08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਿੰਡ ਸੁਲਤਾਨਵਿੰਡ ਦੇ ਅਕਾਸ਼ ਵਿਹਾਰ ਵਿਖੇ ਕੂੜੇ ਨੇ ਇਲਾਕਾ ਵਾਸੀਆਂ ਦੇ ਨੱਕ ’ਚ ਕੀਤਾ ਦਮ ਲੋਕਾਂ ਵਲੋਂ ਪ੍ਰਸ਼ਾਸਨ ਤੋਂ ਕੂੜਾ ਚੁਕਵਾਉਣ ਅਤੇ ਗੰਦਗੀ ਫੈਲਾਉਣ ਵਾਲਿਆਂ ’ਤੇ ਰੋਕ ਲਗਾਉਣ ਦੀ ਮੰਗ

ਸੁਲਤਾਨਵਿੰਡ, 7 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਅਕਾਸ਼ ਵਿਹਾਰ ਇਲਾਕੇ ਵਿਚ ਕੂੜੇ ਦੇ ਲੱਗੇ ਵੱਡੇ-ਵੱਡੇ ਢੇਰਾਂ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿਚ ਥਾਂ-ਥਾਂ ਕੂੜਾ ਖਿੱਲਰਿਆ ਹੋਣ ਕਾਰਨ ਜਿੱਥੇ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਕੂੜੇ ਵਿਚੋਂ ਆਉਣ ਵਾਲੀ ਬਦਬੂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 08-10-2026
ਸੁਲਤਾਨਵਿੰਡ, 7 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਅਕਾਸ਼ ਵਿਹਾਰ ਇਲਾਕੇ ਵਿਚ ਕੂੜੇ ਦੇ ਲੱਗੇ ਵੱਡੇ-ਵੱਡੇ ਢੇਰਾਂ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿਚ ਥਾਂ-ਥਾਂ ਕੂੜਾ ਖਿੱਲਰਿਆ ਹੋਣ ਕਾਰਨ ਜਿੱਥੇ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਕੂੜੇ ਵਿਚੋਂ ਆਉਣ ਵਾਲੀ ਬਦਬੂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੋ ਸਕਿਆ, ਜਿਸ ਕਾਰਨ ਲੋਕਾਂ ਵਿਚ ਪ੍ਰਸ਼ਾਸਨ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਅਕਾਸ਼ ਵਿਹਾਰ ਵਿਚ ਇਕ ਨਿਰਧਾਰਤ ਸਥਾਨ ’ਤੇ ਲੋਕਾਂ ਵਲੋਂ ਲਗਾਤਾਰ ਕੂੜਾ ਸੁੱਟਿਆ ਜਾ ਰਿਹਾ ਹੈ। ਹੌਲੀ-ਹੌਲੀ ਕੂੜੇ ਦੇ ਢੇਰ ਵਧਦੇ ਜਾ ਰਹੇ ਹਨ ਅਤੇ ਆਸ-ਪਾਸ ਦਾ ਵਾਤਾਵਰਨ ਗੰਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਲਈ ਸਿਰਫ਼ ਪ੍ਰਸ਼ਾਸਨ ਹੀ ਨਹੀਂ, ਸਗੋਂ ਇਲਾਕੇ ਦੇ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਜੇਕਰ ਹਰ ਕੋਈ ਆਪਣਾ ਘਰੇਲੂ ਕੂੜਾ ਸੜਕਾਂ ਅਤੇ ਖਾਲੀ ਥਾਵਾਂ ’ਤੇ ਸੁੱਟਣ ਦੀ ਬਜਾਏ ਕੂੜਾ ਇਕੱਠਾ ਕਰਨ ਵਾਲੀ ਗੱਡੀ ਜਾਂ ਨਿਰਧਾਰਤ ਸਥਾਨ ’ਤੇ ਪਾਏ ਤਾਂ ਇਲਾਕੇ ਨੂੰ ਸਾਫ਼ ਰੱਖਣ ਵਿਚ ਕਾਫ਼ੀ ਮਦਦ ਮਿਲ ਸਕਦੀ ਹੈ। ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਕਈ ਵਾਰ ਲੋਕਾਂ ਨੂੰ ਇੱਥੇ ਕੂੜਾ ਸੁੱਟਣ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਕੁਝ ਲੋਕ ਆਪਣੀਆਂ ਮਨਮਰਜ਼ੀਆਂ ਕਰਦੇ ਹੋਏ ਕੂੜਾ ਇੱਥੇ ਸੁੱਟ ਜਾਂਦੇ ਹਨ। ਇਸ ਕਾਰਨ ਸਫ਼ਾਈ ਹੋਣ ਤੋਂ ਬਾਅਦ ਵੀ ਕੁਝ ਹੀ ਸਮੇਂ ਵਿਚ ਦੁਬਾਰਾ ਕੂੜੇ ਦੇ ਢੇਰ ਲੱਗ ਜਾਂਦੇ ਹਨ। ਪ੍ਰਧਾਨ ਬੀਬੀ ਰਾਜ ਰਾਣੀ, ਭਜਨ ਸਿੰਘ ਦਾਲਮ, ਬਲਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਦੇਵ ਸਿੰਘ ਆਦਿ ਨੇ ਦੱਸਿਆ ਕਿ ਇਸ ਸਬੰਧੀ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਜਗ੍ਹਾ ’ਤੇ ਕੂੜਾ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਇੱਥੇ ਨਿਯਮਤ ਤੌਰ ’ਤੇ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਕੂੜੇ ਦੇ ਢੇਰਾਂ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਦਿੱਕਤ ਹੁੰਦੀ ਹੈ ਅਤੇ ਬਦਬੂ ਕਾਰਨ ਆਸ-ਪਾਸ ਦੇ ਘਰਾਂ ਵਿੱਚ ਰਹਿਣ ਵਾਲੇ ਲੋਕ ਖਾਸ ਤੌਰ ’ਤੇ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕੂੜਾ ਨਾ ਚੁੱਕਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਕੂੜੇ ਦੇ ਢੇਰਾਂ ਕਾਰਨ ਗੰਦਗੀ ਵਧਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਵੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕਿਆਂ ਵਿਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮਿਲ ਸਕੇ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਕਾਸ਼ ਵਿਹਾਰ ਵਿਚੋਂ ਕੂੜੇ ਦੇ ਢੇਰ ਤੁਰੰਤ ਚੁਕਵਾਏ ਜਾਣ, ਇਸ ਸਥਾਨ ਦੀ ਨਿਯਮਤ ਸਫ਼ਾਈ ਕਰਵਾਈ ਜਾਵੇ ਅਤੇ ਇੱਥੇ ਕੂੜਾ ਸੁੱਟਣ ਵਾਲਿਆਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੂੜਾ ਸੁੱਟਣ ਲਈ ਕੋਈ ਨਿਰਧਾਰਤ ਪ੍ਰਬੰਧ ਅਤੇ ਨਿਗਰਾਨੀ ਕੀਤੀ ਜਾਵੇ ਤਾਂ ਇਸ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲ ਸਕਦੀ ਹੈ। ਇਸ ਸਬੰਧੀ ਸੁਪਰਵਾਇਜ਼ਰ ਵਿਕਰਮ ਨਾਲ ਗੱਲ ਕੀਤੀ ਗਈ ਤਾ ਉਨ੍ਹਾ ਕਿਹਾ ਛੇਤੀ ਕੂੜਾ ਚੁਕਵਾਅ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕਰਨ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਜਥੇ : ਸੂਬਾ ਸਿੰਘ ਡੱਬੇਵਾਲ ਦੀ ਮੌਤ ਕਾਰਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਧਾ ਦਿਨ ਬੰਦ ਰਹੇ - ਜਥੇਦਾਰ ਗੜਗੱਜ ਤੇ ਧਾਮੀ...
Ad Position 24