ਬੀ.ਐੱਸ.ਐਫ਼ ਸੇਵਾਮੁਕਤ ਅਧਿਕਾਰੀਆਂ ਦੀ ਮੀਟਿੰਗ ’ਚ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਹੋਈ ਵਿਚਾਰ-ਚਰਚਾ
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐੱਸ.
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐੱਸ.ਐਫ ਸੇਵਾਮੁਕਤ ਅਧਿਕਾਰੀਆਂ ਅਤੇ ਜਵਾਨਾਂ ਦੀ ਇੱਕ ਅਹਿਮ ਮੀਟਿੰਗ ਬੀ.ਐੱਸ.ਐੱਫ ਹੈੱਡਕੁਆਟਰ ਅਜਨਾਲਾ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਸੇਵਾਮੁਕਤ ਬੀ . ਐੱਸ.ਐਫ. ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸੇਵਾਮੁਕਤ ਬੀ.ਐੱਸ.ਐਫ ਜਵਾਨਾਂ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ ਨੇ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਦੀਆਂ ਕਈ ਅਹਿਮ ਮੰਗਾਂ ਲੰਮੇ ਸਮੇਂ ਤੋਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਜਾ ਰਹੀਆਂ ਹਨ, ਪਰ ਇਨ੍ਹਾਂ ਦਾ ਅਜੇ ਤੱਕ ਢੁਕਵਾਂ ਹੱਲ ਨਹੀਂ ਹੋਇਆ।ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਰਿਟਾਇਰਮੈਂਟ ਤੋਂ ਬਾਅਦ ਵੀ ਸਾਬਕਾ ਸੈਨਿਕਾਂ ਅਤੇ ਸੁਰੱਖਿਆ ਬਲਾਂ ਦੇ ਮੁਲਾਜ਼ਮਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੇਵਾਮੁਕਤ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਮੌਕੇ ਜਸਵੰਤ ਸਿੰਘ ਪ੍ਰਧਾਨ ਗੁਰਦਾਸਪੁਰ, ਅਜੀਤ ਸਿੰਘ, ਅਨੂਪ ਸਿੰਘ, ਸੁਭਾਸ਼ ਚੰਦਰ, ਭਗਵੰਤ ਸਿੰਘ, ਮਹਿੰਦਰ ਸਿੰਘ, ਬੂਟਾ ਸਿੰਘ, ਦੀਪਕ ਰਾਏ, ਦਲਵਿੰਦਰ ਸਿੰਘ ਸਿੱਧੂ, ਹਰਜੀਤ ਸਿੰਘ ਖ਼ਜ਼ਾਨਚੀ, ਲਖਵਿੰਦਰ ਸਿੰਘ, ਪ੍ਰਕਾਸ਼ ਸਿੰਘ ਅਤੇ ਗੁਰਦਰਸ਼ਨ ਸਿੰਘ ਆਦਿ ਹਾਜ਼ਰ ਸਨ।