08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਰਾਣਾ ਕਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਤਹਿਤ 247 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ

ਟਾਂਗਰਾ, 7 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਵਿਖੇ ਪੰਜਾਬ ਸਰਕਾਰ ਵਲੋਂ ਸਵਾਮਿਤਵਾ ਯੋਜਨਾ ਤਹਿਤ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ.

Ad Position 21
No active advertisement
ਅਜੀਤ ਡੈਸਕ 08-10-2026
ਟਾਂਗਰਾ, 7 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਵਿਖੇ ਪੰਜਾਬ ਸਰਕਾਰ ਵਲੋਂ ਸਵਾਮਿਤਵਾ ਯੋਜਨਾ ਤਹਿਤ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਵੰਡੇ ਗਏ। ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪਿੰਡ ਰਾਣਾ ਕਾਲਾ ਵਿਖੇ ਲਾਲ ਲਕੀਰ ਅੰਦਰ 175 ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਇਨ੍ਹਾਂ ਨਾਲ ਸਬੰਧਤ 247 ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਤਹਿਸੀਲਦਾਰ ਅੰਗਦਪ੍ਰੀਤ ਸਿੰਘ ਬਰਾੜ, ਨਾਇਬ ਤਹਿਸੀਲਦਾਰ ਮੈਡਮ ਅਕਵਿੰਦਰ ਕੌਰ, ਜਸਕਰਨ ਸਿੰਘ ਪਟਵਾਰੀ ,ਬਲਜੀਤ ਸਿੰਘ ਰੀਡਰ, ਸਰਪੰਚ ਸੁਖਵਿੰਦਰ ਸਿੰਘ ਸ਼ਾਹ, ਰਣਜੀਤ ਸਿੰਘ ਕਲੇਰ, ਡਾ. ਬਲਜੀਤ ਸਿੰਘ, ਨਵਕਰਨ ਸਿੰਘ ਲਵਲੀ ਸਰਪੰਚ ਮਲੀਆ, ਦਵਿੰਦਰ ਸਿੰਘ, ਮੈਂਬਰ ਸਤਨਾਮ ਸਿੰਘ, ਮੈਂਬਰ ਮਲਕੀਤ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਰਾਣਾ ਨਰਾਇਣਗੜ੍ਹ, ਸਰਪੰਚ ਗੁਰਦੀਪ ਸਿੰਘ ਕੋਟਲਾ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਓ.ਐੱਸ.ਡੀ ਖ਼ਿਲਾਫ਼ ਸੀ.ਬੀ.ਆਈ . ਕੇਸ ਤੋਂ ਬਾਅਦ ਭਾਜਪਾ ਵਲੋਂ ਅਜਨਾਲਾ ’ਚ ਬੋਨੀ ਅਜਨਾਲਾ ਦੀ ਅਗਵਾਈ ’ਚ ਮਾ... ਅਗਲੀ ਖ਼ਬਰ ਪਰਾਲੀ ਪ੍ਰਬੰਧਨ ਤਹਿਤ ਬਰਨਾਲਾ ਸਬ-ਡਵੀਜ਼ਨ ਨੂੰ ‘ਜ਼ੀਰੋ ਬਰਨਿੰਗ’ ਬਣਾਉਣ ਦਾ ਟੀਚਾ-ਐਸ.ਡੀ.ਐਮ. ਪਰਾਲੀ ਪ੍ਰਬੰਧਨ ਤਹਿਤ ਬਰਨ...
Ad Position 24