13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵੱਖ-ਵੱਖ ਸ਼ਖ਼ਸੀਅਤਾਂ ਨੇ ਸੂਬੇਦਾਰ ਹਰਜੀਤ ਸਿੰਘ ਦੇ ਨੌਜਵਾਨ ਸਪੁੱਤਰ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ, ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ (23 ਸਾਲ), ਜਿਸਦੀ ਕਿ ਬੀਤੇ ਦਿਨੀਂ ਰਾਜਸਥਾਨ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਦੇ ਗ੍ਰਹਿ ਵਿਖੇ ਵੱਖ ਵੱਖ ਧਾਰਮਿਕ ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ (1300 ਘੋੜ ਸਵਾਰ) ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸਨੂੰ ਵੱਡਾ ਘਾਟਾ ਦੱਸਿਆ ।

Ad Position 21
No active advertisement
ਅਜੀਤ ਡੈਸਕ 14-10-2026
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ, ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ (23 ਸਾਲ), ਜਿਸਦੀ ਕਿ ਬੀਤੇ ਦਿਨੀਂ ਰਾਜਸਥਾਨ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਦੇ ਗ੍ਰਹਿ ਵਿਖੇ ਵੱਖ ਵੱਖ ਧਾਰਮਿਕ ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ (1300 ਘੋੜ ਸਵਾਰ) ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸਨੂੰ ਵੱਡਾ ਘਾਟਾ ਦੱਸਿਆ । ਇਸ ਦੌਰਾਨ ਹੀ ਸਿੱਖ ਜੀਵਨ ਜਾਚ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਮੀਤ ਪ੍ਰਧਾਨ ਜਸਮੇਲ ਸਿੰਘ ਜੋਧੇ, ਡਾ: ਕੁਲਵੰਤ ਸਿੰਘ ਬਾਠ, ਸੁਖਵੰਤ ਕੌਰ ਵੱਸੀ, ਹਰਵਿੰਦਰਜੀਤ ਕੌਰ ਬਾਠ, ਸੁਰਿੰਦਰ ਖਿਲਚੀਆਂ ਗੁਰਮੀਤ ਸਿੰਘ ਵਡਾਲਾ, ਪ੍ਰਧਾਨ ਭਜਨ ਸਿੰਘ ਸਹੋਤਾ, ਪ੍ਰੀਤਮ ਸਿੰਘ ਭੁੱਲਰ, ਮਨੋਹਰ ਸਿੰਘ ਬਾਬਾ ਬਕਾਲਾ, ਜਗੀਰ ਸਿੰਘ ਭਲਾਈਪੁਰ, ਸਮੇਤ ਵੱਖ-ਵੱਖ ਧਾਰਮਿਕ, ਸਿਆਸੀ, ਸਾਹਿਤਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਗੁਰਸੇਵਕ ਸਿੰਘ ਨਮਿਤ ਭੋਗ ਸਮਾਗਮ 15 ਅਕਤੂਬਰ ਨੂੰ : ਪਰਿਵਾਰਕ ਸੂਤਰਾਂ ਸੂਬੇਦਾਰ ਹਰਜੀਤ ਸਿੰਘ, ਮਾਤਾ ਮਨਿੰਦਰ ਕੌਰ, ਹਰਮਨਜੋਤ ਸਿੰਘ ਅਤੇ ਸੁਖਰਾਜ ਸਿੰਘ (ਭਰਾ) ਅਨੁਸਾਰ ਗੁਰਸੇਵਕ ਸਿੰਘ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਭੋਗ 15 ਅਕਤੂਬਰ, 2026 ਦਿਨ ਵੀਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਜਾਵੇਗਾ । ਉਪਰੰਤ 12 ਤੋਂ 1ਵਜੇ ਤੱਕ ਕੀਰਤਨ ਅਤੇ ਅੰਤਿਮ ਅਰਦਾਸ ਸੰਤ ਮਾਝਾ ਸਿੰਘ ਕਮਰਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ
Ad Position 24