04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰੂ ਤੇਗ਼ ਬਹਾਦਰ ਅਸਟੇਟ ਵੈਲਫੇਅਰ ਐਸੋਸੀਏਸ਼ਨ, ਵੱਲ੍ਹਾ ਨੇ ਸ਼ੁਕਰਾਨਾ ਦਿਵਸ ਮਨਾਇਆ

ਨਵਾਂ ਪਿੰਡ, 4 ਅਕਤੂਬਰ (ਜਸਪਾਲ ਸਿੰਘ)-ਸਮਾਜ ਸੇਵਾ ਤੇ ਵਿਕਾਸ ਦੇ ਮਕਸਦ ਨੂੰ ਲੈ ਕੇ ਹਾਲ ਹੀ ’ਚ ਨਵ ਗਠਿਤ ‘ਗੁਰੂ ਤੇਗ਼ ਬਹਾਦਰ ਅਸਟੇਟ ਵੈਲਫੇਅਰ ਐਸੋਸੀਏਸ਼ਨ, ਵੱਲ੍ਹਾ (ਅੰਮ੍ਰਿਤਸਰ)’, ਮਹਿਤਾ ਰੋਡ, ਸਾਹਮਣੇ ਗੁਰੂ ਰਾਮਦਾਸ ਹਸਪਤਾਲ, ਵੱਲ੍ਹਾ’ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ, ਵੱਲ੍ਹਾ, ਅੰਮ੍ਰਿਤਸਰ ਸਮੂਹ ’ਚ ਸ਼ੁਕਰਾਨਾ ਦਿਵਸ ਮਨਾਇਆ ਗਿਆ। ਇਸ ਮੌਕੇ ਓਘੇ ਕੀਰਤਨੀਏ ਜਥੇਦਾਰ ਮਨਮੋਹਨ ਸਿੰਘ ਵਲੋਂ ਐਸੋਸੀਏਸ਼ਨ ਦੀ ਚੜ੍ਹਦੀਕਲਾ ਕਲਾ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-10-2026
ਨਵਾਂ ਪਿੰਡ, 4 ਅਕਤੂਬਰ (ਜਸਪਾਲ ਸਿੰਘ)-ਸਮਾਜ ਸੇਵਾ ਤੇ ਵਿਕਾਸ ਦੇ ਮਕਸਦ ਨੂੰ ਲੈ ਕੇ ਹਾਲ ਹੀ ’ਚ ਨਵ ਗਠਿਤ ‘ਗੁਰੂ ਤੇਗ਼ ਬਹਾਦਰ ਅਸਟੇਟ ਵੈਲਫੇਅਰ ਐਸੋਸੀਏਸ਼ਨ, ਵੱਲ੍ਹਾ (ਅੰਮ੍ਰਿਤਸਰ)’, ਮਹਿਤਾ ਰੋਡ, ਸਾਹਮਣੇ ਗੁਰੂ ਰਾਮਦਾਸ ਹਸਪਤਾਲ, ਵੱਲ੍ਹਾ’ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ, ਵੱਲ੍ਹਾ, ਅੰਮ੍ਰਿਤਸਰ ਸਮੂਹ ’ਚ ਸ਼ੁਕਰਾਨਾ ਦਿਵਸ ਮਨਾਇਆ ਗਿਆ। ਇਸ ਮੌਕੇ ਓਘੇ ਕੀਰਤਨੀਏ ਜਥੇਦਾਰ ਮਨਮੋਹਨ ਸਿੰਘ ਵਲੋਂ ਐਸੋਸੀਏਸ਼ਨ ਦੀ ਚੜ੍ਹਦੀਕਲਾ ਕਲਾ ਦੀ ਅਰਦਾਸ ਕੀਤੀ ਗਈ।ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਿੰਦਰ ਸਿੰਘ ਲਾਲੀ ਛਾਪਾ ਵਲੋਂ ਐਸੋਸੀਏਸ਼ਨ ਦੀਆਂ ਭਵਿੱਖ ਦੀਆਂ ਜ਼ਿੰਮੇਵਾਰੀਆਂ ਜਿਸ ‘ਚ ਪ੍ਰਮੁੱਖਤਾ ਵਜੋਂ ਕਲੋਨੀ ਦੇ ਵਿਕਾਸ, ਸਮਾਜ ਸੇਵਾ ਤੇ ਧਾਰਮਿਕ ਖੇਤਰ ਅੰਦਰ ਸਿੱਖੀ ਦੇ ਪ੍ਰਚਾਰ-ਪਸਾਰ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ ਗਈ।ਇਸ ਮੌਕੇ ਉਚੇਚੇ ਤੌਰਤੇ ਪਹੁੰਚੇ ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਲਾਲੀ, ਵਾਈਸ ਪ੍ਰਧਾਨ ਸਤਨਾਮ ਸਿੰਘ, ਸਕੱਤਰ ਮਾਲਕ ਸਿੰਘ, ਖਜਾਨਚੀ ਸੁਖਜਿੰਦਰ ਸਿੰਘ, ਐਡਵੋਕੇਟ ਸੁੱਖਪਾਲ ਸਿੰਘ, ਪਰਮਪਾਲ ਸਿੰਘ, ਬਾਜ਼ ਸਿੰਘ ਥਿੰਦ, ਧਰਮਿੰਦਰ ਸਿੰਘ, ਬਲਵਿੰਦਰ ਸਿੰਘ, ਪਵਨ ਸਿੰਘ, ਪ੍ਰਮਜੀਤ ਸਿੰਘ ਫੌਜ਼ੀ, ਰਜਵੰਤ ਕੌਰ, ਰਾਜਬੀਰ ਕੌਰ, ਜਸਵਿੰਦਰ ਸਿੰਘ ਤੇ ਹਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਲਬੀਰ ਸਿੰਘ ਖ਼ਾਲਸਾ, ਹਰਭਜਨ ਸਿੰਘ, ਸੁਲੱਖਣ ਸਿੰਘ, ਗੁਰਚਰਨ ਸਿੰਘ ਚੀਮਾ, ਰਣਜੀਤ ਸਿੰਘ ਰਾਣਾ, ਗੁਰਦੇਵ ਸਿੰਘ, ਜਸਬੀਰ ਸਿੰਘ, ਦਲਬੀਰ ਸਿੰਘ, ਗੁਰਨਾਮ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਇਟਾਲੀਅਨ ਫ਼ੂਡ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ’ਚ ਪੁਲਿਸ ਵਲੋਂ ਵੱਡੇ ਪੱਧਰ ’ਤੇ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਮੱਲੂਨੰਗਲ ਵਿਖੇ ਕਿਸਾਨ ਸਿਖਲਾਈ ਕੈਂਪ
Ad Position 24