13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਜੀਠਾ ਵਿਚ ਖੇਤੀਬਾੜੀ ਡੀਲਰਾਂ ਦੀ ਚੈਕਿੰਗ

ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਡਾ. ਅਮਰਜੀਤ ਸਿੰਘ ਦੋਸਾਂਝ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਾ.

Ad Position 21
No active advertisement
ਅਜੀਤ ਡੈਸਕ 13-10-2026
ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਡਾ. ਅਮਰਜੀਤ ਸਿੰਘ ਦੋਸਾਂਝ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਾ. ਹਰਭਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਵਲੋਂ ਬਲਾਕ ਮਜੀਠਾ ਅਧੀਨ ਆਉਂਦੇ ਖੇਤੀਬਾੜੀ ਇਨਪੁਟਸ ਡੀਲਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਹਰਜਿੰਦਰ ਸਿੰਘ ਅਤੇ ਸਿਕੰਦਰ ਸਿੰਘ ਵੀ ਮੌਜੂਦ ਸਨ। ਚੈਕਿੰਗ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣਾ ਅਤੇ ਖੇਤੀਬਾੜੀ ਵਿਭਾਗ ਵਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਇਸ ਦੌਰਾਨ ਡੀਲਰਾਂ ਦੇ ਲਾਇਸੈਂਸਾਂ, ਸਟਾਕ ਰਜਿਸਟਰਾਂ, ਖ਼ਰੀਦ-ਵਿਕਰੀ ਦੇ ਰਿਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਡਾ. ਹਰਭਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੰਤਵ ਦੀ ਪੂਰਤੀ ਲਈ ਡੀਲਰਾਂ ਦੀ ਚੈਕਿੰਗ ਸਮੇਂ-ਸਮੇਂ ’ਤੇ ਕੀਤੀ ਜਾਂਦੀ ਰਹੇਗੀ, ਤਾਂ ਜੋ ਖੇਤੀਬਾੜੀ ਸਮੱਗਰੀ ਦੀ ਗੁਣਵੱਤਾ ਅਤੇ ਵਿਕਰੀ ਵਿਚ ਪਾਰਦਰਸ਼ਤਾ ਬਣਾਈ ਰੱਖੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਤੇ ਡੀ.ਐੱਸ.ਪੀ. ਸੁਖਪਾਲ ਸਿੰਘ ਬਾਬਾ ਬਕਾਲਾ ਵਲੋਂ ਪਬਲਿਕ ਮੀਟਿੰਗ ਅਗਲੀ ਖ਼ਬਰ ਪਿੰਡ ਦੌਲੋ ਨੰਗਲ ਵਿਖੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਡੋਰ ਟੂ ਡੋਰ ਮੁਹਿੰਮ ਆਰੰਭੀ
Ad Position 24