13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਿਊ ਇੰਡੀਅਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਡਵੈਂਚਰ ਟੂਰ ਦਾ ਆਨੰਦ ਮਾਣਿਆ

ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾਵਾਂ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਨਿਊ ਇੰਡੀਅਨ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਦਾ ਐਡਵੈਂਚਰ ਟੂਰ ਨਿਰਵਾਣਾ ਰਿਜੋਰਟਸ ਐਂਡ ਐਡਵੈਂਚਰ ਪਾਰਕ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਟੂਰ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਸਾਹਸੀ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 13-10-2026
ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾਵਾਂ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਨਿਊ ਇੰਡੀਅਨ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਦਾ ਐਡਵੈਂਚਰ ਟੂਰ ਨਿਰਵਾਣਾ ਰਿਜੋਰਟਸ ਐਂਡ ਐਡਵੈਂਚਰ ਪਾਰਕ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਟੂਰ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਸਾਹਸੀ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ। ਪਾਰਕ ਵਿਚ ਸਥਿਤ ਜ਼ਿਪਲਾਈਨ ਸਮੇਤ ਵੱਖ-ਵੱਖ ਰੋਮਾਂਚਕ ਗਤੀਵਿਧੀਆਂ ਵਿਦਿਆਰਥੀਆਂ ਲਈ ਖ਼ਾਸ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਹਰਵਿੰਦਰ ਕੌਰ ਬਾਬਾ ਬਕਾਲਾ ਸਾਹਿਬ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਅਜਿਹੇ ਟੂਰ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਹੌਸਲਾ, ਅਨੁਸ਼ਾਸਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੇ ਇਸ ਟੂਰ ਨੂੰ ਯਾਦਗਾਰੀ ਅਤੇ ਰੋਮਾਂਚਕ ਦੱਸਦਿਆਂ ਸਕੂਲ ਪ੍ਰਬੰਧਕਾਂ ਅਤੇ ਡਾਇਰੈਕਟਰ ਮੈਡਮ ਹਰਵਿੰਦਰ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਹ ਟੂਰ ਵਿਦਿਆਰਥੀਆਂ ਲਈ ਮਨੋਰੰਜਨ ਦੇ ਨਾਲ-ਨਾਲ ਨਵੇਂ ਅਨੁਭਵ ਪ੍ਰਾਪਤ ਕਰਨ ਅਤੇ ਆਪਣੀਆਂ ਸਮਰੱਥਾਵਾਂ ਨੂੰ ਨਿਖਾਰਨ ਦਾ ਸੁਨਹਿਰੀ ਮੌਕਾ ਸਾਬਤ ਹੋਇਆ। 12 ਏਐਸਆਰ88
Ad Position 22
No active advertisement
ਪਿਛਲੀ ਖ਼ਬਰ ਚੇਤਨਪੁਰਾ ਵਿਖੇ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਤੇ ਘ... ਅਗਲੀ ਖ਼ਬਰ ਵਾਰਡ ਨੰਬਰ 7 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਧਾਲੀਵਾਲ ਨੇ ਦਰਜਨ ਤੋਂ ਵਧੇਰੇ ਘਰਾਂ ’ਚ ਜਾ ਕੇ ਲੋਕਾਂ ਨੂੰ...
Ad Position 24