ਸਰਹੱਦ ਪਾਰ ਤੋਂ ਆ ਰਹੇ ਨਸ਼ੇ ਨੂੰ ਰੋਕਣ ਲਈ ਯਤਨ ਕਰਨ ਸੰਬੰਧੀ ਭਾਜਪਾ ਆਗੂ ਪ੍ਰੋ: ਚਾਵਲਾ ਨੇ ਦੇਸ਼ ਦੇ ਰੱਖਿਆ ਮੰਤਰੀ ਨੂੰ ਕੀਤੀ ਅਪੀਲ
ਅੰਮ੍ਰਿਤਸਰ, 9 ਅਕਤੂਬਰ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ’ਚ ਨਸ਼ੇ ਅਤੇ ਨਾਜਾਇਜ਼ ਹਥਿਆਰਾਂ ਦੀ ਸਮੱਸਿਆ ’ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕੇਂਦਰੀ ਰਖਿਆ ਮੰਤਰੀ ਨੂੰ ਅਪੀਲ ਕਰਦੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨਸ਼ਿਆ ’ਤੇ ਕਾਬੂ ਕਰਨ ਦੇ ਲਈ ਬਹੁਤ ਕੰਮ ਕਰ ਰਹੀ ਹੇ ਪਰ ਸਰਕਾਰੀ ਸੂਤਰਾਂ ਤੋਂ ਜੋ ਜਾਣਕਾਰੀ ਮਿਲ ਰਹੀ ਹੈ ਪੰਜਾਬ ਵਿਚ ਹਰ ਰੋਜ਼ 200 ਤੋਂ ਵਧੇਰੇ ਡਰੋਨ ਪਾਕਿਸਤਾਨ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾਂ ਦਾ ਫੈਲਾਅ ਜਾਂਦਾ ਹੋਣ ਕਰਕੇ ਬਹੁਤ ਸਾਰੇ ਲੋਕ ਨਸ਼ਾ ਵੇਚ ਕੇ ਪੈਸੇ ਕਮਾਉਣ ਦਾ ਕੰਮ ਕਰ ਰਹੇ ਹਨ ਅਤੇ ਕੁਝ ਨਸ਼ਿਆਂ ਦੀ ਵਰਤੋਂ ਕਰਕੇ ਮਰ ਰਹੇ ਹਨ।
ਅੰਮ੍ਰਿਤਸਰ, 9 ਅਕਤੂਬਰ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ’ਚ ਨਸ਼ੇ ਅਤੇ ਨਾਜਾਇਜ਼ ਹਥਿਆਰਾਂ ਦੀ ਸਮੱਸਿਆ ’ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕੇਂਦਰੀ ਰਖਿਆ ਮੰਤਰੀ ਨੂੰ ਅਪੀਲ ਕਰਦੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨਸ਼ਿਆ ’ਤੇ ਕਾਬੂ ਕਰਨ ਦੇ ਲਈ ਬਹੁਤ ਕੰਮ ਕਰ ਰਹੀ ਹੇ ਪਰ ਸਰਕਾਰੀ ਸੂਤਰਾਂ ਤੋਂ ਜੋ ਜਾਣਕਾਰੀ ਮਿਲ ਰਹੀ ਹੈ ਪੰਜਾਬ ਵਿਚ ਹਰ ਰੋਜ਼ 200 ਤੋਂ ਵਧੇਰੇ ਡਰੋਨ ਪਾਕਿਸਤਾਨ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾਂ ਦਾ ਫੈਲਾਅ ਜਾਂਦਾ ਹੋਣ ਕਰਕੇ ਬਹੁਤ ਸਾਰੇ ਲੋਕ ਨਸ਼ਾ ਵੇਚ ਕੇ ਪੈਸੇ ਕਮਾਉਣ ਦਾ ਕੰਮ ਕਰ ਰਹੇ ਹਨ ਅਤੇ ਕੁਝ ਨਸ਼ਿਆਂ ਦੀ ਵਰਤੋਂ ਕਰਕੇ ਮਰ ਰਹੇ ਹਨ। ਜਿਹੜੇ ਵੱਡੀ ਮਾਤਰਾਂ ਵਿਚ ਨਾਜਾਇਜ਼ ਹਥਿਆਰ ਫੜੇ ਜਾ ਰਹੇ ਹਨ ਉਹ ਵੀ ਸਰਹੱਦ ਪਾਰ ਤੋਂ ਡਰੋਨ ਰਾਹੀਂ ਸੁੱਟੇ ਜਾਂਦੇ ਹਨ। ਪ੍ਰੋ: ਚਾਵਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਦੇਸ਼ ਦੀ ਸਰਕਾਰ ਅਤੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਅਪੀਲ ਕਰਦੇ ਹਨ ਕਿ ਜਿਸ ਤਰ੍ਹਾਂ ਭਾਰਤ ਦੇ ਮਜ਼ਬੂਤ ਏਅਰ ਡਿਫੈਂਸ ਸਿਸਟਮ ਨੇ ਪਾਕਿਸਤਾਨੀ ਮਿਸਾਇਲਾਂ ਨੂੰ ਮਿੱਟੀ ’ਚ ਮਿਲਾ ਦਿੱਤਾ ਉਸੇ ਢੰਗ ਨਾਲ ਉਹ ਡਰੋਨ ਕਿਉਂ ਨਹੀ ਰੋਕੇ ਜਾ ਸਕਦੇ? ਉਨ੍ਹਾਂ ਕਿਹਾ ਕਿ ਜੇਕਰ ਇਕ ਵਾਰ ਇਹ ਸਾਰੇ ਡਰੋਨ ਸੁਟ ਦਿੱਤੇ ਜਾਣ ਤਾਂ ਇਹ ਪੱਕਾ ਹੀ ਹੈ ਕਿ ਪਾਕਿਸਤਾਨ ਫਿਰ ਅਜਿਹੀ ਨਾਪਾਕ ਹਰਕਤ ਨਹੀ ਕਰੇਗਾ।