ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ
ਜਗਦੇਵ ਕਲਾਂ, 15 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਪਿੰਡ ਤੇੜਾ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਦਿਆਂ ਗੁਰੂ ਘਰ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ।
ਜਗਦੇਵ ਕਲਾਂ, 15 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਪਿੰਡ ਤੇੜਾ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਦਿਆਂ ਗੁਰੂ ਘਰ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਦਿਆਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਉੱਚੇ ਨੈਤਿਕ ਆਚਰਨ, ਚੰਗੇ ਸੰਸਕਾਰਾਂ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੁੜ ਕੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ। ਜੋੜ ਮੇਲੇ ਦੌਰਾਨ ਸਿੱਖ ਵਿਰਾਸਤ ਅਤੇ ਰਵਾਇਤੀ ਕਲਾਵਾਂ ਦੀ ਸ਼ਾਨਦਾਰ ਝਲਕ ਵੀ ਦੇਖਣ ਨੂੰ ਮਿਲੀ। ਜਿਸ ਵਿਚ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾ ਕੇ ਸਿੱਖ ਜੰਗਜੂ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ, ਜਦਕਿ ਘੋੜਿਆਂ ਦੀਆਂ ਦੌੜਾਂ ਮੇਲੇ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਬਾਬਾ ਸਰਵਣ ਸਿੰਘ, ਪ੍ਰਧਾਨ ਕਸ਼ਮੀਰ ਸਿੰਘ, ਜਗਤਾਰ ਸਿੰਘ ਜੱਗਾ, ਨਿਹੰਗ ਬਾਬਾ ਸੰਤੋਖ ਸਿੰਘ, ਅਵਤਾਰ ਸਿੰਘ, ਬਾਬਾ ਜਗੀਰ ਸਿੰਘ, ਨਿਹੰਗ ਹਰੀ ਸਿੰਘ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਗਿੰਦੂ, ਨੰਬਰਦਾਰ ਬਲਦੇਵ ਸਿੰਘ, ਨੰਬਰਦਾਰ ਗੁਰਲਾਲ ਸਿੰਘ, ਹਰਪਾਲ ਸਿੰਘ ਡੇਅਰੀ ਵਾਲੇ, ਅਜੀਤ ਸਿੰਘ , ਬਾਬਾ ਅਨੋਖ ਸਿੰਘ, ਬਾਬਾ ਸੁੱਚਾ ਸਿੰਘ ਤੇੜਾ ਅਤੇ ਪ੍ਰਤਾਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।