08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਸੇਵਾ ਸੰਕਲਪ ਅਭਿਆਨ’ ਤਹਿਤ ਅਜਨਾਲਾ ’ਚ ਭਾਜਪਾ ਵਲੋਂ ਬੋਨੀ ਅਜਨਾਲਾ ਦੀ ਅਗਵਾਈ ਹੇਠ ਕੀਤਾ ਮੋਟਰਸਾਈਕਲ ਮਾਰਚ

ਅਜਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਰਕਾਰ ਮੁਖੀ ਵਜੋਂ 25 ਸਾਲ ਪੂਰੇ ਹੋਣ ਦੇ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ‘ਸੇਵਾ ਸੰਕਲਪ ਅਭਿਆਨ/ਯਾਤਰਾ’ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਅਜਨਾਲਾ ਵਿਖੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੱਢਿਆ ਗਿਆ। ਸੱਕੀ ਪੁੱਲ ਨੇੜਿਉਂ ਸ਼ੁਰੂ ਹੋਏ ਇਸ ਮਾਰਚ ਨੂੰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵਲੋਂ ਰਵਾਨਾ ਕੀਤਾ, ਮਾਰਚ ਮਹਿਰ ਬੁਖ਼ਾਰੀ ਵਿਖੇ ਜਾ ਕੇ ਸਮਾਪਤ ਹੋਇਆ।

Ad Position 21
No active advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਬਣਿਆ ਮਜ਼ਬੂਤ ਦੇਸ਼-ਰਵੀਕਰਨ ਸਿੰਘ ਕਾਹਲੋਂ 08-10-2026
ਅਜਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਰਕਾਰ ਮੁਖੀ ਵਜੋਂ 25 ਸਾਲ ਪੂਰੇ ਹੋਣ ਦੇ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ‘ਸੇਵਾ ਸੰਕਲਪ ਅਭਿਆਨ/ਯਾਤਰਾ’ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਅਜਨਾਲਾ ਵਿਖੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੱਢਿਆ ਗਿਆ। ਸੱਕੀ ਪੁੱਲ ਨੇੜਿਉਂ ਸ਼ੁਰੂ ਹੋਏ ਇਸ ਮਾਰਚ ਨੂੰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵਲੋਂ ਰਵਾਨਾ ਕੀਤਾ, ਮਾਰਚ ਮਹਿਰ ਬੁਖ਼ਾਰੀ ਵਿਖੇ ਜਾ ਕੇ ਸਮਾਪਤ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ 25 ਸਾਲਾਂ ਦੇ ਸੇਵਾ ਕਾਲ ਨੂੰ ਸਮਰਪਿਤ ਇਹ ਅਭਿਆਨ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਉਪਰਾਲਾ ਹੈ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ‘ਸੇਵਾ ਸੰਕਲਪ ਯਾਤਰਾ’ ਪੂਰੇ ਭਾਰਤ ਦੇ ਸ਼ਹਿਰਾਂ, ਪਿੰਡਾਂ ਅਤੇ ਮੁਹੱਲਿਆਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਅਜੈਬੀਰਪਾਲ ਸਿੰਘ ਰੰਧਾਵਾ, ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਪ੍ਰਦੀਪ ਕੁਮਾਰ ਬੰਟਾ, ਬੰਟੀ ਸ਼ਾਹ ਭਿੰਡੀਆਂ ਅਜਨਾਲਾ ਵਾਲੇ, ਬਲਜਿੰਦਰ ਸਿੰਘ ਨੇਪਾਲ, ਰਾਜਵਿੰਦਰ ਕੌਰ ਦੁਸਾਂਝ ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਧਰਮਿੰਦਰ ਸਿੰਘ ਪ੍ਰਿੰਸ, ਵਿਕਰਮ ਬੇਦੀ, ਦੀਪੂ ਅਰੋੜਾ, ਇੰਦਰਜੀਤ ਸਿੰਘ ਰਮਦਾਸ, ਗੁਰਵਿੰਦਰ ਸਿੰਘ ਮੁਕਾਮ, ਨੱਥਾ ਸਿੰਘ ਰਮਦਾਸ, ਮਿੰਟੂ ਜੁਲਕਾ ਰਮਦਾਸ, ਮਨਦੀਪ ਸਿੰਘ ਸੰਧੂ ਧਾਲੀਵਾਲ ਬੱਗਾ, ਸਾਹਿਬ ਸਿੰਘ ਸੰਧੂ ਅਤੇ ਅਮਰਦੀਪ ਸਿੰਘ ਰਿੰਕੂ ਸਮੇਤ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। 07 ਏਐਸਆਰ35
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਕੋਟਭਾਈ ਨੇ ‘ਪੰਜਾਬ ਬਚਾਓ’ ਮੁਹਿੰਮ ਦੀ ਡੋਰ-ਟੂ-ਡੋਰ ਸ਼ੁਰੂਆਤ ਲੱਖੇਵਾਲੀ ਤੋਂ ਕੀਤੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰਭਜਨ ਸਿੰਘ ਈ.ਟੀ.ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Ad Position 24