04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਗ੍ਹਾ ਦੇ ਕਬਜ਼ੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਚੋਗਾਵਾਂ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਠੱਠਾ ਵਿਖੇ ਇੱਕ ਪਰਿਵਾਰ ਦੀ ਪਿਤਾ-ਪੁਰਖੀ ਜਗ੍ਹਾ ਉੱਤੇ ਪ੍ਰਸ਼ਾਸਨ ਦੀ ਕਥਿਤ ਸ਼ਹਿ ’ਤੇ ਨਜਾਇਜ਼ ਕਬਜ਼ਾ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਦਾ ਘਿਰਾਓ ਕੀਤਾ ਗਿਆ। ਇਹ ਪ੍ਰਦਰਸ਼ਨ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਬਲਾਕ ਪ੍ਰਧਾਨ ਕਰਨਬੀਰ ਸਿੰਘ ਚੋਗਾਵਾਂ ਦੀ ਅਗਵਾਈ ਹੇਠ ਕੀਤਾ ਗਿਆ, ਜਿਥੇ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਦੂਜੀ ਧਿਰ ਦੇ ਹਰਪਾਲ ਸਿੰਘ, ਬਲਜੀਤ ਸਿੰਘ ਨਾਲ ਹੋਰ ਆਪਣਾ ਪੱਖ ਪੇਸ਼ ਕਰਦੇ ਹੋਏ। ਤਸਵੀਰਾਂ: ਗੁਰਵਿੰਦਰ ਸਿੰਘ ਕਲਸੀ 05-10-2026
ਚੋਗਾਵਾਂ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਠੱਠਾ ਵਿਖੇ ਇੱਕ ਪਰਿਵਾਰ ਦੀ ਪਿਤਾ-ਪੁਰਖੀ ਜਗ੍ਹਾ ਉੱਤੇ ਪ੍ਰਸ਼ਾਸਨ ਦੀ ਕਥਿਤ ਸ਼ਹਿ ’ਤੇ ਨਜਾਇਜ਼ ਕਬਜ਼ਾ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਦਾ ਘਿਰਾਓ ਕੀਤਾ ਗਿਆ। ਇਹ ਪ੍ਰਦਰਸ਼ਨ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਬਲਾਕ ਪ੍ਰਧਾਨ ਕਰਨਬੀਰ ਸਿੰਘ ਚੋਗਾਵਾਂ ਦੀ ਅਗਵਾਈ ਹੇਠ ਕੀਤਾ ਗਿਆ, ਜਿਥੇ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਰਨਬੀਰ ਸਿੰਘ ਚੋਗਾਵਾਂ, ਜ਼ਿਲ੍ਹਾ ਆਗੂ ਰੇਸ਼ਮ ਸਿੰਘ ਕੋਹਾਲੀ, ਬਲਾਕ ਸਕੱਤਰ ਕਿਰਪਾਲ ਸਿੰਘ ਆਦਿ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪਿੰਡ ਠੱਠਾ ਦੇ ਨਿਵਾਸੀ ਦਿਲਬਾਗ ਸਿੰਘ ਪੁੱਤਰ ਬੋਹੜ ਸਿੰਘ ਕੋਲ ਆਪਣੀ ਪਿਤਾ-ਪੁ ਰਖੀ ਜਗ੍ਹਾ ਦੀਆਂ ਕਾਨੂੰਨੀ ਡਿਗਰੀਆਂ ਮੌਜੂਦ ਹਨ । ਇਸ ਦੇ ਬਾਵਜੂਦ, ਹਲਕਾ ਇੰਚਾਰਜ ਦੀ ਕਥਿਤ ਸ਼ਹਿ ’ਤੇ ਦੂਜੀ ਧਿਰ ਦੇ ਬਲਜੀਤ ਸਿੰਘ ਸੈਦਪੁਰ ਬਲਾਕ ਸੰਮਤੀ ਮੈਂਬਰ, ਹਰਪਾਲ ਸਿੰਘ, ਜਸਬੀਰ ਸਿੰਘ, ਪ੍ਰਤਾਪ ਸਿੰਘ, ਸਿਮਰਨਜੀਤ ਸਿੰਘ, ਅਰਸ਼ਪ੍ਰੀਤ ਸਿੰਘ ਅਤੇ ਹੋਰਨਾਂ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਟਰੈਕਟਰਾਂ ਰਾਹੀਂ ਮਿੱਟੀ ਪਾ ਕੇ ਜਗ੍ਹਾ ’ਤੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਪਰਿਵਾਰ ਨੇ ਮੁਸ਼ਕਿਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਆਗੂਆਂ ਨੇ ਕਿਹਾ ਕਿ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਥਾਣੇ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ। ਇਸ ਸਬੰਧੀ ਵਿਰੋਧੀ ਧਿਰ ਦੇ ਹਰਪਾਲ ਸਿੰਘ ਅਤੇ ਸਾਥੀਆਂ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਕਤ ਜਗ੍ਹਾ ਸ਼ਾਮਲਾਟ ਜ਼ਮੀਨ ਹੈ, ਜਿਸ ਦੇ ਤਿੰਨ ਭਾਈਵਾਲ ਹਨ। ਆਪਸੀ ਲਿਖਤੀ ਰਾਜ਼ੀਨਾਮੇ ਤਹਿਤ ਸਾਰਿਆਂ ਨੂੰ ਬਰਾਬਰ ਜਗ੍ਹਾ ਵੰਡ ਕੇ ਦਿੱਤੀ ਗਈ ਹੈ ਅਤੇ ਇਸ ਮਾਮਲੇ ਵਿਚ ਹਲਕਾ ਇੰਚਾਰਜ ਦਾ ਕੋਈ ਰੋਲ ਨਹੀਂ ਹੈ। ਇਸ ਸਬੰਧੀ ਜਦੋਂ ਥਾਣਾ ਲੋਪੋਕੇ ਦੇ ਮੁਖੀ ਜਸਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਠੱਠਾ ਵਿਖੇ ਸ਼ਾਮਲਾਟ ਜਗ੍ਹਾ ਦੇ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਲੋਂ ਦਰਖਾਸਤਾਂ ਆਈਆਂ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਅਮਰਵੀਰ ਸਿੰਘ ਆਜ਼ਾਦ ਅਤੇ ਸੂਬੇਦਾਰ ਤਰਸੇਮ ਸਿੰਘ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਦੇ ਅਧੂਰੇ ਪਏ ਵਿਕਾਸ ਕਾਰਜਾਂ ਵੱਲ ਧਿਆਨ ਦੇਵੇ ਨਗਰ ਪੰਚਾਇਤ – ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ
Ad Position 24