16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

‘ਪੰਜਾਬ ਬੰਦ’ ਦੇ ਸੱਦੇ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਹੋਏ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਜਨਾਲਾ ਵਿਚ ਭਰਵਾਂ ਸਮਰਥਨ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਰਹੀਆਂ, ਜਦਕਿ ਨਿੱਜੀ ਵਿੱਦਿਅਕ ਅਦਾਰਿਆਂ ਵਿਚ ਵੀ ਛੁੱਟੀ ਰਹੀ।

Ad Position 21
No active advertisement
ਅਜੀਤ ਡੈਸਕ 16-10-2026
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਹੋਏ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਜਨਾਲਾ ਵਿਚ ਭਰਵਾਂ ਸਮਰਥਨ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਰਹੀਆਂ, ਜਦਕਿ ਨਿੱਜੀ ਵਿੱਦਿਅਕ ਅਦਾਰਿਆਂ ਵਿਚ ਵੀ ਛੁੱਟੀ ਰਹੀ।ਇਸ ਦੌਰਾਨ ਸੜਕੀ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਦੇਖਣ ਨੂੰ ਮਿਲੀ। ਬੰਦ ਦੌਰਾਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ , ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਜਨਾਲਾ ਤੋਂ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਧਰਮਪਤਨੀ ਬੀਬੀ ਨਰਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਤੇ ਬੁਲਾਰੇ ਜਸਕਰਨ ਸਿੰਘ ਰਿਆੜ, ਸੀਨੀਅਰ ਆਗੂ ਭਾਈ ਕਾਬਲ ਸਿੰਘ ਸ਼ਾਹਪੁਰ ਅਤੇ ਚਰਨਜੀਤ ਸਿੰਘ ਗਾਲਬ ਸਮੇਤ ਹੋਰਨਾਂ ਆਗੂਆਂ ਵਲੋਂ ਸ਼ਹਿਰ ਵਿਚ ਖੁੱਲ੍ਹੀਆਂ ਇੱਕਾ ਦੁੱਕਾ ਦੁਕਾਨਾਂ, ਬੈਂਕਾਂ ਅਤੇ ਸਲੂਨਾਂ ਨੂੰ ਵੀ ਬੰਦ ਕਰਵਾਇਆ ਗਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਭਾਈ ਕਾਬਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਜਨਾਲਾ ਵਾਸੀਆਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਲਈ ਅਜਨਾਲਾ ਵਾਸੀਆਂ ਦਾ ਧੰਨਵਾਦ ਵੀ ਕੀਤਾ। ਉਧਰ ਪੰਜਾਬ ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਿਸ਼ੇਸ਼ ਚੌਕਸੀ ਵਰਤੀ ਗਈ। ਡੀ.ਐੱਸ.ਪੀ. ਅਜਨਾਲਾ ਧਰਮਿੰਦਰ ਕਲਿਆਣ ਦੀ ਅਗਵਾਈ ਹੇਠ ਐੱਸ. ਐੱਚ. ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਦੀ ਟੀਮ ਦੇ ਪੁਲਿਸ ਮੁਲਾਜ਼ਮ ਮੁਸਤੈਦ ਰਹੇ ਅਤੇ ਸ਼ਹਿਰ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਗਈ। ਡੀ.ਐੱਸ.