ਰਈਆ, 15 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਮਾਨਸਾ ਵਿਖੇ ਬੀਤੇ ਕਲ੍ਹ ਇੱਕ ਮੈਡੀਕਲ ਸਟੋਰ ਦੇ ਮਾਲਿਕ ਵਲੋੰ ਸ਼ੋਸ਼ਲ ਵਰਕਰ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਤੌਰ ’ਤੇ ਕੀਤੇ ਗਏ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਸਬਾ ਰਈਆ ਤੇ ਆਸ ਪਾਸ ਭਰਵਾਂ ਹੁੰਗਾਰਾ ਮਿਲਿਆ ਕਸਬਾ ਰਈਆ ਤੇ ਆਸ ਪਾਸ ਮਕੁੰਮਲ ਬੰਦ ਰਿਹਾ ਅਤੇ ਰੇੜੀ-ਫੜੀ ਤੱਕ ਨਹੀਂ ਲੱਗੀਆਂ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਸੈਂਕੜੇ ਕਾਰਕੁੰਨਾ ਵਲੋਂ ਬਜਾਰ ਵਿਚ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ ਉਪਰੰਤ ਫੇਰੂਮਾਨ ਚੌਂਕ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਚਾਚਾ ਸੁਖਚੈਨ ਸਿੰਘ ਸੰਧੂ ਤੇ ਹੋਰ ਬੁਲਾਰਿਆਂ ਨੇ ਇਸ ਕਤਲ ਲਈ ਸਿਧੇ ਤੌਰ ’ਤੇ ਮੁਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲੀਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ। ਇਸ ਰੋਸ ਧਰਨੇ ਵਿਚ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਸੁਖਚੈਨ ਸਿੰਘ ਸੰਧੂ, ਚਾਚਾ ਪ੍ਰਗਟ ਸਿੰਘ ਸੰਧੂ, ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਯੂਥ ਸੀਨੀਅਰ ਮੀਤ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਬਲਦੇਵ ਸਿੰਘ ਪ੍ਰਧਾਨ ਰਈਆ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਸਰਕਲ ਪ੍ਰਧਾਨ ਦਿਲਬਾਗ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਕਲ ਪ੍ਰਧਾਨ ਹਰਜੀਤ ਸਿੰਘ ਫ਼ੇਰੂਮਾਨ, ਸਰਕਲ ਪ੍ਰਧਾਨ ਬਲਕਾਰ ਸਿੰਘ ਤਖਤੂਚੱਕ, ਦਲੀਪ ਸਿੰਘ ਏਕਲਗੱਡਾ, ਯੂਥ ਸਰਕਲ ਪ੍ਰਧਾਨ ਰਸ਼ਪਾਲ ਸਿੰਘ ਦੋਲੋਨੰਗਲ, ਸਰਕਲ ਪ੍ਰਧਾਨ ਗੁਰਦਰਸ਼ਨ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਜਗਦੀਪ ਸਿੰਘ ਨਾਗੋਕੇ, ਸੁਖਜੀਤ ਸਿੰਘ ਗਿੱਲ ਖਾਨਪੁਰ, ਦਲ ਖਾਲਸਾ ਵਲੋਂ ਜਿਲ੍ਹਾ ਕੁਲਦੀਪ ਸਿੰਘ ਰਜਧਾਨ, ਡਾ.ਅਰਪਾਲ ਸਿੰਘ, ਸੁਖਦੇਵ ਸਿੰਘ ਵੈਰੋਵਾਲ, ਦਲਬੀਰ ਸਿੰਘ ਰਜਧਾਨ, ਸੁਖਦੇਵ ਸਿੰਘ ਹਸਨਪੁਰ ਤੇ ਕਿਸਾਨ ਜਥੇਬੰਦੀਆ ਨੇ ਵੀ ਸ਼ਮੂਲੀਅਤ ਕੀਤੀ। ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਟਾਂਗਰਾ ਬਾਜ਼ਾਰ ਰਿਹਾ ਬੰਦ ਟਾਂਗਰਾ, (ਹਰਜਿੰਦਰ ਸਿੰਘ ਕਲੇਰ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਦਿੱਤੇ ਸਮਰਥਨ ਦੇ ਸੱਦੇ ਤਹਿਤ ਅੱਜ ਜੀ.ਟੀ. ਰੋਡ ਸਥਿਤ ਅੱਡਾ ਟਾਂਗਰਾ ਅਤੇ ਆਸ - ਪਾਸ ਦੇ ਪਿੰਡਾਂ ਵਿਚ ਬਾਜ਼ਾਰ ਬੰਦ ਰਹੇ। ਬਾਜ਼ਾਰਾਂ ਵਿਚ ਦੁਕਾਨਾਂ ਬੰਦ ਹੋਣ ਕਾਰਨ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਘੱਟ ਰਹੀ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਕਾਫ਼ੀ ਘੱਟ ਦੇਖਣ ਨੂੰ ਮਿਲੀ। ਇਸ ਦੌਰਾਨ ਇਲਾਕੇ ਵਿਚ ਬੰਦ ਦਾ ਅਸਰ ਸਪੱਸ਼ਟ ਦਿਖਾਈ ਦਿੱਤਾ। ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਇਸ ਮਾਮਲੇ ਨੂੰ ਲੈ ਕੇ ਦਿੱਤੇ ਸਮਰਥਨ ਦੇ ਸੱਦੇ ਕਾਰਨ ਬਾਜ਼ਾਰਾਂ ਵਿਚ ਕਾਰੋਬਾਰੀ ਸਰਗਰਮੀਆਂ ਪ੍ਰਭਾਵਿਤ ਰਹੀਆਂ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਜੰਡਿਆਲਾ ਗੁਰੂ ਰਿਹਾ ਮੁਕੰਮਲ ਬੰਦ ਜੰਡਿਆਲਾ ਗੁਰੂ, (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਜੰਡਿਆਲਾ ਗੁਰੂ ਮੁਕੰਮਲ ਤੌਰ ’ਤੇ ਬੰਦ ਰਿਹਾ। ਬੰਦ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਅਤੇ ਦੁਕਾਨਾਂ ਵਿਚ ਕਾਰੋਬਾਰ ਬੰਦ ਰਹਿਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਅਤੇ ਵਰਕਰ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਡਟੇ ਰਹੇ ਅਤੇ ਬੰਦ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਯਤਨਸ਼ੀਲ ਰਹੇ। ਇਸ ਮੌਕੇ ਐਡਵੋਕੇਟ ਦਿਲਸ਼ੇਰ ਸਿੰਘ, ਹਲਕਾ ਇੰਚਾਰਜ ਜੰਡਿਆਲਾ ਗੁਰੂ, (ਅਕਾਲੀ ਦਲ ਵਾਰਿਸ ਪੰਜਾਬ) ਅਤੇ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਸੰਦਰਭ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਜ਼ਿਕਰਯੋਗ ਹੈ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸੇ ਮਾਮਲੇ ਸੰਬੰਧੀ ਪੰਜਾਬ ਬੰਦ ਦੇ ਸੱਦੇ ਤਹਿਤ ਜੰਡਿਆਲਾ ਗੁਰੂ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵਲੋਂ ਵੀ ਆਪਣੇ ਕਾਰੋਬਾਰ ਬੰਦ ਰੱਖੇ ਗਏ, ਜਦਕਿ ਕਿਸਾਨ ਜਥੇਬੰਦੀ ਦੇ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਰਕਰ ਸ਼ਹਿਰ ਵਿਚ ਬੰਦ ਨੂੰ ਸਫ਼ਲ ਬਣਾਉਣ ਲਈ ਸਰਗਰਮ ਰਹੇ। ਸਠਿਆਲਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਸਠਿਆਲਾ, (ਜਗੀਰ ਸਿੰਘ ਸਫਰੀ)- ਮਾਨਸਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ’ਤੇ ਮਾਮਲੇ ਵਿਚ ਮ੍ਰਿਤਕ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ ਗਿਆ। ਇਸ ਦੌਰਾਨ ਦੁਕਾਨਦਾਰਾਂ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਚਿੰਤਾ ਦਾ ਵਿਸ਼ਾ ਹਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ । ਆਵਾਜ਼ਾਈ ਅਮਨ ਅਮਾਨ ਨਾਲ ਚੱਲ ਰਹੀ- ਡੀ.ਐਸ.