13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋ ਵਲੋਂ ਅਜਨਾਲਾ ਵਿਖੇ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਕੀਤਾ ਉਦਘਾਟਨ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਿਵ ਮੰਦਰ ਅਜਨਾਲਾ ਦੀ ਗਰਾਊਂਡ ਵਿਖੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸੰਬੰਧਿਤ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਸ਼ੁਭ ਆਰੰਭ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਹਾਜ਼ਰ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਰਾਮਲੀਲਾ ਦੀ ਪਹਿਲੀ ਨਾਈਟ ਦੇ ਸ਼ੁਭ ਆਰੰਭ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 13-10-2026
ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਿਵ ਮੰਦਰ ਅਜਨਾਲਾ ਦੀ ਗਰਾਊਂਡ ਵਿਖੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸੰਬੰਧਿਤ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਸ਼ੁਭ ਆਰੰਭ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਹਾਜ਼ਰ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਰਾਮਲੀਲਾ ਦੀ ਪਹਿਲੀ ਨਾਈਟ ਦੇ ਸ਼ੁਭ ਆਰੰਭ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਤਿਆਗ, ਨੇਕੀ ਅਤੇ ਆਪਣੇ ਫਰਜ਼ਾਂ ਪ੍ਰਤੀ ਸਮਰਪਿਤ ਰਹਿਣ ਦੀ ਸਿੱਖਿਆ ਦਿੰਦਾ ਹੈ। ਸ. ਢਿੱਲੋਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਰੋਜ਼ਾਨਾ ਰਾਮਲੀਲ੍ਹਾ ਦੇਖਣ ਲਈ ਪਹੁੰਚਣ ਅਤੇ ਇਸ ਤੋਂ ਮਿਲਣ ਵਾਲੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ਾਂ ’ਤੇ ਚੱਲਦਿਆਂ ਸਮਾਜ ਵਿਚ ਪਿਆਰ, ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਜਿਊਂਦਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਅਤੇ ਸੀਨੀਅਰ ਆਗੂ ਐਡਵੋਕੇਟ ਸੰਦੀਪ ਕੌਸ਼ਲ ਵਲੋਂ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਸਮੇਤ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਪੰਡਿਤ ਮੋਹਨ ਸ਼ਾਮ, ਜੈਪਾਲ ਸ਼ਰਮਾ, ਹਰਜਿੰਦਰ ਸਿੰਘ, ਅਵਿਨਾਸ਼ ਮਸੀਹ, ਗੁਰਦੇਵ ਸਿੰਘ ਗੁਲਾਬ, ਜੋਏਦੀਪ ਸਿੰਘ ਢਿੱਲੋਂ, ਤਾਜਦੀਪ ਸਿੰਘ ਢਿੱਲੋਂ, ਅਮਿਤ ਪੁਰੀ, ਹਰਪ੍ਰੀਤ ਸਿੰਘ ਸੋਹਲ, ਨਰਿੰਦਰ ਕੁਮਾਰ ਮਹੰਤਾ, ਬਲਵਿੰਦਰ ਸਿੰਘ, ਪ੍ਰਧਾਨ ਸੱਤਾ, ਪੰਡਿਤ ਮੋਹਨ ਸ਼ਾਮ, ਸਾਹਿਲ ਮਹਾਜਨ, ਪਵਨ ਮਹਿਤਾ,ਅਨੂ ਕੁਮਾਰ, ਸੰਨੀ ਸ਼ਰਮਾ, ਅਜੇ ਸ਼ਰਮਾ, ਜਸਦੀਪ ਸਿੰਘ, ਵਿਕਾਸ ਸ਼ਰਮਾ, ਗਗਨਦੀਪ ਸਿੰਘ, ਰਾਘਵ ਸਰਪਾਲ, ਮਨੀਸ਼ ਸ਼ਰਮਾ, ਰਾਜੇਸ਼ ਸ਼ਰਮਾ, ਦਕਸ਼ ਕੁਮਾਰ, ਨਕੁਲ ਸੋਨੀ ਅਤੇ ਸਰਵਣ ਕੁਮਾਰ ਆਦਿ ਹਾਜ਼ਰ ਸਨ I
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੁਸਹਿਰਾ ਮਨਾਉਣ ਲਈ ਜਥੇ: ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ’ਚ ਨਿਹੰਗ ਸਿੰਘਾਂ ਪਾਏ ਚਾਲੇ ਅਗਲੀ ਖ਼ਬਰ ਚੇਤਨਪੁਰਾ ਵਿਖੇ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਤੇ ਘ...
Ad Position 24