ਅਜੀਤ ਵਿਦਿਆਲਿਆ ਸਕੂਲ ਵਿਖੇ ਗਾਂਧੀ ਤੇ ਸ਼ਾਸਤਰੀ ਜਯੰਤੀ ਮਨਾਈ
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਉਣ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਸਮਾਗਮ ਦੌਰਾਨ ਪੂਰਾ ਸਕੂਲ ਕੈਂਪਸ ਦੇਸ਼ ਭਗਤੀ ਦੇ ਜੋਸ਼ ਨਾਲ ਭਰਿਆ ਹੋਇਆ ਸੀ।
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਉਣ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਸਮਾਗਮ ਦੌਰਾਨ ਪੂਰਾ ਸਕੂਲ ਕੈਂਪਸ ਦੇਸ਼ ਭਗਤੀ ਦੇ ਜੋਸ਼ ਨਾਲ ਭਰਿਆ ਹੋਇਆ ਸੀ। ਪ੍ਰਿੰਸੀਪਲ ਰਮਾ ਮਹਾਜਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਦਗੀ, ਇਮਾਨਦਾਰੀ ਅਤੇ ਮਹਾਨ ਆਦਰਸ਼ਾਂ ਵਾਲਾ ਜੀਵਨ ਬਤੀਤ ਕਰਕੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੇ ਆਦਰਸ਼ ਤੋਂ ਸਿੱਖਿਆ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਸਥਿਤੀ ਵਿਚ ਸ਼ਾਸਤਰੀ ਵਾਂਗ ਦਲੇਰ ਬਣਨ ਅਤੇ ਗਾਂਧੀ ਦੇ ਸਫਾਈ ਦੇ ਸੰਦੇਸ਼ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਅਪੀਲ ਕੀਤੀ। ਸਮਾਰੋਹ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ। 01 ਏਐਸਆਰ78