ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਿਲੇਗੀ ਨਵੀਂ ਦਿਸ਼ਾ –ਜਗਜੀਤ ਬੰਡਾਲਾ
ਟਾਂਗਰਾ, 4 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਗਜੀਤ ਸਿੰਘ ਬੰਡਾਲਾ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁੱਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ।
ਜ
ਜਗਜੀਤ ਸਿੰਘ ਬੰਡਾਲਾ
05-10-2026
ਟਾਂਗਰਾ, 4 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਗਜੀਤ ਸਿੰਘ ਬੰਡਾਲਾ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁੱਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਦੀ ਅਗਵਾਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ। ਅਖੀਰ ਵਿਚ ਜਗਜੀਤ ਸਿੰਘ ਬੰਡਾਲਾ ਨੇ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ।