12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆਗਾਮੀ ਵਿਧਾਨ ਸਭਾ ਚੋਣਾਂ ਵਿਚ ਝੂਠ, ਡਰ ਤੇ ਦਬਾਅ ਦੀ ਸਿਆਸਤ ਨੂੰ ਪੰਜਾਬ ਦੇ ਲੋਕ ਨਕਾਰ ਦੇਣਗੇ – ਚੇਅਰਮੈਨ ਛੀਨਾ

ਹਰਸਾ ਛੀਨਾ, 11 ਅਕਤੂਬਰ (ਕੜਿਆਲ)- ਆਮ ਆਦਮੀ ਪਾਰਟੀ ਦੇ ਸੂਬਾਈ ਨੌਜਵਾਨ ਆਗੂ ਤੇ ਪੰਜਾਬ ਰਾਜ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਗੈਰਤਮੰਦ ਪੰਜਾਬੀਆਂ ਦੀ ਅਣਖ ਤੇ ਗੈਰਤ ਨੂੰ ਵੰਗਾਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਕਦੇ ਵੀ ਕਿਸੇ ਅੱਗੇ ਨਾ ਕਦੇ ਝੁਕਿਆ ਤੇ ਨਾ ਹੀ ਕਦੇ ਝੁਕੇਗਾ, ਪਰ ਇਹ ਜਰੂਰ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਝੂਠ, ਡਰ ਤੇ ਦਬਾਅ ਦੀ ਸਿਆਸਤ ਨੂੰ ਪੰਜਾਬ ਵਾਸੀ ਪੂਰੀ ਤਰ੍ਹਾਂ ਨਕਾਰ ਦੇਣਗੇ ਤੇ ਸੂਬੇ ਵਿਚ ਮੁੜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਸ.

Ad Position 21
No active advertisement
ਸ. ਗੁਰਸ਼ਰਨ ਸਿੰਘ ਛੀਨਾ ਚੇਅਰਮੈਨ 12-10-2026
ਹਰਸਾ ਛੀਨਾ, 11 ਅਕਤੂਬਰ (ਕੜਿਆਲ)- ਆਮ ਆਦਮੀ ਪਾਰਟੀ ਦੇ ਸੂਬਾਈ ਨੌਜਵਾਨ ਆਗੂ ਤੇ ਪੰਜਾਬ ਰਾਜ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਗੈਰਤਮੰਦ ਪੰਜਾਬੀਆਂ ਦੀ ਅਣਖ ਤੇ ਗੈਰਤ ਨੂੰ ਵੰਗਾਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਕਦੇ ਵੀ ਕਿਸੇ ਅੱਗੇ ਨਾ ਕਦੇ ਝੁਕਿਆ ਤੇ ਨਾ ਹੀ ਕਦੇ ਝੁਕੇਗਾ, ਪਰ ਇਹ ਜਰੂਰ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਝੂਠ, ਡਰ ਤੇ ਦਬਾਅ ਦੀ ਸਿਆਸਤ ਨੂੰ ਪੰਜਾਬ ਵਾਸੀ ਪੂਰੀ ਤਰ੍ਹਾਂ ਨਕਾਰ ਦੇਣਗੇ ਤੇ ਸੂਬੇ ਵਿਚ ਮੁੜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਸ. ਛੀਨਾ ਅੱਜ ਆਪਣੇ ਦਫਤਰ ਵਿਖੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ । ਸ. ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਨੇ ਜਿਥੇ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਹਰੇਕ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਕੇ ਲੋਕ ਪੱਖੀ ਸਰਕਾਰ ਹੋਣ ਦਾ ਸਬੂਤ ਦਿੱਤਾ ਉਥੇ ਹੀ ਉਨ੍ਹਾਂ ਪੰਜਾਬੀਆਂ ਨੂੰ 10 ਲੱਖ ਰੁਪਏ ਸਿਹਤ ਬੀਮਾ ਕਾਰਡ, ਮਾਵਾਂ-ਭੈਣਾਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਤੇ 1500 ਰੁਪਏ ਪ੍ਰਤੀ ਮਹੀਨਾ ਦੇਣ, 600 ਯੂਨਿਟ ਮੁਫਤ ਬਿਜਲੀ ਮਹੱਈਆ ਕਰਨ, ਅਜਾਦੀ ਉਪਰੰਤ ਪਹਿਲੀ ਵਾਰ ਨਹਿਰੀ ਪਾਣੀ ਨੂੰ ਟੇਲਾਂ ਅਤੇ ਖੇਤਾਂ ਤੱਕ ਪਹੁੰਚਾਉਣ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਕਾਰਜ ਕਰਨ ਸਮੇਤ ਅਨੇਕਾਂ ਲੋਕ ਹਿਤ ਨੀਤੀਆਂ ਨੂੰ ਧਰਾਤਲ ਪੱਧਰ ਤੇ ਲਾਗੂ ਕਰਕੇ ਪੰਜਾਬ ਦਾ ਬੇਟਾ ਹੋਣ ਦਾ ਸਬੂਤ ਦਿੱਤਾ। ਇਸ ਸਮੇਂ ਉਨ੍ਹਾਂ ਨਾਲ ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਸਰਪੰਚ ਤੇਜਬੀਰ ਸਿੰਘ ਭੋਲਾ ਬੱਗਾ ਕਲਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਬਖਸ਼ੀਸ਼ ਸਿੰਘ ਮੀਡੀਆ ਇੰਚਾਰਜ, ਹਰਜੀਤ ਸਿੰਘ ਵਰਨਾਲੀ ਮੈਂਬਰ ਬਲਾਕ ਸੰਮਤੀ, ਸਾ. ਸਰਪੰਚ ਕੰਵਲਸਮਸ਼ੇਰ ਸਿੰਘ ਸੰਧੂ ਸਮੇਤ ਹੋਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਨ . ਐੱਫ . ਐੱਲ . ਨੰਗਲ ’ ਚ ਠੇਕਾ ਮੁਲਾਜ਼ਮਾਂ ਦੀ ਕਮਾਈ ’ ਤੇ ਕਥਿਤ ਡਾਕਾ 2 ਤੋਂ 3 ਹਜ਼ਾਰ ਰੁਪਏ ਦੀ ਨਕਦ ਵਸੂਲੀ ਦੇ ਦੋ... ਅਗਲੀ ਖ਼ਬਰ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਮਜੀਠਾ ਹਲਕੇ ਤੋਂ ਸੱਚਰ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ – ਨਵਦ...
Ad Position 24