10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੇਡਾਂ ਵਤਨ ਪੰਜਾਬ ਦੀਆਂ-2026: ਐੱਸ. ਏ. ਜੈਨ ਸਕੂਲ ਦੇ ਕਬੱਡੀ ਖਿਡਾਰੀਆਂ ਨੇ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 10 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਐੱਸ. ਏ.

Ad Position 21
No active advertisement
ਸਮਾਗਮ ’ਚ ਦੇਸ਼ ਭਰ ਤੋਂ ਪੁੱਜ ਰਹੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਸਤਿਕਾਰ ਕਰਦੇ ਕਸਬਾ ਰਮਦਾਸ ਦੇ ਸੇਵਾ ਸੁਸਾਇਟੀ ਮੈਂਬਰ । ਤਸਵੀਰ ਸੰਧੂ 11-10-2026
ਜੰਡਿਆਲਾ ਗੁਰੂ, 10 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਐੱਸ. ਏ. ਜੈਨ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਕਬੱਡੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ, ਜਦਕਿ ਅੰਡਰ-21 ਟੀਮ ਨੇ ਦੂਜਾ ਅਤੇ ਅੰਡਰ-17 ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰੈੱਸ ਸਕੱਤਰ ਗੁਲਸ਼ਨ ਜੈਨ ਨੇ ਦੱਸਿਆ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਹੋਰ ਵਾਧਾ ਹੋਇਆ ਹੈ। ਇਸ ਮੌਕੇ ਸਕੂਲ ਦੇ ਮੈਨੇਜਰ ਹੇਮਰ ਜੈਨ (ਬੰਟੀ), ਵਾਈਸ ਮੈਨੇਜਰ ਸੁਭਾਸ਼ ਜੈਨ, ਐੱਸ. ਏ. ਜੈਨ ਸਭਾ ਦੇ ਪ੍ਰਧਾਨ ਰਾਕੇਸ਼ ਜੈਨ, ਵਾਈਸ ਪ੍ਰਧਾਨ ਅੰਮ੍ਰਿਤ ਸਾਗਰ ਜੈਨ, ਵਰੁਣ ਜੈਨ, ਸੰਜੀਵ ਜੈਨ, ਰਾਜੇਸ਼ ਜੈਨ, ਡਾਇਰੈਕਟਰ ਸਰਦਾਰ ਜੋਗਿੰਦਰ ਸਿੰਘ, ਪ੍ਰਿੰਸੀਪਲ ਨੇਹਾ, ਵਾਈਸ ਪ੍ਰਿੰਸੀਪਲ ਨੀਲਮ, ਕੋਚ ਸੁਖਜਿੰਦਰ ਸਿੰਘ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੇ ਸਖ਼ਤ ਅਭਿਆਸ ਅਤੇ ਸਕੂਲ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਅਤੇ ਸਮਰਪਣ ਨਾਲ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਕੋਚ ਅਤੇ ਡੀ.ਪੀ. ਅਧਿਆਪਕ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਨੇ ਕੋਚ ਦੇ ਯੋਗ ਮਾਰਗਦਰਸ਼ਨ ਦੀ ਸ਼ਲਾਘਾ ਕਰਦਿਆਂ ਉਮੀਦ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨ ਜਥੇਬੰਦੀ ਨੇ ਘੱਗਾ ਟੋਲ ਪਲਾਜ਼ਾ ਦਾ ਧਰਨਾ ਕੀਤਾ ਸਮਾਪਤ ਅਗਲੀ ਖ਼ਬਰ ਡੈਨੀ ਬੰਡਾਲਾ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ
Ad Position 24