04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਦਾ ਨਤੀਜਾ 100 ਫ਼ੀਸਦੀ ਰਿਹਾ

ਟਾਂਗਰਾ, 3 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ, ਧਾਰੜ (ਅੰਮ੍ਰਿਤਸਰ) ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 04-10-2026
ਟਾਂਗਰਾ, 3 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ, ਧਾਰੜ (ਅੰਮ੍ਰਿਤਸਰ) ਦੇ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ। ਸੰਸਥਾ ਦੀ ਹੋਣਹਾਰ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 9.0 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਸੰਸਥਾ ਦੇ ਹੋਰਨਾਂ ਵਿਦਿਆਰਥੀਆਂ ਨੇ ਵੀ 8.5 ਅਤੇ 8.0 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਡਾਇਰੈਕਟਰ ਬਰਜਿੰਦਰ ਸਿੰਘ ਅਤੇ ਨਿਰਮਲ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਹਿਕਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਸ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਖਦੀਪ ਕੌਰ,ਜਸਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਤੀਜੇ ਦਿਨ ਜ਼ਬਰਦਸਤ ਮੁਕਾਬਲੇ ਅਗਲੀ ਖ਼ਬਰ ਅਸਟ੍ਰੇਲੀਆ ਵੱਸਦੇ ਸਮਾਜਸੇਵੀ ਸਨਮ ਕਾਹਲੋਂ ਨੇ ਜੱਦੀ ਪਿੰਡ ਗ੍ਰੰਥਗੜ੍ਹ (ਅਜਨਾਲਾ) ਦੇ ਕੱਚੇ ਘਰ ਪੱਕੇ ਕਰਨ ਦੀ ਸੇਵਾ ਆਰੰਭ...
Ad Position 24