ਕਰਮਚਾਰੀ ਦਲ ਵਲੋਂ ਮੀਟਿੰਗ 15 ਨੂੰ
ਬਾਬਾ ਬਕਾਲਾ ਸਾਹਿਬ,11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਹੱਕੀ ਮੰਗਾਂ ਨੂੰ ਲੈਕੇ ਮਿਤੀ 15 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਵਿਖੇ ਲਾ-ਮਿਸਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਹੋਈ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਸੂਬਾਈ ਜਨਰਲ ਸਕੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਵਿੱਤ ਮੰਤਰੀ ਅਤੇ ਪਾਵਰਕਾਮ ਅਧਿਕਾਰੀਆਂ ਨਾਲ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ 26 ਜੂਨ 2026 ਨੂੰ ਅਹਿਮ ਮੀਟਿੰਗ ਹੋਈ ਸੀ ਪਰ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਹੋਈਆਂ ਸਹਿਤਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ । ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਦੌਰਾਨ ਹੋਈਆਂ ਸਹਿਮਤੀਆਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਮਿਤੀ 15 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਵਿਖੇ ਲਾ-ਮਿਸਾਲ ਰੋਸ ਰੈਲੀ ਕੀਤੀ ਜਾਵੇਗੀ ।
ਬਾਬਾ ਬਕਾਲਾ ਸਾਹਿਬ,11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਹੱਕੀ ਮੰਗਾਂ ਨੂੰ ਲੈਕੇ ਮਿਤੀ 15 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਵਿਖੇ ਲਾ-ਮਿਸਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਹੋਈ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਸੂਬਾਈ ਜਨਰਲ ਸਕੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਵਿੱਤ ਮੰਤਰੀ ਅਤੇ ਪਾਵਰਕਾਮ ਅਧਿਕਾਰੀਆਂ ਨਾਲ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ 26 ਜੂਨ 2026 ਨੂੰ ਅਹਿਮ ਮੀਟਿੰਗ ਹੋਈ ਸੀ ਪਰ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਹੋਈਆਂ ਸਹਿਤਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ । ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਦੌਰਾਨ ਹੋਈਆਂ ਸਹਿਮਤੀਆਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਮਿਤੀ 15 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਵਿਖੇ ਲਾ-ਮਿਸਾਲ ਰੋਸ ਰੈਲੀ ਕੀਤੀ ਜਾਵੇਗੀ । ਇਸ ਮੌਕੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਜਨਰਲ ਸਕੱਤਰ ਹਰਦੇਵ ਸਿੰਘ ਨਾਗੋਕੇ ਮੈਂਬਰ ਜੁਆਇਟ ਫੌਰਮ ਤੇਜਿੰਦਰ ਸਿੰਘ ਸੇਖੋਂ, ਗੁਰਬਚਨ ਸਿੰਘ ਬਾਠ ਪ੍ਰੈਸ ਸਕੱਤਰ, ਦਲਬੀਰ ਸਿੰਘ ਉਸਾਹਨ ਸੂਬਾ ਵਿੱਤ ਸਕੱਤਰ, ਰਘਬੀਰ ਸਿੰਘ ਸਲਾਹਕਾਰ, ਸੁਖਜਿੰਦਰ ਸਿੰਘ ਖੰਗੂੜਾ ਸੂਬਾ ਸਕੱਤਰ, ਬਾਬਾ ਗੁਰਦੀਪ ਸਿੰਘ ਲੁਧਿਆਣਾ, ਇਕਬਾਲ ਸਿੰਘ ਬੱਲ, ਰਛਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ, ਇੰਜੀ: ਸੁਰਜੀਤ ਸਿੰਘ ਅਮਰਗੜ੍ਹ, ਰਾਜਵਿੰਦਰ ਸਿੰਘ ਟਰਪਲਾ, ਮਨਜੀਤ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਦਿਲਬਾਗ ਸਿੰਘ ਬੁੱਟਰ, ਧਰਮਬੀਰ ਸਿੰਘ, ਅਮੋਲਕ ਸਿੰਘ, ਨਰਿੰਦਰ ਸਿੰਘ ਜੋਧਪੁਰੀ, ਅਮਰਜੀਤ ਸਿੰਘ, ਚਰਨਜੀਤ ਸਿੰਘ ਝਬਾਲ, ਸੁਰਜੀਤ ਸਿੰਘ, ਜਗਦੀਪ ਸਿੰਘ, ਗੁਰਪਾਲ ਸਿੰਘ, ਕਸ਼ਮੀਰ ਸਿੰਘ, ਬੁੱਧ ਸਿੰਘ, ਸੁਖਚੈਨ ਸਿੰਘ, ਰਤਨ ਸਿੰਘ, ਜਤਿੰਦਰ ਸਿੰਘ, ਗੁਰਪਾਲ ਸਿੰਘ ਹਾਜਰ ਸਨ ।