13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਚੋਗਾਵਾਂ, 13 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਯੋਗ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਕਿਸਾਨਾਂ ਵਲੋਂ ਇਕੱਠ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 14-10-2026
ਚੋਗਾਵਾਂ, 13 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਯੋਗ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਕਿਸਾਨਾਂ ਵਲੋਂ ਇਕੱਠ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਬਲਵਿੰਦਰ ਸਿੰਘ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਨਾ ਕੀਤਾ, ਤਾਂ ਇਹ ਰੋਸ ਪ੍ਰਦਰਸ਼ਨ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖਾ ਰੂਪ ਅਖਤਿਆਰ ਕਰੇਗਾ। ਇਸ ਮੌਕੇ ਓਂਕਾਰ ਸਿੰਘ, ਹੀਰਾ ਸਿੰਘ, ਸ਼ਮਸ਼ੇਰ ਸਿੰਘ, ਨਿਰਵੈਲ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਗੁੱਗੂ ਚੱਕ ਮਿਸਰੀ ਖਾਂ, ਗੁਰਜੀਤ ਸਿੰਘ, ਅੰਗਰੇਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਕਾਰ ਸਿੰਘ ਸੋਹਲ ਤੇ ਸਾਥੀਆਂ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਨੇ ਸੂਬੇਦਾਰ ਹਰਜੀਤ ਸਿੰਘ ਦੇ ਨੌਜਵਾਨ ਸਪੁੱਤਰ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Ad Position 24