11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਨਾਲਾ ਨੇੜਲੇ ਪਿੰਡ ਲੱਖੂਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ, ਨਸ਼ਾ ਤਸਕਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ

ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨਾਲ ਲੱਗਦੇ ਨਸ਼ਿਆਂ ਦੇ ਗੜ੍ਹ ਬਣੇ ਪਿੰਡ ਲੱਖੂਵਾਲ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ, ਡੀ.

Ad Position 21
No active advertisement
ਅਜੀਤ ਡੈਸਕ 11-10-2026
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨਾਲ ਲੱਗਦੇ ਨਸ਼ਿਆਂ ਦੇ ਗੜ੍ਹ ਬਣੇ ਪਿੰਡ ਲੱਖੂਵਾਲ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ, ਡੀ.ਐੱਸ.ਪੀ ਅਜਨਾਲਾ ਧਰਮਿੰਦਰ ਕਲਿਆਣ ਅਤੇ ਐੱਸ.ਐੱਚ.ਓ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣਾ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਸੀ। ਇਸ ਮੌਕੇ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਨਸ਼ਿਆਂ ਦੀ ਲਤ ਵਿਚ ਫਸੇ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਿੰਡ ਲੱਖੂਵਾਲ ਸਬੰਧੀ ਨਸ਼ਿਆਂ ਦੀ ਸਮੱਸਿਆ ਬਾਰੇ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪਿੰਡ ਵਾਸੀਆਂ ਵੱਲੋਂ ਵੀ ਮੰਗ ਕੀਤੀ ਗਈ ਸੀ ਕਿ ਬਾਹਰੋਂ ਆ ਕੇ ਨਸ਼ੇ ਵੇਚਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸੇ ਕਰਕੇ ਪਿੰਡ ਨੂੰ ਵਿਸ਼ੇਸ਼ ਜਾਗਰੂਕਤਾ ਕੈਂਪ ਲਈ ਚੁਣਿਆ ਗਿਆ ਹੈ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰੀ ਨੂੰ ਨੱਥ ਪਾਈ ਜਾ ਸਕੇ । ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ ਨੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜ਼ਿੰਦਗੀ ਬਹੁਤ ਕੀਮਤੀ ਹੈ ਅਤੇ ਇਸ ਨੂੰ ਨਸ਼ਿਆਂ ਦੀ ਭੇਟ ਨਹੀਂ ਚੜ੍ਹਾਉਣਾ ਚਾਹੀਦਾ। ਇਸ ਮੌਕੇ ਡੀ.ਐਸ.ਪੀ ਧਰਮਿੰਦਰ ਕਲਿਆਣ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹਨ । ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਸਾਥ ਦੇਣ । ਇਸ ਮੌਕੇ ‘ਆਪ’ ਦੇ ਨੌਜਵਾਨ ਆਗੂ ਮਾਨਵ ਰੋਖਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਗ਼ੈਰ ਵਿਦਿਅਕ ਕੰਮਾਂ, ਖੇਡਾਂ, ਮਿਡ-ਡੇ-ਮੀਲ ਦਾ ਬਾਈਕਾਟ ਜਾਰੀ ਰੱਖਣ ਦਾ ਫ਼ੈਸਲਾ ਅਗਲੀ ਖ਼ਬਰ ਅਕਾਲੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ-ਰਣੀਕੇ
Ad Position 24