ਵਾਰਡ ਨੰਬਰ 7 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਧਾਲੀਵਾਲ ਨੇ ਦਰਜਨ ਤੋਂ ਵਧੇਰੇ ਘਰਾਂ ’ਚ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕੀਤਾ ਜਾਗਰੂਕ
ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿੱਤ ਔਲ਼ ਦੀ ਅਗਵਾਈ ਹੇਠ ਅਜਨਾਲਾ ਦੀ ਵਾਰਡ ਨੰਬਰ 7 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ, ਲੋਕ ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਵ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਾਰਡ ਨੰਬਰ 7 ’ਚ ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਉਂਦੇ ਹੋਏ ਨਾਲ ਸ਼ਹਿਰੀ ਪ੍ਰਧਾਨ ਅਮਿੱਤ ਔਲ਼ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
13-10-2026
ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿੱਤ ਔਲ਼ ਦੀ ਅਗਵਾਈ ਹੇਠ ਅਜਨਾਲਾ ਦੀ ਵਾਰਡ ਨੰਬਰ 7 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ, ਲੋਕ ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਅਤੇ ਇਨ੍ਹਾਂ ਰਾਹੀਂ ਮਿਲਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਉਣਾ ਹੈ। ਸ. ਧਾਲੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਗਲੀਆਂ-ਨਾਲੀਆਂ ਸਮੇਤ ਬੁਨਿਆਦੀ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਰਾਸ਼ਨ ਵਰਗੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਹਲਕਾ ਅਜਨਾਲਾ ਵਿਚ ਇਸ ਮੁਹਿੰਮ ਤਹਿਤ ਰੋਜ਼ਾਨਾ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਤੋਂ ਫੀਡਬੈਕ ਵੀ ਲਿਆ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਹੂਲਤਾਂ ਸਬੰਧੀ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਿਆ ਜਾ ਸਕੇ। ਅਜਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਗਲੀਆਂ ਦੇ ਨਿਰਮਾਣ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੰਮ ਕਰਵਾਏ ਗਏ ਹਨ । ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ 42 ਨਵੇਂ ਟਰਾਂਸਫ਼ਾਰਮਰ ਲਗਾਏ ਗਏ ਹਨ ਅਤੇ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਬਿਜਲੀ ਦੀਆਂ ਨਵੀਆਂ ਤਾਰਾਂ ਅਤੇ ਖੰਭੇ ਲਗਾਉਣ ਤੋਂ ਇਲਾਵ ਾ 66 ਕੇ.ਵੀ ਬਿਜਲੀ ਘਰ ਨੂੰ 220 ਕੇ.ਵੀ ਅਪਗ੍ਰੇਡ ਕਰਕੇ 40 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਵਾਰਡ ਨੰਬਰ 7 ਤੋਂ ਕੌਂਸਲਰ ਨੀਲਮ ਰਾਣੀ ਔਲ਼, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਚੇਅਰਮੈਨ ਮੋਹਨ ਸਿੰਘ ਸਰਾਫ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ, ਰਾਜਬੀਰ ਕੌਰ ਚਾਹਲ, ਸ਼ਿਵਦੀਪ ਸਿੰਘ ਚਾਹਲ, ਚੇਅਰਮੈਨ ਅਜੇ ਕੁਮਾਰ, ਹਰਪ੍ਰੀਤ ਸਿੰਘ ਸੋਹਲ, ਅਵਿਨਾਸ਼ ਮਸੀਹ, ਸੁਖਦਿਆਲ ਸਿੰਘ ਭੱਖਾ, ਸੁੱਖ ਨਿੱਝਰ, ਦਿਲਬਾਗ ਸਿੰਘ ਘੁੱਲੀ, ਰਮਨ ਮਹਿਤਾ, ਨੀਰਜ ਕੁਮਾਰ, ਯੁੱਧਵੀਰ ਸਿੰਘ, ਬਲਜਿੰਦਰ ਸਿੰਘ, ਸੋਮਦੱਤ, ਰੌਬਿਨ, ਯੂਨਿਸ ਮਸੀਹ, ਅਜੀਤ ਮਸੀਹ, ਕਾਦਰ ਮਸੀਹ, ਆਸ਼ੂ ਵਿਲੀਅਮ, ਡੇਵਿਡ, ਸੰਨੀ ਅਤੇ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।