16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨੌਜਵਾਨ ਗੁਰਸੇਵਕ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ, ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਤੇ ਪੰਜਾਬੀ ਸਾਹਿਤ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ (23), ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਸੰਤ ਮਾਝਾ ਸਿੰਘ ਕਮਰਜੋਤ ਸੀ: ਸੈ: ਸਕੂਲ ਵਿਖੇ ਹੋਈ । ਭਾਈ ਜਗੀਰ ਸਿੰਘ ਹਜੂਰੀ ਰਾਗੀ ਜਥੇ ਨੇ ਕੀਰਤਨ ਅਤੇ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।

Ad Position 21
No active advertisement
ਅਜੀਤ ਡੈਸਕ 16-10-2026
ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ, ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਤੇ ਪੰਜਾਬੀ ਸਾਹਿਤ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ (23), ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਸੰਤ ਮਾਝਾ ਸਿੰਘ ਕਮਰਜੋਤ ਸੀ: ਸੈ: ਸਕੂਲ ਵਿਖੇ ਹੋਈ । ਭਾਈ ਜਗੀਰ ਸਿੰਘ ਹਜੂਰੀ ਰਾਗੀ ਜਥੇ ਨੇ ਕੀਰਤਨ ਅਤੇ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੰਘ, ਬਾਬਾ ਦਲਬੀਰ ਸਿੰਘ ਮੁਖੀ ਤਰਨਾ ਦਲ ਸ੍ਰੀ ਆਨੰਦਪੁਰ ਸਾਹਿਬ ਅਤੇ ਬਾਬਾ ਸਤਨਾਮ ਸਿੰਘ (ਗੁ: ਬਾਬਾ ਗੁਲਾਬ ਦਾਸ) ਵਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ । ਜਦਕਿ ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਅਮਰਜੀਤ ਸਿੰਘ ਕਾਲੇਕੇ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ, ਸਤਿੰਦਰਜੀਤ ਸਿੰਘ ਛੱਜਲਵੱਡੀ, ਸੁਜਾਨ ਸਿੰਘ ਖਾਲਸਾ, ਸੁਖਦੇਵ ਸਿੰਘ ਔਜਲਾ, ਰਾਜਿੰਦਰ ਸਿੰਘ ਸਹੋਤਾ, ਸੁਰਜਨ ਸਿੰਘ ਸੋਨੂੰ ਭਲਾਈਪੁਰ, ਕੈਪਟਨ ਜਸਪਾਲ ਸਿੰਘ ਆਦਿ ਬੁਲਾਰਿਆਂ ਨੇ ਗੁਰਸੇਵਕ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ । ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਮੱਖਣ ਸਿੰਘ ਭੈਣੀਵਾਲਾ, ਡਾ: ਕੁਲਵੰਤ ਸਿੰਘ ਬਾਠ, ਮਾ: ਮਨਜੀਤ ਸਿੰਘ ਵੱਸੀ, ਸਕੱਤਰ ਸਿੰਘ ਪੁਰੇਵਾਲ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਮਨਜੀਤ ਸਿੰਘ ਕੰਬੋ, ਜਸਮੇਲ ਸਿੰਘ ਜੋਧੇ, ਬਲਵਿੰਦਰ ਸਿੰਘ ਅਠੌਲਾ, ਗੁਰਮੇਜ ਸਿੰਘ ਸਹੋਤਾ, ਅਜੈਬ ਸਿੰਘ ਬੋਦੇਵਾਲ, ਮਨਜੀਤ ਪੱਪੂ, ਮੁਨੀਸ਼ ਕੁਮਾਰ ਰਿੰਕੂ, ਸੁਖਵੰਤ ਕੌਰ ਵੱਸੀ, ਸੁਰਿੰਦਰ ਖਿਲਚੀਆਂ, ਹਰਿੰਦਰਜੀਤ ਕੌਰ ਬਾਠ ਆਦਿ ਨੇ ਸੂਬੇਦਾਰ ਹਰਜੀਤ ਸਿੰਘ ਨੂੰ ਸ਼ੋਕ ਸੰਦੇਸ਼ ਅਤੇ ਸਿਰੋਪਾਉ ਭੇਟ ਕੀਤਾ । ਮੰਚ ਸੰਚਾਲਨ ਦੇ ਫਰਜ਼ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਨਿਭਾਏ । ਇਸ ਮੌਕੇ 6 ਸਿਖਲਾਈ ਬਟਾਲੀਅਨ ਵਲੋਂ ਸੂਬੇਦਾਰ ਪ੍ਰਕਾਸ਼ ਸਿੰਘ, ਚੇਅਰਮੈਨ ਕੁਲਦੀਪ ਸਿੰਘ ਮਥਰੇਵਾਲ, ਸੁਜਾਨ ਸਿੰਘ ਖਾਲਸਾ ਬੋਦਲਕੀੜੀ, ਕੁਲਦੀਪ ਸਿੰਘ ਛੱਜਲਵੱਡੀ, ਜਰਨੈਲ ਸਿੰਘ ਕੋਟ ਮਹਿਤਾਬ, ਪ੍ਰਧਾਨ ਮੋਹਣ ਸਿੰਘ ਕੰਗ, ਪ੍ਰਧਾਨ ਜੈਵਿੰਦਰ ਸਿੰਘ ਭੁੱਲਰ, ਸਰਪੰਚ ਸਰਬਜੀਤ ਸਿੰਘ ਸੰਧੂ, ਸਰਪੰਚ ਗੁਲਜ਼ਾਰ ਸਿੰਘ ਛੱਜਲਵੱਡੀ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਜੈਮਲ ਸਿੰਘ ਭੁੱਲਰ, ਸੁਖਚੈਨ ਸਿੰਘ ਗਿੱਲ, ਗੁਰਮੀਤ ਸਿੰਘ ਪਨੇਸਰ, ਮਨਜੀਤ ਕੌਰ, ਕਰਮ ਸਿੰਘ, ਕੁਲਦੀਪ ਸਿੰਘ ਧਾਮੀ, ਰਵੀ ਸਿੰਘ, ਪਰਮਜੀਤ ਸਿੰਘ, ਮਨਜਿੰਦਰ ਸਿੰਘ (ਸਾਰੇ ਕੌਂਸਲਰ), ਮਾਸਟਰ ਇਕਬਾਲ ਸਿੰਘ, ਸਰਪੰਚ ਹੰਸਰਾਜ ਸਿੰਘ ਧਿਆਨਪੁਰ, ਰਾਗੀ ਬਲਵਿੰਦਰ ਸਿੰਘ ਕੰਵਲ, ਪ੍ਰਧਾਨ ਭਜਨ ਸਿੰਘ ਸਹੋਤਾ, ਕਵੀਸ਼ਰ ਕੁਲਜੀਤ ਸਿੰਘ, ਸਤਵਿੰਦਰ ਸਿੰਘ ਜੌਹਲ, ਭਗਵੰਤ ਸਿੰਘ ਵਜੀਰ ਭੁੱਲਰ, ਗੁਰਮੀਤ ਸਿੰਘ ਬੈਂਕ ਵਾਲੇ, ਜਰਨੈਲ ਸਿੰਘ ਚੀਮਾਂਬਾਠ, ਗੁਰਮੀਤ ਸਿੰਘ ਵਡਾਲਾ, ਬਿਕਰਮਜੀਤ ਸਿੰਘ ਚੀਮਾਂ, ਸੁਖਵਿੰਦਰ ਸਿੰਘ ਮੱਤੇਵਾਲ, ਤਰਸੇਮ ਸਿੰਘ ਮੱਟੂ, ਐਡਵੋਕੇਟ ਪ੍ਰਵੀਨਪਾਲ ਸਿੰਘ, ਸਰਪੰਚ ਗੁਰਮੀਤ ਸਿੰਘ ਨੱਤ, ਸਰਵਣ ਸਿੰਘ ਧਰਦਿਉ, ਸਰਪੰਚ ਸੁਖਜਿੰਦਰ ਸਿੰਘ ਹੋਠੀਆਂ, ਹਰਜੀਤ ਸਿੰਘ ਸਠਿਆਲਾ, ਜਗੀਰ ਸਿੰਘ ਭਲਾਈਪੁਰ, ਗੁਰਵਿੰਦਰ ਸਿੰਘ ਕਾਲੇਕੇ, ਸਰਬਜੀਤ ਸਿੰਘ ਧੂਲਕਾ, ਡਾ: ਮਲਕੀਅਤ ਸਿੰਘ, ਪਵਨਦੀਪ ਸਿੰਘ ਰੰਧਾਵਾ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ, ਬਖਸ਼ੀਸ਼ ਸਿੰਘ, ਰਵੀ ਟਪਿਆਲਾ ਸਮੇਤ ਹੋਰਨਾਂ ਨੇ ਹਾਜ਼ਰੀ ਭਰੀ । ਆਖੀਰ ਵਿਚ ਸੂਬੇਦਾਰ ਹਰਜੀਤ ਸਿੰਘ ਨੇ ਸਮੂਹ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਵਧਾਈ ਚਿੰਤਾ, ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਡਰ ਅਗਲੀ ਖ਼ਬਰ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੇਲੇ ਨੂੰ ਸਮਰਪਿਤ ਕੀਰਤਨ ਦਰਬਾਰ 23 ਨੂੰ- ਬਾਬਾ ਦੀਦਾਰ ਸਿੰਘ
Ad Position 24