12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜਨਾਲਾ ਤੋਂ ਮਥੁਰਾ-ਵਰਿੰਦਾਵਨ ਲਈ ਨੌਵੀਂ ਬੱਸ ਰਵਾਨਾ

ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਤੋਂ ਮਥੁਰਾ ਅਤੇ ਵਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਨੌਵੀਂ ਬੱਸ ਰਵਾਨਾ ਕੀਤੀ ਗਈ।

Ad Position 21
No active advertisement
ਅਜਨਾਲਾ ਤੋਂ ਮਥੁਰਾ-ਵਰਿੰਦਾਵਨ ਲਈ ਸ਼ਰਧਾਲੂਆਂ ਦੀ ਨੌਵੀਂ ਬੱਸ ਰਵਾਨਾ ਕਰਦੇ ਹੋਏ ਸ਼ਹਿਰੀ ਪ੍ਰਧਾਨ ਅਮਿਤ ਔਲ ਨਾਲ ਖੜ੍ਹੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਗੋਰਾ ਸੱਗੂ ਤੇ ਹੋਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 12-10-2026
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਤੋਂ ਮਥੁਰਾ ਅਤੇ ਵਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਨੌਵੀਂ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ ਵਲੋਂ ਸਾਂਝੇ ਤੌਰ ’ਤੇ ਰਵਾਨਾ ਕਰਦਿਆਂ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਧਾਨ ਅਮਿਤ ਔਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ ।ਅਮਿਤ ਔਲ ਨੇ ਅੱਗੇ ਕਿਹਾ ਕਿ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸੁਚੱਜੀ ਅਗਵਾਈ ਅਤੇ ਯਤਨਾਂ ਸਦਕਾ ਹਲਕੇ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਅਜੇ ਸ਼ਰਮਾ, ਗੋਰਾ ਸੱਗੂ, ਸੁੱਖ ਨਿੱਝਰ, ਅਵਿਨਾਸ਼ ਮਸੀਹ, ਕਿਸ਼ੋਰੀ ਲਾਲ, ਵੀਨਾ ਰਾਣੀ, ਮਨੀਸ਼ਾ ਰਾਣੀ, ਲਖਬੀਰ ਕੌਰ ਅਤੇ ਦਰਸ਼ਨ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਦਾ ਪਾਰਟੀ ਵਰਕਰਾਂ ਵਲੋਂ ਸਵਾਗਤ ਅਗਲੀ ਖ਼ਬਰ ਮਰੇ ਬ੍ਰਿਜ ਵਿਖੇ 9ਵਾਂ ਪੰਜਾਬੀ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ
Ad Position 24