06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਦਾਰੰਗ ਵਿਖੇ ਬਲਵਿੰਦਰ ਲਾਡੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ

ਚੌਂਕ ਮਹਿਤਾ, 6 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਸਦਾਰੰਗ ਵਿਖੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸੀਨੀਅਰ ਆਪ ਆਗੂ ਵਲੋਂ ਯੋਗ ਲਾਭਪਾਤਰੀਆਂ ਨੂੰ ₹10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਸ.

Ad Position 21
No active advertisement
ਅਜੀਤ ਡੈਸਕ 07-10-2026
ਚੌਂਕ ਮਹਿਤਾ, 6 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਸਦਾਰੰਗ ਵਿਖੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸੀਨੀਅਰ ਆਪ ਆਗੂ ਵਲੋਂ ਯੋਗ ਲਾਭਪਾਤਰੀਆਂ ਨੂੰ ₹10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਸ. ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਉਪਲਬੱਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਇਕ ਮਹੱਤਵਪੂਰਨ ਸਹੂਲਤ ਹੈ, ਜਿਸ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਲਈ ਵਿੱਤੀ ਸੁਰੱਖਿਆ ਮਿਲਦੀ ਹੈ। ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ . ਲਾਡੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਕਾਰਨਾਂ ਕਰਕੇ ਕੋਈ ਵੀ ਪਰਿਵਾਰ ਲੋੜੀਂਦੇ ਇਲਾਜ ਤੋਂ ਵਾਂਝਾ ਨਾ ਰਹੇ । ਆਪ ਸਰਕਾਰ ਦੀ ਵਚਨਬੱਧਤਾ ਹੈ ਕਿ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਮਿਆਰੀ ਅਤੇ ਸੁਲਭ ਸਿਹਤ ਸਹੂਲਤਾਂ ਉਪਲਬੱਧ ਕਰਵਾਈਆਂ ਜਾਣ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਸੇ ਦਿਸ਼ਾ ਵਿਚ ਇਕ ਅਹਿਮ ਉਪਰਾਲਾ ਹੈ, ਜਿਸ ਰਾਹੀਂ ਯੋਗ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਲਈ ਵਿੱਤੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਬਦੋਵਾਲ, ਸਾਬਕਾ ਸਰਪੰਚ ਮੁਹਿੰਦਰ ਸਿੰਘ ਚੋਣੇ, ਸਾਬਕਾ ਸਰਪੰਚ ਧਰਮਿੰਦਰ ਸਿੰਘ ਸਦਾਰੰਗ, ਐੱਸ. ਐੱਚ. ਓ. ਸੁਖਜਿੰਦਰ ਸਿੰਘ ਥਾਣਾ ਰੰਗੜ ਨੰਗਲ, ਨੰਬੜਦਾਰ ਸਨਦੀਪ ਸਿੰਘ ਬਦੋਵਾਲ, ਸਰਪੰਚ ਗੁਰਦੀਪ ਸਿੰਘ ਬੁੱਝਿਆਵਾਲੀ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੁੱਝਿਆਵਾਲੀ, ਬਾਬਾ ਸੁਖਰਾਜ ਸਿੰਘ ਚੋਧਰੀਵਾਲ, ਨਵਜੋਤ ਸਿੰਘ ਪੀ.ਏ., ਹੈੱਡ ਮਾ. ਸ਼ਰਨਜੀਤ ਕੌਰ ਸਦਾਰੰਗ, ਮਾ: ਭੁਪਿੰਦਰ ਸਿੰਘ ਸਦਾਰੰਗ, ਜਥੇ: ਦਿਆਲ ਸਿੰਘ, ਜਥੇ: ਮੁਖਵਿੰਦਰ ਸਿੰਘ ਬੱਜੂਮਾਨ, ਭੁਪਿੰਦਰ ਸਿੰਘ ਭਿੰਦਰ, ਲਖਬੀਰ ਸਿੰਘ ਫੌਜੀ, ਗੁਰਮੁੱਖ ਸਿੰਘ ਸੋਨੂੰ, ਮਨਜੀਤ ਕੌਰ ਆਸ਼ਾ ਵਰਕਰ, ਹਰਦੇਵ ਸਿੰਘ ਡੀਪੂ ਹੋਲਡਰ, ਜਥੇ: ਅਵਤਾਰ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਤਰਲੋਕ ਸਿੰਘ ਗਿੱਲ , ਮਾਸਟਰ ਅਵਤਾਰ ਸਿੰਘ, ਸੁੱਖਵਿੰਦਰ ਸਿੰਘ, ਪ੍ਰੇਮ ਸਿੰਘ, ਪਿਆਰਾ ਸਿੰਘ, ਦਵਿੰਦਰ ਸਿੰਘ ਸੋਨੂੰ, ਡਾ. ਬਖਸ਼ੀਸ਼ ਸਿੰਘ, ਡਾ. ਅਮਰੀਕ ਸਿੰਘ ਚੋਣੇ, ਸੁਖਦੇਵ ਸਿੰਘ ਸਾਬਕਾ ਪੰਚ, ਨਿਰਵੈਰ ਸਿੰਘ ਬੱਜੂਮਾਨ, ਬਖਸ਼ੀਸ਼ ਸਿੰਘ ਸੀਰੀ, ਹਰਜਿੰਦਰ ਸਿੰਘ, ਵਜ਼ੀਰ ਸਿੰਘ, ਜਗੀਰ ਸਿੰਘ ਆਦਿ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਡਾਕਟਰ ਸਾਹਿਬਾਨ ਵੀ ਹਾਜ਼ਰ ਸਨ। 02 ਏਐਸਆਰ90
Ad Position 22
No active advertisement
ਪਿਛਲੀ ਖ਼ਬਰ ਮੁਹਾਰ ਤੋਂ ਮੁਫਤ ਬੱਸ ਤੀਰਥ ਯਾਤਰਾ ਰਵਾਨਾ ਅਗਲੀ ਖ਼ਬਰ ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ– ਸੰਦੀਪ ਸਿੰਘ ਏ. ਆਰ .
Ad Position 24