ਪੀ ਬਾਬਾ ਬਕਾਲਾ : ਡੀ.ਐਸ.ਪੀ ਸੁਖਪਾਲ ਸਿੰਘ ਬਾਬਾ ਬਕਾਲਾ ਨੇ ਅਜੀਤ ਨੂੰ ਫੋਨ ’ਤੇ ਦੱਸਿਆ ਹੈ ਕਿ ਮਾਨਸਾ ਵਿਖੇ ਵਾਪਰੀ ਘਟਨਾ ਕਾਰਨ ਕੋਈ ਜਥੇਬੰਦੀ ਸ਼ਾਂਤੀਮਈ ਨਾਲ ਰੋਸ ਪ੍ਰਗਟ ਕਰ ਸਕਦੀ ਹੈ ਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਵਾਜਾਈ ਆਮ ਵਾਂਗ ਅਮਨ ਅਮਾਨ ਚਲ ਰਹੀ ਹੈ। ਕੁੱਲ ਹਿੰਦ ਕਿਸਾਨ ਮਹਾਂਸਭਾ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)- ਸਮਾਜ ਸੇਵਕ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਮਾਨਸਾ ਸ਼ਹਿਰ ਦੇ ਬਾਜ਼ਾਰ ਵਿਚ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਆਗੂਆਂ ਤੇ ਕਾਰਕੁਨਾਂ ਵਲੋਂ ਕਾਨਵੈਂਟ ਸਕੂਲ ਅਜਨਾਲਾ ਸਾਹਮਣੇ ਚੌਕ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਝੋਟੇ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਤੇ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸਮਾਜ ਸੇਵਕ ਪ੍ਰੋਫੈਸਰ ਮਾਲਕ ਸਿੰਘ ਗੁਰਾਲਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਜੱਗਾ ਸਿੰਘ ਡੱਲਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਇਲਾਕੇ ਦੇ ਨਸ਼ਾ ਤਸਕਰਾਂ ਵਲੋਂ ਧਮਕੀਆਂ ਮਿਲ ਰਹੀਆਂ ਸਨ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਔਰਤ ਮੁਕਤੀ ਮੋਰਚਾ ਦੀ ਸਕੱਤਰ ਬੀਬੀ ਸਰਬਜੀਤ ਕੌਰ ਜਸਰਾਊਰ, ਬਲਵਿੰਦਰ ਸਿੰਘ, ਰਵੇਲ ਸਿੰਘ ਡਿਆਲ ਭੱਟੀ, ਕੁਲਦੀਪ ਸਿੰਘ ਅਜਨਾਲਾ, ਬਲਤੇਜ ਸਿੰਘ ਦਿਆਲਪੁਰਾ, ਸੰਤੋਖ ਸਿੰਘ ਅਜਨਾਲਾ, ਦਰਸ਼ਨ ਸਿੰਘ ਅਜਨਾਲਾ, ਮਨਜੀਤ ਸਿੰਘ, ਭੋਲਾ ਸਿੰਘ ਭਿੰਡੀ ਸੈਦਾਂ, ਹਰਜੀਤ ਸਿੰਘ ਕੋਟਲੀ ਖਹਿਰਾ, ਵਰਿਆਮ ਸਿੰਘ ਗੁੱਜਰਪੁਰਾ ਅਤੇ ਸਤਪਾਲ ਸਿੰਘ ਡਿਆਲ ਭੱਟੀ ਸਮੇਤ ਹੋਰ ਆਗੂ ਤੇ ਕਾਰਕੁੰਨ ਹਾਜ਼ਰ ਸਨ।ਹਰਸਾ ਛੀਨਾ, (ਕੜਿਆਲ)-ਬੀਤੇ ਦਿਨੀਂ ਪੰਜਾਬ ਮਾਨਸਾ ਸ਼ਹਿਰ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਿਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਸਥਾਨਕ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਸੰਬੰਧੀ ਸਥਾਨਕ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਅੱਡਾ ਭਲਾ ਪਿੰਡ, ਅੱਡਾ ਦਾਲਮ, ਅੱਡਾ ਵਿਚਲਾ ਕਿਲ੍ਹਾ, ਅੱਡਾ ਕੁਕੜਾਂਵਾਲਾ, ਸ਼ਿਵਾ ਇਨਕਲੇਵ, ਕੜਿਆਲ ਮੋੜ ਸਮੇਤ ਹੋਰਨਾਂ ਪਿੰਡਾਂ ਵਿਚ ਪੰਜਾਬ ਬੰਦ ਦੇ ਸੱਦੇ ਤੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਨੂੰ ਪੂਰਨ ਤੌਰ ’ਤੇ ਬੰਦ ਰੱਖਿਆ ਗਿਆ। ਪੰਜਾਬ ਬੰਦ ਦੇ ਸੱਦੇ ਦਾ ਵਿਆਪਕ ਅਸਰ ਵੱਖ-ਵੱਖ ਪਿੰਡਾਂ ਵਿਚ ਵੀ ਦੇਖਣ ਨੂੰ ਮਿਲਿਆ ਜਿਥੇ ਪਿਡਾਂ ਦੀ ਪ੍ਰਚੂਨ ਕਰਿਆਨਾ ਦੁਕਾਨਾਂ ਨੂੰ ਲੋਕਾਂ ਵਲੋਂ ਬੰਦ ਰੱਖਿਆ ਗਿਆ। ਪੰਜਾਬ ਬੰਦ ਦੇ ਸੱਦੇ ਦੌਰਾਨ ਜਿਥੇ ਸਰਕਾਰੀ ਸਕੁਲ਼ ਆਮ ਵਾਂਗ ਖੁੱਲੇ ਦਿਖਾਈ ਦਿੱਤੇ ਉਥੇ ਹੀ ਜਿਆਦਾਤਰ ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਆਪਣੇ ਵਿੱਦਿਅਕ ਅਦਾਰਿਆਂ ਨੂੰ ਛੋਟੇ ਵਿਦਿਆਰਥੀਆਂ ਲਈ ਬੰਦ ਰੱਖਿਆ ਗਿਆ। ਇਸਦੇ ਨਾਲ ਹੀ ਸਥਾਨਕ ਬਲਾਕ ਅਧੀਨ ਪੈਂਦੇ ਵੱਖ-ਵੱਖ ਖੇਤਰਾਂ ਵਿਚ ਜਿਆਦਾਤਰ ਦੁਕਾਨਾਂ ਬੰਦ ਰਹੀਆਂ ਉਥੇ ਹੀ ਸਿਹਤ ਸੇਵਾਵਾਂ ਨਾਲ ਸੰਬੰਧਿਤ ਮੈਡੀਕਲ ਸਟੋਰ, ਦੁੱਧ ਪਦਾਰਥਾਂ ਦੀਆਂ ਡੇਅਰੀਆਂ, ਬੈਂਕ ਰੋਜਾਨਾਂ ਦੀ ਤਰਾਂ ਖੁਲੇ ਰਹੇ। ਪੰਜਾਬ ਬੰਦ ਦੇ ਸੱਦੇ ਦੌਰਾਨ ਸੜਕਾਂ ਤੇ ਨਿੱਜੀ ਸਵਾਰੀ ਵਾਹਨ ਪੂਰੀ ਤਰ੍ਹਾਂ ਨਾਲ ਸੜਕਾਂ ਤੋਂ ਗਾਇਬ ਰਹੇ ਪਰ ਆਵਾਜਾਈ ਲਈ ਆਮ ਲੋਕਾਂ ਵਲੋਂ ਨਿੱਜੀ ਵਾਹਨਾਂ ਦੀ ਵਰਤੋਂ ਆਮ ਦਿਨਾਂ ਵਾਂਗ ਕੀਤੀ ਗਈ। ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਦੁਪਹਿਰ ਢੱਲਦੇ ਆਮ ਦਿਨਾਂ ਵਾਂਗ ਖੁੱਲੀਆਂ ਦੁਕਾਨਾਂ- ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਦਿਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਵੇਰ ਤੋਂ ਹੀ ਬਜਾਰ ਪੂਰੀ ਤਰ੍ਹਾਂ ਬੰਦ ਨਜਰ ਆਏ ਪਰ ਦੁਪਹਿਰ ਢਲਦਿਆਂ ਹੀ ਅੱਡਾ ਕੁਕੜਾਂਵਾਲਾ, ਅੱਡਾ ਭਲਾ ਪਿੰਡ, ਅੱਡਾ ਹਰਸਾ ਛੀਨਾ (ਵਿਚਲਾ ਕਿਲ੍ਹਾ) ਵਿਖੇ ਫਲ ਅਤੇ ਸਬਜੀਆਂ ਦੀਆਂ ਦੁਕਾਨਾਂ ਸਮੇਤ ਹੋਰਨਾਂ ਦੁਕਾਨਾਂ ਦੇ ਸ਼ਟਰ ਖੁੱਲੇ ਦਿਖਾਈ ਦਿੱਤੇ ਜਿਥੇ ਗ੍ਰਾਹਕਾਂ ਵਲੋਂ ਲੋੜੀਂਦੇ ਸਾਮਾਨ ਦੀ ਖਰੀਦਦਾਰੀ ਕੀਤੀ ਗਈ। ਡੈਨੀ ਬੰਡਾਲਾ ਦੀ ਅਗਵਾਈ ਹੇਠ ਭਗਵੰਤ ਮਾਨ ਦਾ ਪੁਤਲਾ ਸਾੜਿਆ ਜੰਡਿਆਲਾ ਗੁਰੂ, (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)- ਸਮਾਜ ਸੇਵਕ ਅਤੇ ਨਸ਼ੇ ਦੇ ਖਾਤਮੇ ਲਈ ਲੜਾਈ ਲੜਦੇ ਪਰਵਿੰਦਰ ਸਿੰਘ ਛੋਟੇ ਨੂੰ ਮਾਨਸਾ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਮਾਰਨ ਦੇ ਰੋਸ ਵਜੋਂ ਕਾਂਗਰਸੀ ਵਰਕਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਨਸ਼ਿਆਂ ਨੂੰ ਰੋਕਣ ਵਾਲਿਆਂ ਵਿਰੁੱਧ ਮੁਹਿੰਮ ਚੱਲ ਰਹੀ ਹੈ ਅਤੇ ਜੇ ਕੋਈ ਨਸ਼ਿਆਂ ਵਿਰੁੱਧ ਸਵਾਲ ਕਰਦਾ ਹੈ ਜਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਤਾਂ ਤਾਂ ਉਸ ਦਾ ਖਾਤਮਾਂ ਕਰ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧਿਆਨ ਸਿਰਫ ਦਿੱਲੀ ਵਾਲਿਆਂ ਨੂੰ ਖੁਸ਼ ਕਰਨ ਵਿਚ ਲੱਗਾ ਹੋਇਆ ਹੈ ਜੋ ਕਿ ਪੰਜਾਬ ਨੂੰ ਚਿੱਟੇ ਦਿਨ ਲੁੱਟ ਅਤੇ ਕੁੱਟ ਰਹੇ ਹਨ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜਾ ਬੁਰੀ ਤਰ੍ਹਾਂ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਥਿਤੀ ਇਹੋ ਜਿਹੀ ਹੋ ਗਈ ਹੈ ਕਿ ਸਕੂਲਾਂ ਕਾਲਜਾਂ ਵਿਚ ਪੜ੍ਹਨ ਵਾਲੇ ਬੱਚੇ ਵੀ ਨਸ਼ਿਆਂ ਦਾ ਸੇਵਨ ਕਰ ਰਹੇ ਹਨ ਜੋ ਕਿ ਪੰਜਾਬ ਦੀ ਬਰਬਾਦੀ ਦੀ ਮੂੰਹ ਬੋਲਦੀ ਤਸਵੀਰ ਹੈ । ਇਸ ਮੌਕੇ ਕਸ਼ਮੀਰ ਸਿੰਘ ਜਾਣੀਆਂ, ਜਤਿੰਦਰ ਸਿੰਘ ਨਾਟੀ, ਜਗਜੀਤ ਸਿੰਘ ਜੋਗੀ, ਹਰਜੀਤ ਸਿੰਘ ਬੰਡਾਲਾ, ਸੁਰਿੰਦਰ ਸਿੰਘ ਸ਼ਾਹ, ਰਾਜਬੀਰ ਸਿੰਘ ਵਡਾਲੀ, ਕੁਲਦੀਪ ਸਿੰਘ ਬਾਠ, ਹਰਜਿੰਦਰ ਸਿੰਘ ਖਲੈਹਰਾ, ਨਿਰਮਲ ਸਿੰਘ ਨਿੰਮਾ ਲਾਹੌਰੀਆ, ਸੋਨੂੰ ਧੀਰੇਕੋਟ, ਰਾਜਵਿੰਦਰ ਸਿੰਘ, ਮਨਜੀਤ ਸਿੰਘ ਨੰਗਲ ਦਿਆਲ ਸਿੰਘ ,ਲਖਵਿੰਦਰ ਸਿੰਘ ਬੰਡਾਲਾ, ਦਿਲਬਾਗ ਸਿੰਘ ਸਫੀਪੁਰ ਦਿਲਬਾਗ ਸਿੰਘ ਨੰਗਲ ਗੁਰੂ, ਜਸਪਾਲ ਸਿੰਘ ਜਾਣੀਆਂ ਗੁਰਪ੍ਰੀਤ ਸਿੰਘ ਗੋਪੀ ਹਾਜ਼ਰ ਸਨ। ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਸਮੁੱਚੀਆਂ ਜਥੇਬੰਦੀਆਂ ਵਲੋਂ ਮਹਿਤਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਚੌਕ ਮਹਿਤਾ, (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਪਰਵਿੰਦਰ ਸਿੰਘ ਝੋਟੇ ਦੇ ਘਿਨਾਉਣੇ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਕਸਬਾ ਮਹਿਤਾ ਚੌਂਕ ਵਿਖੇ ਸਮੁੱਚੀਆਂ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਸਬਾ ਮਹਿਤਾ ਚੌਂਕ ਪੂਰਨ ਤੌਰ ’ਤੇ ਬੰਦ ਰਿਹਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਅਤੇ ਸਹਿਯੋਗੀਆਂ ਨੇ ਇਕੱਠੇ ਹੋ ਕੇ ਕਸਬੇ ਦੇ ਚੁਰਸਤੇ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਈ.ਟੀ.ਟੀ. ਅਧਿਆਪਕ ਯੂਨੀਅਨ, ਗ੍ਰਾਮੀਣ ਬਚਾਓ ਕਮੇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਵਾਰਸ ਪੰਜਾਬ ਦੇ,ਕਾਂਗਰਸ, ਅਕਾਲੀ ਦਲ ਬਾਦਲ ਹਮ-ਖਿਆਲ ਲੋਕਾਂ ਵਲੋਂ ਸਾਂਝੇ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਵੱਖ ਵੱਖ ਪਾਰਟੀਆਂ ਦੇ ਧਰਨਾਕਾਰੀਆਂ ਨੇ ਅਨਾਜ ਮੰਡੀ ਤੋਂ ਇਕੱਠੇ ਹੋ ਕੇ ਮਹਿਤਾ ਚੌਂਕ ਦੇ ਚੌਹਾਂ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਅਤੇ ਤਕਰੀਬਨ 10 ਕੁ ਮਿੰਟ ਦਾ ਸੰਕੇਤਕ ਰੋਡ ਜਾਮ ਕਰਨ ਤੋਂ ਬਾਅਦ ਇਕ ਪਾਸਿਓਂ ਸੜਕੀ ਆਵਾਜਾਈ ਤਾਂ ਚਾਲੂ ਕਰਵਾ ਦਿੱਤੀ ਪਰ ਤਕਰੀਬਨ ਦੋ ਘੰਟੇ ਤੱਕ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜਬਰਦਸਤ ਰੋਸ ਦਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਕਾਰਨਾਂ ਦੀ ਜਾਂਚ , ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਅੱਜ ਦੇ ਇਸ ਰੋਸ ਪ੍ਰਦਰਸ਼ਨ ਦਾ ਮੰਚ ਸੰਚਾਲਨ ਮੁਲਾਜ਼ਮ ਆਗੂ ਅਜੀਤਪਾਲ ਸਿੰਘ ਖੱਬੇ ਰਾਜਪੂਤਾਂ ਵਲੋਂ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਮਾਸਟਰ ਗੁਰਪ੍ਰੀਤ ਸਿੰਘ ਜਲਾਲ, ਰਣਧੀਰ ਸਿੰਘ ਬੁੱਟਰ, ਮਨਦੀਪ ਸਿੰਘ ਧਰਦਿਉ, ਬਲਜੀਤ ਸਿੰਘ ਬੁੱਟਰ, ਉਮਰਾਜ ਸਿੰਘ ਧਰਦਿਉ, ਲਖਵਿੰਦਰ ਸਿੰਘ ਸੋਨਾ,ਬੁੱਧ ਸਿੰਘ ਝਾਮਕਾ, ਜੁਗਰਾਜ ਸਿੰਘ ਉਦੋ ਨੰਗਲ, ਗੁਰਮੀਤ ਸਿੰਘ ਨੰਗਲੀ, ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਜਥੇਦਾਰ ਜਤਿੰਦਰ ਸਿੰਘ , ਬਿਕਰਮਜੀਤ ਸਿੰਘ ਕੋਟਲਾ, ਬੀਬੀ ਰਣਜੀਤ ਦੁਲਾਰੀ, ਮਨਦੀਪ ਸਿੰਘ ਸੋਨਾ, ਕੇਵਲ ਸਿੰਘ, ਸਤਨਾਮ ਸਿੰਘ ਜੱਜ, ਰਛਪਾਲ ਸਿੰਘ ਪਟਵਾਰੀ, ਸ਼ਮਸ਼ੇਰ ਸਿੰਘ ਆਦਿ ਵਲੋਂ ਰੋਸ ਧਰਨੇ ਨੂੰ ਸੰਬੋਧਨ ਕੀਤਾ ਗਿਆ। ਯੂਥ ਕਾਂਗਰਸ ਨੇ ਭਗਵੰਤ ਮਾਨ ਦਾ ਪੁਤਲਾ ਸਾੜਿਆ ਰਈਆ, (ਸ਼ਰਨਬੀਰ ਸਿੰਘ ਕੰਗ)- ਬੀਤੇ ਕੱਲ੍ਹ ਨਸ਼ਿਆਂ ਖ਼ਿਲਾਫ਼ ਜੰਗ ਛੇੜਨ ਵਾਲੇ ਉਘੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਜਿਸ ਨੂੰ ਇਕ ਨਸ਼ਾ ਤਸਕਰ ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਯੂਥ ਕਾਂਗਰਸ ਦੇ ਸੂਬਾਈ ਪ੍ਰਧਾਨ ਸ਼ੁਭਮ ਸ਼ਰਮਾ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਪ੍ਰਦੀਪ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਰਈਆ ਵਿਖੇ ਕੈਂਡਲ ਮਾਰਚ ਕੱਢਿਆ ਗਿਆ ਤੇ ਉਨ੍ਹਾਂ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਸਾੜਿਆ ਗਿਆ। ਇਸ ਮੌਕੇ ਪ੍ਰਦੀਪ ਸਿੰਘ ਭਲਾਈਪੁਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਨੇ ਸਰਕਾਰ ਦੀ ਅਖੌਤੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਦਾ ਜਨਾਜਾ ਕੱਢ ਕੇ ਰੱਖ ਦਿੱਤਾ ਹੈ। ਇਸ ਮੌਕੇ ਰੋਬਿਨ ਮਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਈਆ, ਵਿੱਕੀ ਐਮ.ਸੀ., ਅਜੀਤ ਸਿੰਘ ਮਾਹਲਾ ਵਾਈਸ ਪ੍ਰਧਾਨ ਐੱਸ.ਸੀ. ਸੈੱਲ ਅੰਮ੍ਰਿਤਸਰ ਦਿਹਾਤੀ, ਬਚਿੱਤਰ ਸਿੰਘ ਪ੍ਰਧਾਨ ਯੂਥ ਕਾਂਗਰਸ ਬਲਾਕ ਰਈਆ, ਮਿੱਠੂ ਭਲਾਈਪੁਰ, ਮਿੱਠੂ ਦਨਿਆਲ, ਯੋਧਾ ਸਰਾਂ, ਅਰਸ਼ ਵਡਾਲਾ, ਨਵੀ ਬੁਤਾਲਾ , ਸੋਢੀ ਰਈਆ , ਜੰਟਾ ਹਸਨਪੁਰ, ਵਿਸ਼ਾਲ ਭਲਾਈਪੁਰ, ਜਰਮਨ ਭਲਾਈਪੁਰ, ਸਮੇਤ ਹੋਰ ਯੂਥ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਮਜੀਠਾ ਵਿਖੇ ਪੰਜਾਬ ਬੰਦ ਨੂੰ ਮੁਕੰਮਲ ਹੁੰਗਾਰਾ, ਵੱਖ ਵੱਖ ਇਨ਼ਸਾਫ਼ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਮਜੀਠਾ, (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਪੰਜਾਬ ਦੇ ਉਘੇ ਸਮਾਜ ਸੇਵਕ ਮਾਨਸਾ ਜ਼ਿਲ੍ਹੇ ਦੇ ਵਸਨੀਕ ਪਰਵਿੰਦਰ ਸਿੰਘ ਝੋਟੇ ਦੇ ਬੀਤੇ ਦਿਨੀਂ ਇਕ ਦਵਾਈਆਂ ਦੇ ਵਿਕਰੇਤਾ ਵਲੋਂ ਕੀਤੇ ਬੇਰਹਿਮੀ ਨਾਲ ਕਤਲ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੁੱਚੀਆਂ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ ਲੈਣ ਵਾਸਤੇ ਸਰਕਾਰ ’ਤੇ ਦਬਾਅ ਬਣਾਉਣ ਦੇ ਮਕਸਦ ਨਾਲ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਦੇ ਸੰਬਧ ਵਿਚ ਕਸਬਾ ਮਜੀਠਾ ਅਤੇ ਆਸ ਪਾਸ ਇਲਾਕੇ ਵਿਚ ਬੰਦ ਦੇ ਸੱਦੇ ਨੂੰ ਪੂਰਨ ਵਿਚ ਸਮਰਥਨ ਮਿਲਿਆ। ਸ਼ਹਿਰ ਤੇ ਲਾਗਲੇ ਪਿੰਡਾਂ ਵਿਚ ਸਾਰੇ ਕਾਰੋਬਾਰੀ ਅਦਾਰੇ ਅਤੇ ਦੁਕਾਨਾਂ ਬੰਦ ਰਹੀਆਂ। ਬੈਂਕਾਂ ਦੇ ਸ਼ਟਰ ਵੀ ਬੰਦ ਰਹੇ। ਸਰਕਾਰੀ ਬੱਸਾਂ ਦੀ ਆਵਾਜਾਈ ਵੀ ਆਮ ਵਾਗ ਚਲਦੀ ਰਹੀ। ਪ੍ਰਾਈਵੇਟ ਬੱਸਾਂ ਮੁਕੰਮਲ ਤੌਰ ’ਤੇ ਬੰਦ ਰਹੀਆਂ। ਪੰਜਾਬ ਬੰਦ ਦੇ ਸੱਦੇ ਨੂੰ ਸਫਲ ਕਰਨ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਕੁੰਨਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸ਼ਹਿਰ ਮਜੀਠਾ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਵਲੋਂ ਪੰਜਾਬ ਸਰਕਾਰ ਪਾਸੋਂ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਇਸ ਦੇ ਨਾਲ ਹੀ ਇਸ ਕਤਲ ਵਿਚ ਜ਼ਿਮੇਵਾਰ ਹੋਰ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਕੁੰਨਾ ਵਿਚ ਕੰਵਲਜੀਤ ਸਿੰਘ ਸੋਹੀ ਜ਼ਿਲ੍ਹਾ ਮੀਡੀਆ ਇੰਚਾਰਜ, ਸੀਨੀਅਰ ਆਗੂ ਪ੍ਰਿਤਪਾਲ ਸਿੰਘ ਬੱਲ ਮਜੀਠਾ, ਸੰਦੀਪ ਸਿੰਘ ਸੋਹੀ, ਜਗਦੀਪ ਸਿੰਘ, ਧਰਮ ਸਿੰਘ, ਜਗਰੂਪ ਸਿੰਘ ਮਰੜ੍ਹੀ, ਅਵਤਾਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਿਚ ਸਰਕਲ ਪ੍ਰਧਾਨ ਜਸਪਾਲ ਸਿੰਘ ਨਾਗ ਨਵੇਂ, ਕੁਲਦੀਪ ਸਿੰਘ ਨਾਗ ਕਲਾਂ, ਰਾਜਾ ਨਾਗ, ਜਗਪ੍ਰੀਤ ਸਿੰਘ ਕੋਟਲਾ, ਮੁਖਵੰਤ ਸਿੰਘ ਆਬਾਦੀ ਵਰਪਾਲ, ਗੋਪਾਲ ਸਿੰਘ ਸੋਹੀਆਂ ਕਲਾਂ, ਨਵਦੀਪ ਸਿੰਘ ਨਾਗ, ਯਸ਼ਪਾਲ ਨਾਗ ਖੁਰਦ, ਕੁਲਬੀਰ ਸਿੰਘ ਸੋਹੀਆਂ, ਮਾਸਟਰ ਬਲਰਾਜ ਸਿੰਘ, ਹਰਦੇਵ ਸਿੰਘ ਵੀਰਮ, ਬੱਗਾ ਸਿੰਘ ਫ਼ੌਜੀ, ਹ ਰਦੀਪ ਸਿੰਘ ਨਾਗ ਖੁਰਦ, ਅਵਤਾਰ ਸਿੰਘ ਸ਼ਾਹ ਨਾਗ ਨਵੇਂ, ਪ੍ਰਭ ਸਿੰਘ ਸ਼ਾਹ, ਲਖਬੀਰ ਸਿੰਘ, ਰਣਜੀਤ ਸਿੰਘ, ਵਰਿੰਦਰ ਕੁਮਾਰ, ਨਰਿੰਦਰ ਸਿੰਘ, ਮਨਜਿੰਦਰ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਸਮੇਤ ਵੱਡੀ ਗਿਣਤੀ ਵਿਚ ਇਨਸਾਫ ਪਸੰਦ ਲੋਕ ਹਾਜ਼ਰ ਸਨ। ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਡਾ ਕੋਹਾਲੀ ਵਿਖੇ ਸ਼ਾਂਤਮਈ ਧਰਨਾ ਰਾਮ ਤੀਰਥ, (ਧਰਵਿੰਦਰ ਸਿੰਘ ਔਲਖ)-ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ। ਇਸੇ ਸੱਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਦੀ ਅਗਵਾਈ ਹੇਠ ਅੱਡਾ ਕੋਹਾਲੀ ਵਿਖੇ ਸ਼ਾਂਤਮਈ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਲਬਾਗ ਸਿੰਘ ਕੋਹਾਲੀ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਪੰਜਾਬ ਨੂੰ ਲੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਰਾਹੀਂ ਤਬਾਹ ਕੀਤਾ ਜਾ ਰਿਹਾ ਹੈ ਅਤੇ ਇਸ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਸਮੇਂ ਬਾਬਾ ਜਸਬੀਰ ਸਿੰਘ ਕੋਹਾਲੀ, ਪਰਮਜੀਤ ਸਿੰਘ ਰੰਗੇਵਾਲੀਆ ਅਤੇ ਲਖਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਸਰਕਾਰਾਂ ਅਤੇ ਪੁਲਿਸ ਦੀ ਕਥਿਤ ਸ਼ਹਿ ਕਾਰਨ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨਾ ਪਵੇਗਾ। ਧਰਨੇ ਦੌਰਾਨ ਸੁਖਦੇਵ ਸਿੰਘ, ਮਲਕੀਤ ਸਿੰਘ ਪਹਿਲਵਾਨ, ਕਸ਼ਮੀਰ ਸਿੰਘ ਖਰਾਦੀਆਂ, ਹਰਭਜਨ ਸਿੰਘ ਢੋਲਾ, ਮਨਜੀਤ ਸਿੰਘ ਬੱਲ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਐੱਸ.ਪੀ. ਰਮਨਦੀਪ ਸਿੰਘ ਅਤੇ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਦੁਕਾਨਦਾਰਾਂ ਨੂੰ ਜ਼ਬਰਦਸਤੀ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਧਰਨਾ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਜਾਵੇ।
‘ਪੰਜਾਬ ਬੰਦ’ ਦੇ ਸੱਦੇ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ
ਰਈਆ, 15 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਮਾਨਸਾ ਵਿਖੇ ਬੀਤੇ ਕਲ੍ਹ ਇੱਕ ਮੈਡੀਕਲ ਸਟੋਰ ਦੇ ਮਾਲਿਕ ਵਲੋੰ ਸ਼ੋਸ਼ਲ ਵਰਕਰ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਤੌਰ ’ਤੇ ਕੀਤੇ ਗਏ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਸਬਾ ਰਈਆ ਤੇ ਆਸ ਪਾਸ ਭਰਵਾਂ ਹੁੰਗਾਰਾ ਮਿਲਿਆ ਕਸਬਾ ਰਈਆ ਤੇ ਆਸ ਪਾਸ ਮਕੁੰਮਲ ਬੰਦ ਰਿਹਾ ਅਤੇ ਰੇੜੀ-ਫੜੀ ਤੱਕ ਨਹੀਂ ਲੱਗੀਆਂ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਸੈਂਕੜੇ ਕਾਰਕੁੰਨਾ ਵਲੋਂ ਬਜਾਰ ਵਿਚ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ ਉਪਰੰਤ ਫੇਰੂਮਾਨ ਚੌਂਕ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਚਾਚਾ ਸੁਖਚੈਨ ਸਿੰਘ ਸੰਧੂ ਤੇ ਹੋਰ ਬੁਲਾਰਿਆਂ ਨੇ ਇਸ ਕਤਲ ਲਈ ਸਿਧੇ ਤੌਰ ’ਤੇ ਮੁਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲੀਸ ਨੂੰ ਜ਼ਿੰਮੇਵਾਰ ਠਹਿਰਾਇਆ।