04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਾਬਾ ਬਕਾਲਾ ਸਾਹਿਬ ਦੇ ਅਧੂਰੇ ਪਏ ਵਿਕਾਸ ਕਾਰਜਾਂ ਵੱਲ ਧਿਆਨ ਦੇਵੇ ਨਗਰ ਪੰਚਾਇਤ – ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁੱਖ ਸੇਵਾਦਾਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਹੈ ਕਿ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਦੋਂ ਦੀ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਕਮੇਟੀ ਬਣੀ ਹੈ ਤਾਂ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜ ਠੱਪ ਪਏ ਹੋਏ ਹਨ, ਕੋਈ ਵੀ ਕਾਰਜ ਨੇਪਰੇ ਨਹੀਂ ਚੜਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਨੂੰ ਕਰੋੜਾਂ ਰੁਪਏ ਦੇ ਫੰਡ ਭੇਜੇ ਗਏ ਹਨ, ਪ੍ਰੰਤੂ ਕੋਈ ਵਿਕਾਸ ਕਾਰਜ ਨਹੀਂ ਹੋਇਆ ।

Ad Position 21
No active advertisement
ਗੱਲਬਾਤ ਕਰਦਿਆਂ ਆਪ ਆਗੂ ਅਤੇ ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁੱਖ ਸੇਵਾਦਾਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 05-10-2026
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁੱਖ ਸੇਵਾਦਾਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਹੈ ਕਿ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਦੋਂ ਦੀ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਕਮੇਟੀ ਬਣੀ ਹੈ ਤਾਂ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜ ਠੱਪ ਪਏ ਹੋਏ ਹਨ, ਕੋਈ ਵੀ ਕਾਰਜ ਨੇਪਰੇ ਨਹੀਂ ਚੜਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਨੂੰ ਕਰੋੜਾਂ ਰੁਪਏ ਦੇ ਫੰਡ ਭੇਜੇ ਗਏ ਹਨ, ਪ੍ਰੰਤੂ ਕੋਈ ਵਿਕਾਸ ਕਾਰਜ ਨਹੀਂ ਹੋਇਆ । ਜੋ ਕੰਮ ਸ਼ੁਰੂ ਕੀਤੇ ਹਨ ਉਹ ਸਭ ਬੇਤਰਤੀਬੇ ਢੰਗ ਨਾਲ ਕੀਤੇ ਗਏ ਅਤੇ ਸਭ ਅੱਧ ਵਿਚਾਲੇ ਰੁੱਕੇ ਹੋਏ ਹਨ । ਉਹਨਾਂ ਕਿਹਾ ਹੈ ਕਿ ਹਲਕਾ ਵਿਧਾਇਕ, ਕਾਰਜ ਸਾਧਕ ਅਫਸਰ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਦਾ ਕੋਈ ਆਪਸੀ ਤਾਲਮੇਲ ਨਾ ਹੋਣ ਕਾਰਣ ਅਜਿਹਾ ਵਾਪਰ ਰਿਹਾ ਹੈ। ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਅਗਰ ਬਾਬਾ ਬਕਾਲਾ ਸਾਹਿਬ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਨਾ ਕੀਤਾ ਗਿਆ ਤਾਂ ਇਹ ਮਾਮਲਾ ਸਥਾਨਿਕ ਸਰਕਾਰਾਂ ਮੰਤਰੀ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਮਜਬੂਰ ਹੋ ਕੇ ਵਿਜੀਲੈਂਸ ਬਿਊਰੋ ਦੀ ਜਾਂਚ ਵੱਲ ਨੂੰ ਵੀ ਵਧਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜਗ੍ਹਾ ਦੇ ਕਬਜ਼ੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਦਾ ਘਿਰਾਓ ਅਗਲੀ ਖ਼ਬਰ ਗੁਰਪਾਲ ਸਿੰਘ ਸੰਧੂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ
Ad Position 24