05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ 165 ਕਰੋੜ ਦੀ ਲਾਗਤ ਬਣੇ ਮੱਝੂਪੁਰਾ ਜਲ ਸਪਲਾਈ ਟਰੀਟਮੈਂਟ ਪ੍ਰੋਜੈਕਟ ਦਾ ਉਦਘਾਟਨ 167 ਪਿੰਡਾਂ ਨੂੰ ਮਿਲੇਗੀ ਸਾਫ ਪੀਣ ਯੋਗ ਪਾਣੀ ਦੀ ਸਹੂਲਤ

ਜਗਦੇਵ ਕਲਾਂ/ਚੇਤਨਪੁਰਾ, 5 ਅਕਤੂਬਰ ( ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮੱਝੂਪੁਰਾ (ਕੰਦੋਵਾਲੀ) ਵਿਖੇ ਨਹਿਰੀ ਪਾਣੀ ਤੋਂ ਲੋਕਾਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਿੰਡ ਮੱਝੂਪੁਰਾ (ਕੰਦੋਵਾਲੀ) ਵਿਖੇ ਕਰੀਬ 165 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਰਫੇਸ ਵਾਟਰ ਟਰੀਟਮੈਂਟ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਜਲ ਸਪਲਾਈ ਵਿਭਾਗ ਦੇ ਅਡੀਸ਼ਨਲ ਸੈਕਟਰੀ ਸ੍ਰੀ ਰਾਮਵੀਰ, ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਹਲਕਾ ਇੰਚਾਰਜ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਅਤੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਸਹਿਯੋਗ ਸਦਕਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁਡੀਆ ਨੇ ਕਿਹਾ ਕਿ ਇਸ ਵਾਟਰ ਪ੍ਰੋਜੈਕਟ ਦਾ 80 ਫੀਸਦੀ ਤੋਂ ਵੱਧ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਹੈ ਅਤੇ ਇਸ ਪ੍ਰੋਜੈਕਟ ਤੋਂ ਹਲਕਾ ਅਜਨਾਲਾ, ਹਲਕਾ ਮਜੀਠਾ ਅਤੇ ਹਲਕਾ ਰਾਜਾਸਾਂਸੀ ਦੇ 167 ਪਿੰਡਾਂ ਦੇ ਵਸਨੀਕਾਂ ਨੂੰ ਸਾਫ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

Ad Position 21
No active advertisement
ਮੱਝੂਪੁਰਾ ਵਿਖੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕਰਨ ਮੌਕੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸੋਨੀਆ ਮਾਨ, ਤਲਬੀਰ ਸਿੰਘ ਗਿੱਲ ਅਤੇ ਹੋਰ। ਤਸਵੀਰ : ਸ਼ਰਨਜੀਤ ਸਿੰਘ ਗਿੱਲ 06-10-2026
ਜਗਦੇਵ ਕਲਾਂ/ਚੇਤਨਪੁਰਾ, 5 ਅਕਤੂਬਰ ( ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮੱਝੂਪੁਰਾ (ਕੰਦੋਵਾਲੀ) ਵਿਖੇ ਨਹਿਰੀ ਪਾਣੀ ਤੋਂ ਲੋਕਾਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਿੰਡ ਮੱਝੂਪੁਰਾ (ਕੰਦੋਵਾਲੀ) ਵਿਖੇ ਕਰੀਬ 165 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਰਫੇਸ ਵਾਟਰ ਟਰੀਟਮੈਂਟ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਜਲ ਸਪਲਾਈ ਵਿਭਾਗ ਦੇ ਅਡੀਸ਼ਨਲ ਸੈਕਟਰੀ ਸ੍ਰੀ ਰਾਮਵੀਰ, ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਹਲਕਾ ਇੰਚਾਰਜ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਅਤੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਸਹਿਯੋਗ ਸਦਕਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁਡੀਆ ਨੇ ਕਿਹਾ ਕਿ ਇਸ ਵਾਟਰ ਪ੍ਰੋਜੈਕਟ ਦਾ 80 ਫੀਸਦੀ ਤੋਂ ਵੱਧ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਹੈ ਅਤੇ ਇਸ ਪ੍ਰੋਜੈਕਟ ਤੋਂ ਹਲਕਾ ਅਜਨਾਲਾ, ਹਲਕਾ ਮਜੀਠਾ ਅਤੇ ਹਲਕਾ ਰਾਜਾਸਾਂਸੀ ਦੇ 167 ਪਿੰਡਾਂ ਦੇ ਵਸਨੀਕਾਂ ਨੂੰ ਸਾਫ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਜਲ ਸਪਲਾਈ ਮੰਤਰੀ ਮੁੰਡੀਆ ਨੇ ਕਿਹਾ ਕਿ ਪਿੰਡਾਂ ਵਿਚ ਪੀਣਯੋਗ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜਲ ਸਪਲਾਈ ਮੰੰਤਰੀ ਹਰਦੀਪ ਸਿੰਘ ਮੁੰਡੀਆ ਅਤੇੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਤਿੰਨਾਂਂ ਹਲਕਿਆਂ ਦੇ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਉਹਨਾਂ ਨੇ ਕਿਹਾ ਕਿ ਕਈ ਪਿੰਡਾਂ ਵਿਚ ਪਾਣੀ ਵਾਲੀਆਂ ਟੈਂਕੀਆਂ ਅਜੇ ਬਣਨ ਵਾਲੀਆਂ ਬਾਕੀ ਹਨ, ਉਹਨਾਂ ਨੂੰ ਜਲਦੀ ਬਣਾਇਆ ਜਾਵੇਗਾ । ਇਸ ਮੌਕੇ ਰਜੇਸ਼ ਕੁਮਾਰ ਖੋਸਲਾ ਚੀਫ ਇੰਜੀਨੀਅਰ, ਗੁਰਪ੍ਰੀਤ ਸਿੰਘ ਐਸ.ਸੀ., ਸਾਹਿਲ ਆਨੰਦ ਐਕਸੀਅਨ, ਪ੍ਰੋਜੈਕਟ ਮੈਨੇਜਰ ਦਰਸ਼ਨ ਨਾਲ ਕਲਸੀ, ਖੁਸ਼ਪਾਲ ਸਿੰਘ ਧਾਲੀਵਾਲ, ਰਜਨੀਸ਼, ਅੰਮ੍ਰਿਤ ਸਿੰਘ, ਸੁਨੀਲ, ਸਰਪੰਚ ਜਸਬੀਰ ਸਿੰਘ ਸੰਤੂ ਨੰਗਲ, ਸਰਪੰਚ ਹਰਪ੍ਰੀਤ ਸਿੰਘ ਕੰਦੋਵਾਲੀ, ਯੂਥ ਆਗੂ ਜਤਿੰਦਰ ਸਿੰਘ ਸੰਤੂਨੰਗਲ, ਜੋਬਨ ਸਿੰਘ ਸਰਪੰਚ ਮੱਜੂਪੁਰਾ, ਜਸਬੀਰ ਸਿੰਘ ਰਾਜਾ ਸਰਪੰਚ ਚੇਤਨਪੁਰਾ, ਹਰਜਿੰਦਰ ਸਿੰਘ ਮੱਜੂਪੁਰਾ, ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ, ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ, ਬਲਾਕ ਪ੍ਰਧਾਨ ਸ਼ੇਰ ਸਿੰਘ ਭੁੱਲਰ ਪੰਡੋਰੀ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਗੁਰਨਾਮ ਸਿੰਘ ਕਮੀਰਪੁਰਾ, ਤਜਿੰਦਰ ਸਿੰਘ ਫੁੱਲੇਚੱਕ, ਗੁਰਚੇਤ ਸਿੰਘ ਫੁੱਲੇਚੱਕ, ਲੋਕ ਗਾਇਕ ਖੁਸ਼ਵਿੰਦਰ ਖੇੜਾ ਰਾਜੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।ਆਰ54
Ad Position 22
No active advertisement
ਪਿਛਲੀ ਖ਼ਬਰ 51ਵਾਂ ਸਰਬਹਿੰਦ ਸਲਾਨਾ ਸਮਾਗਮ 9,10 ਨੂੰ ਕਸਬਾ ਰਮਦਾਸ ਵਿਖੇ - ਪ੍ਰਧਾਨ ਸਵਿੰਦਰ ਸਿੰਘ 11 ਅਕਤੂਬਰ ਨੂੰ ਸਜਾਇਆ ਜਾਵੇਗਾ... ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਖੁਰਦ ਨੇ ਕੀਰਤਨ ਮੁਕਾਬਲੇ ’ਚ ਹਾਸਿਲ ਕੀਤਾ ਦੂਜਾ ਸਥਾਨ
Ad Position 24