ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਛੇਵੇਂ ਦਿਨ ਹੋਏ ਫਸਵੇਂ ਤੇ ਰੋਮਾਂਚਕ ਮੁਕਾਬਲੇ
ਚੌਕ ਮਹਿਤਾ, 6 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀ. ਬੀ.
ਚੌਕ ਮਹਿਤਾ, 6 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦੇ ਛੇਵੇਂ ਦਿਨ ਫਾਈਨਲ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖਾਲਸਾ ਅਕੈਡਮੀ ਦੇ ਹੋਣਹਾਰ ਸਾਬਕਾ ਵਿਦਿਆਰਥੀ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਜਰਮਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਚੈਂਪੀਅਨਸ਼ਿਪ ਵਿਚ ਭਾਗ ਲੈ ਰਹੀਆਂ ਖਿਡਾਰਨਾਂ ਨਾਲ ਮੁਲਾਕਾਤ ਕੀਤੀ । ਆਪਣੇ ਸੰਬੋਧਨ ਦੌਰਾਨ ਜਰਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਮਹੱਤਵਪੂਰਨ ਹਨ, ਸਗੋਂ ਇਹ ਅਨੁਸ਼ਾਸਨ, ਟੀਮ-ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਖੇਡੇ ਗਏ। ਜਰਮਨਜੀਤ ਸਿੰਘ ਵਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰ: ਗੁਰਦੀਪ ਸਿੰਘ ਜਲਾਲ ਉਸਮਾ, ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਹਾਕੀ ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ, ਦਮਨਪ੍ਰੀਤ ਸਿੰਘ, ਅਜੀਤ ਸਿੰਘ ਰੰਧਾਵਾ, ਕਾਬਲ ਸਿੰਘ ਪੁਰਬਾ, ਹਾਕੀ ਅਬਜ਼ਰਵਰ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਹਾਕੀ ਕੋਚ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।