ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਬੋਹੜਵਾਲਾ ਨੌਜਵਾਨਾਂ ਵਲੋਂ ਲੰਗਰ ਲਗਾਇਆ
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁੱਤਰਾਂ ਦੇ ਦਾਨੀ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ (ਚੌਥ ਸਰਾਧਾਂ) ਮੌਕੇ ਸੰਗਤਾਂ ਦੀ ਸਹੂਲਤ ਲਈ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਨੌਜਵਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਦੇ ਉੱਦਮ ਸਦਕਾ ਅਗਾਂਹਵਧੂ ਨੌਜਵਾਨਾਂ ਵੱਲੋਂ ਰਮਦਾਸ-ਫਤਿਹਗੜ੍ਹ ਚੂੜੀਆਂ ਮੁੱਖ ਮਾਰਗ ’ਤੇ ਸਥਿਤ ਪਿੰਡ ਬੋਹੜਵਾਲਾ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ। ਲੰਗਰ ਦੌਰਾਨ ਨੌਜਵਾਨਾਂ ਵੱਲੋਂ ਪੂਰੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਰਾਹਗੀਰਾਂ ਅਤੇ ਜੋੜ ਮੇਲੇ ਵਿੱਚ ਪਹੁੰਚ ਰਹੀਆਂ ਸੰਗਤਾਂ ਨੂੰ ਲੰਗਰ ਛਕਾਇਆ ਗਿਆ।
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁੱਤਰਾਂ ਦੇ ਦਾਨੀ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ (ਚੌਥ ਸਰਾਧਾਂ) ਮੌਕੇ ਸੰਗਤਾਂ ਦੀ ਸਹੂਲਤ ਲਈ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਨੌਜਵਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਦੇ ਉੱਦਮ ਸਦਕਾ ਅਗਾਂਹਵਧੂ ਨੌਜਵਾਨਾਂ ਵੱਲੋਂ ਰਮਦਾਸ-ਫਤਿਹਗੜ੍ਹ ਚੂੜੀਆਂ ਮੁੱਖ ਮਾਰਗ ’ਤੇ ਸਥਿਤ ਪਿੰਡ ਬੋਹੜਵਾਲਾ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ। ਲੰਗਰ ਦੌਰਾਨ ਨੌਜਵਾਨਾਂ ਵੱਲੋਂ ਪੂਰੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਰਾਹਗੀਰਾਂ ਅਤੇ ਜੋੜ ਮੇਲੇ ਵਿੱਚ ਪਹੁੰਚ ਰਹੀਆਂ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਇਸ ਮੌਕੇ ਸੰਗਤਾਂ ਲਈ ਪੀਣ ਵਾਲੇ ਪਾਣੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਨੇ ਕਿਹਾ ਕਿ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਸੰਗਤ ਦੀ ਸੇਵਾ ਕਰਨਾ ਸਾਡੇ ਲਈ ਵੱਡੇ ਸੁਭਾਗ ਦੀ ਗੱਲ ਹੈ। ਉਨ੍ਹਾਂ ਸਮੂਹ ਨੌਜਵਾਨਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੀ ਸੇਵਾ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਨੰਬਰਦਾਰ ਰਣਜੀਤ ਸਿੰਘ ਮੱਲੀ ਨੰਬਰਦਾਰ, ਦਵਿੰਦਰਪਾਲ ਮੱਗਾ, ਜੋਬਨ ਰੰਧਾਵਾ, ਗੁਰਲਾਲ ਸਿੰਘ ਵਿਛੋਆ, ਕੰਵਲ ਮੱਲੀ, ਪੰਕਜਪਾਲ ਸਿੰਘ ਮੱਲੀ, ਰਾਹੁਲ, ਸੰਨੀ, ਅਮਨ ਨਿੱਝਰ, ਗੌਰਵ, ਗੁਰਵਿੰਦਰ ਕੱਕਾ, ਬਿੰਦਰ ਗਿੱਲ, ਸ਼ੇਰਾ ਫੌਜੀ, ਬੂਟਾ ਰੰਧਾਵਾ, ਥਾਰਾ ਹੁੰਦਲ, ਦਲਬੀਰ ਸਿੰਘ ਅਤੇ ਹਰਪ੍ਰੀਤ ਰੰਧਾਵਾ ਆਦਿ ਹਾਜ਼ਰ ਸਨ।