਗਤੀਵਿਧੀ ਸਕੂਲ ਦੀ ਪ੍ਰਿੰਸੀਪਲ ਕੰਚਨ ਮਲਹੋਤਰਾ ਦੀ ਅਗਵਾਈ ਹੇਠ ਕਰਵਾਈ ਗਈ। 02 ਏਐਸਆਰ33
Ad Position 22
No active advertisement
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਤਹਿਸੀਲਪੁਰਾ ਵਿਖੇ ਲੱ... ਅਗਲੀ ਖ਼ਬਰ ‘ ਆਪ’ ਦੇ ਮੀਡੀਆ ਵਿੰਗ ਦੀ ਮੀਟਿੰਗ ਹੋਈ
Ad Position 24