ਪੀ. ਧਰਮਿੰਦਰ ਕਲਿਆਣ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਅਮਨ-ਸ਼ਾਂਤੀ ਨਾਲ ਆਪਣਾ ਵਿਰੋਧ ਦਰਜ ਕਰਵਾਉਣ। ਪੰਜਾਬ ਬੰਦ ਦੌਰਾਨ ਅਜਨਾਲਾ ਵਿਚ ਸਥਿਤੀ ਨੂੰ ਸ਼ਾਂਤੀਪੂਰਨ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਜਾਰੀ ਰੱਖੀ ਗਈ। ਪਿੰਡ ਭੀਲੋਵਾਲ ਦਾ ਮੇਨ ਰੋਡ ਸੱਚਰ ਦੀ ਅਗਵਾਈ ’ਚ ਧਰਨਾ ਲਾ ਕੇ ਕੀਤਾ ਜਾਮ ਟਾਹਲੀ ਸਾਹਿਬ, (ਵਿਨੋਦ ਭੀਲੋਵਾਲ)-ਮਾਨਸਾ ਵਿਖੇ ਸੋਸ਼ਲ ਵਰਕਰ ਪਰਵਿੰਦਰ ਸਿੰਘ ਚੋਟਾ ਦੇ ਕਤਲ ਹੋ ਜਾਣ ਤੇ ਵੱਖ- ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਤੇ ਅੱਜ ਮਹਿਤਾ ਰੋਡ ਤੋ ਨਿਕਲਦੀ ਬਟਾਲਾ ਸ਼ਹਿਰ ਨੂੰ ਜਾਦਾ ਮੇਨ ਰੋਡ ਪਿੰਡ ਭੀਲੋਵਾਲ ਮੁਕੰਮਲ ਤੌਰ ’ਤੇ ਕਾਂਗਰਸ ਪਾਰਟੀ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਰਾਜੂ ਭੀਲੋਵਾਲ ਦੀ ਅਗਵਾਈ ਵਿਚ ਬੰਦ ਕੀਤਾ, ਜਿਸ ਵਿਚ ਸੈਂਕੜੇ ਕਾਰਕੂਨਾਂ ਤੋ ਇਲਾਵਾ ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੀ ਵਿਸ਼ੇਸ਼ ਤੌਰ ’ਤੇ ਧਰਨੇ ਵਿਚ ਸ਼ਾਮਿਲ ਹੋਏ। ਜਿਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੱਚਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਪੰਜਾਬ ਦੇ ਲੋਕਾਂ ਲਈ ਨਸ਼ੇ ਦੇ ਖਿਲਾਫ਼ ਲੜਦਾ ਹੋਇਆ ਸ਼ਹੀਦ ਹੋ ਗਿਆ ਹੈ। ਜਿਸ ਨੇ ਉਸ ਸ਼ਹਾਦਤ ਦਿੱਤੀ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਲੋਕ ਹਮੇਸ਼ਾ ਯਾਦ ਰੱਖਣਗੇ, ਉਨ੍ਹਾਂ ਨੇ ਕਿਹਾ ਕਿ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਅੱਜ ਪੰਜਾਬ ਦੇ ਲੋਕ ਸੜਕਾਂ ’ਤੇ ਬੈਠ ਗਏ ਹਨ ਅਤੇ ਪੂਰਨ ਤੌਰ ’ਤੇ ਸਮਰਥਨ ਦਿੱਤਾ ਹੈ। ਇਸ ਮੌਕੇ ਜਸਪਾਲ ਸਿੰਘ ਨੰਬਰਦਾਰ, ਰਵਿੰਦਰ ਸਿੰਘ ਮੈਂਬਰ, ਸੁਲੱਖਣ ਸਿੰਘ ਕੱਥੂਨੰਗਲ, ਗੁਰਜੀਤ ਸਿੰਘ ਮੈਂਬਰ, ਕਾਬਲ ਸਿੰਘ, ਡਾ. ਸੁਖਵਿੰਦਰ ਸਿੰਘ ਰੰਧਾਵਾ ਕੱਥੂਨੰਗਲ, ਮਲਕੀਤ ਸਿੰਘ ਮੈਂਬਰ, ਜੈਮਲ ਸਿੰਘ ਨੰਬਰਦਾਰ, ਦਿਲਬਾਗ ਸਿੰਘ ਫੌਜੀ, ਪਰਮਜੀਤ ਸਿੰਘ, ਮਨਜਿੰਦਰ ਸਿੰਘ, ਪ੍ਰੇਮ ਸਿੰਘ, ਮੰਗਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਦੇ ਵਿਚ ਪਿੰਡ ਦੇ ਨੌਜਵਾਨ ਧਰਨੇ ਵਿਚ ਸ਼ਾਮਿਲ ਸਨ। ਸਰਹੱਦੀ ਖੇਤਰ ’ਚ ਬੰਦ ਨੂੰ ਭਰਵਾਂ ਹੁੰਗਾਰਾ ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਮਾਨਸਾ ਵਿਖੇ ਨਸ਼ਿਆ ਦੇ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਪਿਛੋ ਝੋਟਾ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਈ ਸਿਆਸੀ ਪਾਰਟੀਆ, ਕਿਸਾਨ ਜਥੇਬੰਦੀਆਂ, ਧਾਰਮਿਕ ਜੱਥੇਬੰਦੀਆ ਤੇ ਸਮਾਜਿਕ ਜਥੇਬੰਦੀਆਂ ਦੇ ਸਮਰਥਨ ਪਿਛੋ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ, ਕਸਬਾ ਰਮਦਾਸ ਤੇ ਗੱਗੋਮਾਹਲ ਸਮੇਤ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਵੀ ਦੁਕਾਨਾਂ ਤੇ ਨਿੱਜੀ ਸਕੂਲ ਬੰਦ ਰਹੇ। ਜਦੋਂ ਕਿ ਬੈਂਕਾਂ, ਸਰਕਾਰੀ ਦਫ਼ਤਰ ਖੁੱਲ੍ਹੇ ਰਹੇ ਤੇ ਸਰਕਾਰੀ ਸਕੂਲਾਂ ਵਿੱਚ ਭਾਵੇ ਸਟਾਫ ਹਾਜ਼ਰ ਸੀ ਪ੍ਰੰਤੀ ਬੱਚਿਆਂ ਦੀ ਗਿਣਤੀ ਬਹੁਤ ਘੱਟ ਰਹੀ, ਸੜਕੀ ਆਵਾਜਾਈ ਵੀ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈ ਜਦੋਂ ਕਿ ਸੜਕਾਂ ਤੇ ਬਹੁਤ ਘੱਟ ਬੱਸਾਂ ਤੇ ਨਿੱਜੀ ਵਾਹਨ ਵੇਖਣ ਨੂੰ ਮਿਲੇ, ਬਜ਼ਾਰਾਂ ਵਿਚ ਪੂਰੀ ਤਰ੍ਹਾਂ ਸੁੰਨ ਛਾਈ ਰਹੀ।ਕਈ ਕਿਸਾਨ ਜੱਥੇਬੰਦੀਆ ਬੰਦ ਨੂੰ ਸਫਲ ਬਣਾਉੇਣ ਲਈ ਬਜ਼ਾਰਾਂ ਵਿੱਚ ਵੇਖੀਆ ਗਈਆ । ਜੈਂਤੀਪੁਰ ਬਾਜ਼ਾਰ ਪੂਰਨ ਤੌਰ ’ਤੇ ਯੂਨੀਅਨ ਨੇ ਬੰਦ ਕਰਵਾਇਆ ਜੈਂਤੀਪੁਰ, (ਭੁਪਿੰਦਰ ਸਿੰਘ ਗਿੱਲ)-ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਮਜੀਠਾ ਦੇ ਕਸਬਾ ਜੈਂਤੀਪੁਰ ਪੂਰਨ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੰਦ ਕਰਵਾਇਆ ਗਿਆ। ਕਸਬੇ ਦੇ ਦੁਕਾਨਦਾਰ ਅਤੇ ਕਿਸਾਨ ਆਗੂਆਂ ਵਲੋਂ ਅੱਡੇ ’ਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਝੋਟਾ ਕਤਲ ਕੇਸ ਦੇ ਦੋਸ਼ੀਆਂ ਨੂੰ ਤੁਰੰਤ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਇਸ ਮੌਕੇ ਪ੍ਰਧਾਨ ਬਾਬਾ ਜਗਜੀਵਨ ਸਿੰਘ, ਦਲਬੀਰ ਸਿੰਘ, ਗੁਰਮੁੱਖ ਸਿੰਘ, ਅਜੀਤ ਸਿੰਘ, ਸਰਦੂਲ ਸਿੰਘ ਮਿੰਟੂ,ਜੱਗੂ,ਬਲਵਿੰਦਰ ਸਿੰਘ, ਉੱਤਮਜੀਤ ਸਿੰਘ, ਆਦਿ ਹਾਜ਼ਰ ਸਨ। ਨਾਥਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਪੈਦਲ ਮਾਰਚ ਕੱਢ ਕੇ ਦੁਕਾਨਾਂ ਕਰਵਾਈਆਂ ਬੰਦ ਕੱਥੂਨੰਗਲ, (ਦਲਵਿੰਦਰ ਸਿੰਘ ਰੰਧਾਵਾ)- ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕਸਬਾ ਕੱਥੂਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਕਾਰਨ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ਉੱਪਰ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਰਹੀ। ਇਸ ਦੌਰਾਨ ਸਰਕਾਰੀ ਅਤੇ ਨਿੱਜੀ ਸਕੂਲ ਵੀ ਬੰਦ ਰਹੇ। ਬੰਦ ਦਾ ਅਸਰ ਵਪਾਰਕ ਅਦਾਰਿਆਂ ਅਤੇ ਆਮ ਜਨਜੀਵਨ ਉੱਪਰ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਮਜੀਠਾ ਭਾਈ ਨਾਥਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਕਸਬਾ ਕੱਥੂਨੰਗਲ ਵਿਖੇ ਪੈਦਲ ਮਾਰਚ ਕੱਢਿਆ ਗਿਆ ਅਤੇ ਜਿਹੜੀਆਂ ਇਕ ਦੁਕਾਨਾਂ ਖੁੱਲੀਆਂ ਸਨ ਉਨ੍ਹਾਂ ਨੂੰ ਵੀ ਪੂਰਨ ਤੌਰ ’ਤੇ ਬੰਦ ਕਰਵਾਇਆ ਗਿਆ। ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਜਰਨਲ ਸਕੱਤਰ ਬਲਜਿੰਦਰ ਸਿੰਘ ਬਾਜਵਾ, ਅੰਮ੍ਰਿਤਸਰ ਜ਼ਿਲ੍ਹਾ ਆਈ. ਟੀ. ਵਿੰਗ ਇੰਚਾਰਜ ਕੰਵਲਜੀਤ ਸਿੰਘ ਸੋਹੀ, ਬਲਾਕ ਪ੍ਰਧਾਨ ਮਜੀਠਾ 2 ਕਿਰਪਾਲ ਸਿੰਘ ਫੌਜੀ, ਭਾਈ ਨਰਿੰਦਰ ਸਿੰਘ, ਭਾਈ ਦਿਲਰਾਜ ਸਿੰਘ, ਭਾਈ ਰਾਜਵਿੰਦਰ ਸਿੰਘ ਸਮੇਤ ਆਗੂਆਂ ਵਰਕਰਾਂ ਵਲੋਂ ਜੋ ਕੁਝ ਦੁਕਾਨਾਂ ਖੁੱਲੀਆਂ ਸਨ ਉਨ੍ਹਾਂ ਨੂੰ ਬੰਦ ਕਰਵਾਇਆ ਗਿਆ। ਸੜਕਾਂ ਉੱਪਰ ਵਾਹਨਾਂ ਦੀ ਆਵਾਜਾਈ ਘੱਟ ਹੋਣ ਕਾਰਨ ਇਲਾਕੇ ਵਿਚ ਆਮ ਦਿਨਾਂ ਵਰਗਾ ਜਾਣ ਜੀਵਨ ਦੇਖਣ ਨੂੰ ਨਹੀਂ ਮਿਲਿਆ । ਕੁੱਲ ਮਿਲਾ ਕੇ ਕਸਬਾ ਕੱਥੂਨੰਗਲ ਤੇ ਆਸ ਪਾਸ ਦੇ ਇਲਾਕੇ ਵਿਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਸਰਹੱਦੀ ਖੇਤਰ ’ਚ ਬੰਦ ਨੂੰ ਭਰਵਾਂ ਹੁੰਗਾਰਾ,૶ਸਰਕਾਰੀ ਸਕੂਲ, ਦਫ਼ਤਰ ਤੇ ਬੈਂਕਾਂ ’ਚ ਵੀ ਹਾਜ਼ਰੀ ਘੱਟ ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਮਾਨਸਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਵਾਲੇ ਵੱਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਪਿਛੋ ਝੋਟਾ ਦੇ ਪਰਿਵਾਰਕ ਮੈਬਰਾਂ ਵਲੋਂ ਇਨਸਾਫ਼ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਈ ਸਿਆਸੀ ਪਾਰਟੀਆਂ ਕਿਸਾਨ ਜੱਥੇਬੰਦੀਆਂ, ਧਾਰਮਿਕ ਜੱਥੇਬੰਦੀਆਂ ਤੇ ਸਮਾਜਿਕ ਜੱਥੇਬੰਦੀਆਂ ਦੇ ਸਮਰਥਨ ਪਿਛੋ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ, ਕਸਬਾ ਰਮਦਾਸ ਤੇ ਗੱਗੋਮਾਹਲ ਸਮੇਤ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਵੀ ਦੁਕਾਨਾਂ ਤੇ ਨਿੱਜੀ ਸਕੂਲ ਬੰਦ ਰਹੇ ।ਜਦੋ ਕਿ ਬੈਂਕਾਂ, ਸਰਕਾਰੀ ਦਫਤਰ ਖੁੱਲ੍ਹੇ ਰਹੇ ਤੇ ਸਰਕਾਰੀ ਸਕੂਲਾਂ ਵਿਚ ਭਾਵੇਂ ਸਟਾਫ ਹਾਜ਼ਰ ਸੀ ਪ੍ਰੰਤੀ ਬੱਚਿਾਂ ਦੀ ਗਿਣਤੀ ਬਹੁਤ ਘੱਟ ਰਹੀ, ਸੜਕੀ ਆਵਾਜਾਈ ਵੀ ਵੱਡੇ ਪੱਧਰ ਤੇ ਪ੍ਰਭਾਵਿਤ ਹੋਈ ਜਦੋਂ ਕਿ ਸੜਕਾਂ ’ਤੇ ਬਹੁਤ ਘੱਟ ਬੱਸਾਂ ਤੇ ਨਿੱਜੀ ਵਾਹਨ ਵੇਖਣ ਨੂੰ ਮਿਲੇ, ਬਜ਼ਾਰਾਂ ਵਿੱਚ ਪੂਰੀ ਤਰ੍ਹਾਂ ਸੁੰਨ ਛਾਈ ਰਹੀ।ਕਈ ਕਿਸਾਨ ਜੱਥੇਬੰਦੀਆ ਬੰਦ ਨੂੰ ਸਫਲ ਬਣਾਉੇਣ ਲਈ ਬਜਾਰਾਂ ਵਿਚ ਵੇਖੀਆ ਗਈਆ । ਕਸਬਾ ਤਰਸਿੱਕਾ, ਮੱਤੇਵਾਲ ਅਤੇ ਆਪ-ਪਾਸ ਦੇ ਪਿੰਡਾਂ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਤਰਸਿੱਕਾ, (ਗੁਰਪ੍ਰੀਤ ਸਿੰਘ ਮੱਤੇਵਾਲ, ਅਤਰ ਸਿੰਘ ਤਰਸਿੱਕਾ)- ਮਾਨਸਾ ਵਿਚ ਇਕ ਮੈਡੀਕਲ ਸਟੋਰ ਮਾਲਕ ਵਲੋਂ ਇਕ ਸਮਾਜ ਸੇਵਕ ਪਰਵਿੰਦਰ ਸਿੰਘ ਢੋਟਾ ਦੀ ਸ਼ਰੇਆਮ ਕੀਤੀ ਹੱਤਿਆ ਕਾਂਡ ਦੇ ਖ਼ਿਲਾਫ਼ ਅੱਜ ਪਰਿਵਾਰ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਸਥਾਨਕ ਕਸਬਾ ਤਰਸਿੱਕਾ, ਮੱਤੇਵਾਲ ਅਤੇ ਆਪ-ਪਾਸ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਬੰਦ ਦੇ ਮੱਦੇਨਜਰ ਅੱਜ ਸਮੂਹ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾ ਅਤੇ ਵਪਾਰਕ ਅਦਾਰੇ ਬੰਦ ਰੱਖੇ ਗਏ। ਸੜਕਾਂ ਤੇ ਆਵਾਜਾਈ ਨਾ ਮਾਤਰ ਨਜਰ ਆਈ, ਇਸ ਦੌਰਾਨ ਕੇਵਲ ਮੈਡੀਕਲ ਸਟੋਰ ਤੇ ਐਮਰਜੈਂਸੀ ਸੇਵਾਵਾਂ ਹੀ ਖੁੱਲੀਆਂ ਹੋਈਆਂ ਸਨ। ਇਸ ਦੌਰਾਨ ਬੱਸਾਂ ਦੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਸੀ, ਭਾਵੇਂ ਕਿ ਸਰਕਾਰੀ ਅਦਾਰੇ ਖੁਲੇ ਹੋਏ ਸਨ ਪਰ ਇਨ੍ਹਾਂ ਦਫਤਰਾਂ ਵਿਚ ਲੋਕਾਂ ਦੀ ਆਵਾਜਾਈ ਨਾਮਾਤਰ ਹੀ ਰਹੀ। ਇਲਾਕੇ ਦੀਆਂ ਸਮੂਹ ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਵਲੋਂ ਇਸ ਬੰਦ ਦਾ ਪੂਰਨ ਤੌਰ ’ਤੇ ਸਮਰਥਨ ਕੀਤਾ ਗਿਆ, ਜਿਸ ਨੂੰ ਲੈ ਕੇ ਕਈ ਜਥੇਬੰਦੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਮਹਿਤਾ ਰੋਡ ’ਤੇ ਧਰਨਾ ਪ੍ਰਦਰਸ਼ਨ ਵੀ ਕੀਤੇ ਗਏ। ਪੰਜਾਬ ਬੰਦ ਦੀ ਕਾਲ ਨੂੰ ਬਿਆਸ ’ਚ ਪੂਰਨ ਸਮਰਥਨ ਬਿਆਸ, (ਨਰਿੰਦਰ ਸਿੰਘ)- ਸਮਾਜਿਕ ਸੁਧਾਰ ਲਈ ਪਰਮਿੰਦਰ ਸਿੰਘ ਝੋਟੇ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਉਸਦਾ ਸ਼ਰੇਆਮ ਭਰੇ ਬਾਜ਼ਾਰ ’ਚ ਕਤਲ ਕਰ ਦਿੱਤਾ ਗਿਆ। ਇਸਦੇ ਚਲਦਿਆਂ ਪੰਜਾਬ ਸਰਕਾਰ ਦੀ ਨਾਕਾਮੀ ਅਤੇ ਲਾਪਰਵਾਹੀ ਦੇ ਨਤੀਜੇ ਵਜੋਂ ਪੰਜਾਬ ਦੇ ਮਾਹੌਲ ’ਚ ਤਣਾਅ ਪੈਦਾ ਹੋਇਆ, ਉਪਰੰਤ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਧਰਨਾ ਪ੍ਰਦਰਸ਼ਰਨ ਸ਼ੁਰੂ ਕੀਤਾ ਗਿਆ। ਕਸਬਾ ਬਿਆਸ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ’ਚ ਵੀ ਇਸਦਾ ਪੂਰਨ ਅਸਰ ਦੇਖਿਆ ਗਿਆ ਅਤੇ ਪੰਜਾਬ ਬੰਦ ਦੀ ਕਾਲ ਨੂੰ ਪੂਰਨ ਸਮਰਥਨ ਦਿੱਤਾ ਗਿਆ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਬਿਆਸ ’ਚੋਂ ਆਪਣੇ ਕਾਰਾਂ ਅਤੇ ਮੋਟਰਸਾਈਕਲਾਂ ਰਾਹੀਂ ਗੁਜ਼ਰਦੇ ਹੋਏ ਸ਼ਾਂਤਮਈ ਪ੍ਰਦਰਸ਼ਨ ਨਾਲ ਦੁਕਾਨਦਾਰਾਂ ਕੋਲੋਂ ਬੰਦ ਦਾ ਸਹਿਯੋਗ ਲਿਆ ਅਤੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ। ਇਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਆਪਣੇ ਵਾਹਨਾਂ ਸਮੇਤ ਪਾਰਟੀ ਦੇ ਨਾਲ ਦੇਖੇ ਗਏ। ਬਾਬਾ ਬਕਾਲਾ ਸਾਹਿਬ ਦੇ ਬਾਜ਼ਰ ਮੁਕੰਮਲ ਤੌਰ ’ਤੇ ਰਹੇ ਬੰਦ ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਅਤੇ ਆਸ ਪਾਸ ਦੇ ਇਲਾਕੇ ਵਿਚ ਬੰਦ ਨੁੰ ਭਰਵਾਂ ਹੁੰਗਾਰਾ ਮਿਲਿਆ ਅਤੇ ਬਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਮਾਨਸਾ ਵਿਖੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਦੇ ਮਾਲਕ ਵਲੋਂ ਕੀਤੇ ਗਏ ਕਤਲ ਦੇ ਰੋਸ ਵਜੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਸੱਦੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਵੱਖ ਵੱਖ ਜਥੇਬੰਦੀਆਂ ਵਲੋਂ ਬਜ਼ਾਰਾਂ ਵਿਚ ਰੋਸ ਮਾਰਚ ਕੱਢੇ ਗਏ ਅਤੇ ਕੁਝ ਨੌਜਵਾਨਾਂ ਵਲੋਂ ਬਜ਼ਾਰ ਵਿਚ ਦੁਕਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੰਦ ਕਰਾਵਉਣ ਲਈ ਵੀ ਅਪੀਲ ਕੀਤੀ ਗਈ । ਆਸ ਪਾਸ ਦੇ ਇਲਾਕੇ, ਪੇਂਡੂ ਖੇਤਰਾਂ ਵਿਚ ਵੀ ਬਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ । ਇਸ ਮੌਕੇ ਭਾਵੇਂ ਸਰਕਾਰੀ ਅਦਾਰੇ ਖੁੱਲ੍ਹੇ ਰਹੇ, ਪਰ ਪ੍ਰਾਈਵੇਟ ਅਦਾਰੇ ਅਤੇ ਸਕੂਲ ਵੀ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਮੌਕੇ ਮੈਡੀਕਲ ਸਟੋਰ, ਦੁੱਧ ਦੀਆਂ ਡੇਅਰੀਆਂ, ਸਬਜੀਆਂ ਲੋੜੀਂਦੀਆਂ ਵਸਤੂਆਂ ਵਾਲੀਆਂ ਦੁਕਾਨਾਂ ਆਦਿ ਖੁੱਲ੍ਹੀਆਂ ਰਹੀਆਂ । ਬਾਬਾ ਜਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ: ਬਲਜੀਤ ਸਿੰਘ ਜਾਲਾਲ ਉਸਮਾ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ । ਭਾਈ ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ ਸੰਸਥਾ ਅਤੇ ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ ਵਲੋਂ ਵੀ ਬੰਦ ਨੂੰ ਕਾਮਯਾਬ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਗਈ । ਬੰਦ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ । ਸੜਕਾਂ ’ਤੇ ਆਵਾਜਾਈ ਆਮ ਵਾਂਗ ਰਹੀ । ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਝੋਟਾ’ ਦੇ ਕਤਲ ਨੂੰ ਲੈ ਕੇ ਰੋਸ ਮਾਰਚ ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ (ਮੈਂਬਰ ਸ਼੍ਰੋਮਣੀ ਕਮੇਟੀ) ਦੀ ਅਗਵਾਈ ਹੇਠ ਇਤਿਹਾਸਕ ਨਗਰ ਦੇ ਬਾਜ਼ਰਾਂ ਵਿਖੇ ਰੋਸ ਮਾਰਚ ਕੱਢਿਆ ਗਿਆ । ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਵਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ, ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਨਸ਼ਿਆਂ ਵਿਚ ਗਲਤਾਨ ਹੈ ੳਤੇ ਗੈਂਗਸਟਰਾਂ ਦਾ ਬੋਲਬਾਲਾ ਹੈ, ਆਏ ਦਿਨ ਲੋਕ ਗੋਲੀਆਂ ਦਾ ਸ਼ਿਕਾਰ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ‘ਝੋਟਾ’ ਕਤਲ ਕਾਂਡ ਨੇ ਪੂਰੇ ਪੰਜਾਬ ਵਿਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ ਅਤੇ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਨਾਅਰੇ ਦੀ ਫੂਕ ਕੱਢਕੇ ਰੱਖ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸੀ.ਬੀ.ਆਈ. ਤੋਂ ਜਾਂਚ ਕਰਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੁਲਦੀਪ ਸਿੰਘ ਧਾਮੀ, ਸੁਖਚੈਨ ਸਿੰਘ ਗਿੱਲ, ਕਰਮ ਸਿੰਘ (ਸਾਰੇ ਕੌਂਸਲਰ), ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਪ੍ਰਧਾਨ ਸਵਰਨ ਸਿੰਘ ਕਾਲਾ, ਮੈਂਬਰ ਅਜੀਤ ਸਿੰਘ, ਸੂਬੇਦਾਰ ਹਰਜਿੰਦਰ ਸਿੰਘ ਨਿੱਜਰ, ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ, ਪ੍ਰਤਾਪ ਸਿੰਘ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਕਸ਼ਮੀਰ ਸਿੰਘ ਜੋਧਪੁਰੀ, ਪ੍ਰਧਾਨ ਗੁਰਦਿਆਲ ਸਿੰਘ, ਜਸਵੰਤ ਸਿੰਘ ਦਿੱਲੀ ਵਾਲੇ, ਚਾਚਾ ਮਲਕੀਅਤ ਸਿੰਘ, ਗੁਰਭਾਗ ਸਿੰਘ, ਪਵਿੱਤਰ ਸਿੰਘ, ਕਵੀਸ਼ਰ ਕੁਲਜੀਤ ਸਿੰਘ, ਜ: ਸੁਰਿੰਦਰ ਸਿੰਘ ਸ਼ਿੰਦੀ, ਜਸਪਾਲ ਸਿੰਘ ਜੱਸਾ, ਗੁਰਵਿੰਦਰ ਸਿੰਘ ਕਾਲੇਕੇ, ਰਾਜਵਿੰਦਰ ਸਿੰਘ ਰਾਜੂ ਤੇ ਹੋਰ ਹਾਜ਼ਰ ਸਨ । ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਚੋਗਾਵਾਂ ਚੌਂਕ ’ਚ ਧਰਨਾ ਚੋਗਾਵਾਂ, (ਗੁਰਵਿੰਦਰ ਸਿੰਘ ਕਲਸੀ)- ਨਸ਼ਾ ਵਿਰੋਧੀ ਕਾਰਕੁਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਸ਼ਾ ਸਮਗਲਰਾਂ ਵਲੋਂ ਕੀਤੇ ਗਏ ਬੇਰਹਿਮ ਕਤਲ ਦੇ ਵਿਰੋਧ ਵਿਚ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਮੇਤ ਵੱਖ-ਵੱਖ ਸਿੱਖ, ਕਿਸਾਨ ਜਥੇਬੰਦੀਆਂ ਅਤੇ ਨੰਬਰਦਾਰ ਯੂਨੀਅਨ ਵਲੋਂ ਚੋਗਾਵਾਂ ਚੌਂਕ ਵਿਖੇ ਤਿੱਖਾ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ।ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਤੋਂ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਖ਼ਤਮ ਹੋ ਚੁੱਕੀ ਹੈ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਾਈ ਝੋਟਾ ਦੇ ਕਾਤਲਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਾਬਾ ਰਣਜੋਧ ਸਿੰਘ, ਬੀਬੀ ਬਲਵਿੰਦਰ ਕੌਰ ਵੈਰੋਕੇ, ਸੁਖਰਾਜ ਸਿੰਘ, ਬਲਦੇਵ ਸਿੰਘ ਫੌਜੀ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਓਠੀਆ ’ਚ ਬਾਜ਼ਾਰ ਬੰਦ ਅਤੇ ਕਿਸਾਨ ਯੂਨੀਅਨ ਵਲੋਂ ਨਾਅਰੇਬਾਜ਼ੀ ਓਠੀਆ, (ਗੁਰਵਿੰਦਰ ਸਿੰਘ ਛੀਨਾ)-ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਕਸਬਾ ਓਠੀਆਂ ਦੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਰੱਖੀਆਂ ਗਈਆਂ। ਸਮੂੰਹ ਦੁਕਾਨਦਾਰਾਂ ਅਤੇ ਜ਼ਮਹੂਰੀ ਕਿਸਾਨ ਸਭਾ ਦੇ ਕਿਸਾਨ ਆਗੂਆਂ ਵਲੋਂ ਅੱਡੇ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਸੌਦਾਗਰਾ ’ਤੇ ਨੱਥ ਪਾਈ ਜਾਵੇ ਤਾ ਜੋ ਪੰਜਾਬ ਦੀ ਜਵਾਨੀ ਬਚ ਸਕੇ। ਉਨ੍ਹਾਂ ਸਰਕਾਰ ਨੂੰ ਬੇਨਤੀ ਕੀਤੀ ਕੇ ਝੋਟਾ ਕਤਲ ਕੇਸ ਦੇ ਦੋਸ਼ੀਆਂ ਨੂੰ ਤੁਰੰਤ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਇਹੋ ਅਜਿਹਾ ਕੰਮ ਨਾ ਕਰੇ। ਇਸ ਮੌਕੇ ’ਤੇ ਦੁਕਾਨਦਾਰ ਅੰਮ੍ਰਿਤ ਪਾਲ ਸਿੰਘ, ਗੁਲਜਾਰ ਸਿੰਘ, ਕਾਰਜ ਸਿੰਘ, ਮੈਂਬਰ ਬਲਕਾਰ ਸਿੰਘ, ਸਤਨਾਮ ਸਿੰਘ ਘੁਂਲਾ ਡਰਾਈਵਰ, ਗੋਪੀ ਨਿਹੰਗਾ ਆਦਿ ਹਾਜ਼ਰ ਸਨ। ‘ਪੰਜਾਬ ਬੰਦ’ ਨੂੰ ਨੰਬਰਦਾਰ ਯੂਨੀਅਨ ਦਾ ਸਮਰਥਨ ਚੋਗਾਵਾਂ, (ਗੁਰਵਿੰਦਰ ਸਿੰਘ ਕਲਸੀ)-ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਕਤਲ ਖ਼ਿਲਾਫ਼ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਨੰਬਰਦਾਰ ਯੂਨੀਅਨ ਗਾਲਿਬ ਸਰਕਲ ਲੋਪੋਕੇ/ਚੋਗਾਵਾਂ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਦੌਰਾਨ ਕਸਬਾ ਚੋਗਾਵਾਂ ਦੇ ਸਮੂਹ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਪੂਰਨ ਤੌਰ ’ਤੇ ਬੰਦ ਰਹੇ। ਯੂਨੀਅਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਚੋਗਾਵਾਂ, ਮੀਤ ਪ੍ਰਧਾਨ ਤਾਰਾਚੰਦ ਗੁਲਾਬ, ਕੈਸ਼ੀਅਰ ਕੁਲਦੀਪ ਸਿੰਘ ਭੁੱਲਰ, ਬਲਕਾਰ ਸਿੰਘ, ਨਿਸ਼ਾਨ ਸਿੰਘ, ਕੰਵਰਬੀਰ ਸਿੰਘ, ਦਰਸ਼ਨ ਸਿੰਘ ਅਤੇ ਕਿਰਪਾਲ ਸਿੰਘ ਸਮੇਤ ਸਮੂਹ ਨੰਬਰਦਾਰਾਂ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੁਧਾਰਕ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਗਈ । ਉਨ੍ਹਾਂ ਨੇ ਮੰਗ ਕੀਤੀ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫ਼ਾਸਟ ਟ੍ਰੈਕ ਅਦਾਲਤ ਰਾਹੀਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਯੂਨੀਅਨ ਨੇ ਇਨਸਾਫ਼ ਨਾ ਮਿਲਣ ’ਤੇ ਸੰਘ ਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਵੀ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੇਲੇ ਨੂੰ ਸਮਰਪਿਤ ਕੀਰਤਨ ਦਰਬਾਰ 23 ਨੂੰ- ਬਾਬਾ ਦੀਦਾਰ ਸਿੰਘ ਅਗਲੀ ਖ਼ਬਰ ‘ਪੰਜਾਬ ਬੰਦ’ ਦੇ ਸੱਦੇ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ
Ad Position 24