ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ‘ਵੇਦ ਪ੍ਰਚਾਰ ਸਪਤਾਹ’ ਦੀ ਸਮਾਪਤੀ ਮੌਕੇ ਵੈਦਿਕ ਹਵਨ ਯੱਗ
ਅੰਮ੍ਰਿਤਸਰ, 2 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.
ਅੰਮ੍ਰਿਤਸਰ, 2 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਿਖੇ ‘ਵੇਦ ਪ੍ਰਚਾਰ ਸਪਤਾਹ’ ਦੀ ਸਮਾਪਤੀ ਮੌਕੇ ’ਤੇ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਲੋਕਲ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਕਾਲਜ ਵਲੋਂ ਹਰ ਸਾਲ ‘ਵੇਦ ਪ੍ਰਚਾਰ ਸਪਤਾਹ’ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਵਿਦਿਆਰਥਣਾਂ ’ਚ ਵੈਦਿਕ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਆਰੀਆ ਸਮਾਜ ਸਾਨੂੰ ਕੇਵਲ ਕਰਮ ਕਾਂਡਾਂ ਤੱਕ ਸੀਮਿਤ ਰਹਿਣ ਦੀ ਬਜਾਏ ਜੀਵਨ ਜਿਊਣ ਦੀ ਸਹੀ ਰਹਿਣੀ-ਬਹਿਣੀ ਸਿਖਾਉਂਦਾ ਹੈ। ਹਫ਼ਤਾ ਭਰ ਚੱਲੇ ਇਸ ਸਮਾਗਮ ਦੌਰਾਨ ਭਜਨ ਗਾਇਨ, ਪੋਸਟਰ ਮੇਕਿੰਗ, ਪੇਂਟਿੰਗ ਅਤੇ ਕਵਿਤਾ ਉਚਾਰਨ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਆਰੀਆ ਸਮਾਜ ਲਕਸ਼ਮਣਸਰ ਦੇ ਪ੍ਰਧਾਨ ਅਤੇ ਡੀ.ਏ.ਵੀ.ਸੀ.ਐੱਮ.ਸੀ. ਨਵੀਂ ਦਿੱਲੀ ਦੇ ਮੈਂਬਰ ਇੰਦਰਪਾਲ ਆਰੀਆ ਨੇ ਵੇਦਾਂ ਦੀ ਸਾਰਥਿਕਤਾ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥਣਾਂ ਨੂੰ ਆਪਣੇ ਜੀਵਨ ਟਵਿਚ ਵੈਦਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਸੁਦਰਸ਼ਨ ਕਪੂਰ ਨੇ ਵਿਦਿਆਰਥਣਾਂ ਨੂੰ ਰਵਾਇਤੀ ਮੁੱਲ-ਪ੍ਰਣਾਲੀ ਨੂੰ ਅਪਣਾਉਣ ਅਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਖੁਸ਼ਹਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਰੀਆ ਸਮਾਜ ਦੇ ਮੈਂਬਰਾਂ, ਕਰਨਲ ਵੇਦ ਮਿੱਤਰ, ਡਾ. ਪੱਲਵੀ ਸੇਠੀ, ਪ੍ਰਿੰਸੀਪਲ, ਡੀ.ਏ.ਵੀ. ਪਬਲਿਕ ਸਕੂਲ, ਦੇ ਨਾਲ-ਨਾਲ ਵਿਦਿਆਰਥਣਾਂ ਅਤੇ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ।