ਨੰਗਲ ਵੰਝਾਂਵਾਲਾ ਵਿਖੇ ਬਾਪੂ ਬੁੱਕਣ ਸਿੰਘ ਦਾ ਪਰਿਵਾਰ ਅਕਾਲੀ ਦਲ ਛੱਡ ਕੇ ‘ਆਪ’ ਵਿਚ ਸ਼ਾਮਿਲ
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪਿੰਡ ਦੇ ਨਾਮਵਰ ਬਜ਼ੁਰਗ ਸਵਰਗੀ ਬਾਪੂ ਬੁੱਕਣ ਸਿੰਘ ਦੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਬਾਪੂ ਬੁੱਕਣ ਸਿੰਘ ਦੇ ਸਪੁੱਤਰ ਨਿਰਵੈਰਜੀਤ ਸਿੰਘ, ਭਰਪੂਰ ਸਿੰਘ, ਬਗੀਚਾ ਸਿੰਘ ਅਤੇ ਦਿਲਬਾਗ ਸਿੰਘ ਸਮੇਤ ਹੋਰਨਾਂ ਦਾ ਪਾਰਟੀ ਦੇ ਚਿੰਨ੍ਹ ਵਾਲੇ ਮਫ਼ਲਰ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪਿੰਡ ਦੇ ਨਾਮਵਰ ਬਜ਼ੁਰਗ ਸਵਰਗੀ ਬਾਪੂ ਬੁੱਕਣ ਸਿੰਘ ਦੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਬਾਪੂ ਬੁੱਕਣ ਸਿੰਘ ਦੇ ਸਪੁੱਤਰ ਨਿਰਵੈਰਜੀਤ ਸਿੰਘ, ਭਰਪੂਰ ਸਿੰਘ, ਬਗੀਚਾ ਸਿੰਘ ਅਤੇ ਦਿਲਬਾਗ ਸਿੰਘ ਸਮੇਤ ਹੋਰਨਾਂ ਦਾ ਪਾਰਟੀ ਦੇ ਚਿੰਨ੍ਹ ਵਾਲੇ ਮਫ਼ਲਰ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ । ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਹਰਮਨਜੀਤ ਸਿੰਘ ਨੰਗਲ, ਗੁਰਨਾਮ ਸਿੰਘ ਕਮੀਰਪੁਰਾ, ਬਿਕਰਮਜੀਤ ਸਿੰਘ ਨੰਗਲ, ਅਮਰ ਸੰਧੂ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।