ਨਿੱਜਰਪੁਰਾ ਟੋਲ ਪਲਾਜ਼ਾ ’ਤੇ ਤੜਕਸਾਰ ਫਾਇਰਿੰਗ ਕਰਕੇ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਫ਼ਰਾਰ
ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਨਿੱਜਰਪੁਰਾ ਟੋਲ ਪਲਾਜ਼ਾ ’ਤੇ ਅੱਜ ਤੜਕਸਾਰ ਕਰੀਬ 4 ਵਜੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਕਤ ਨੌਜਵਾਨ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਨਿੱਜਰਪੁਰਾ ਟੋਲ ਪਲਾਜ਼ਾ ’ਤੇ ਅੱਜ ਤੜਕਸਾਰ ਕਰੀਬ 4 ਵਜੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਕਤ ਨੌਜਵਾਨ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਤੜਕਸਾਰ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਟੋਲ ਪਲਾਜ਼ਾ ਤੋਂ ਲੰਘਦਿਆਂ ਦੋਵੇਂ ਪਾਸੇ ਫਾਇਰਿੰਗ ਕੀਤੀ ਅਤੇ ਬਿਨਾਂ ਰੁਕੇ ਉਥੋਂ ਫਰਾਰ ਹੋ ਗਏ। ਘਟਨਾ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਉਨ੍ਹਾਂ ਦੇ ਫਰਾਰ ਹੋਣ ਸੰਬੰਧੀ ਕੋਈ ਠੋਸ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵਲੋਂ ਘਟਨਾ ਨਾਲ ਜੁੜੇ ਤੱਥਾਂ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਨੌਜਵਾਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਘਟਨਾ ਸੰਬੰਧੀ ਪੁਲਿਸ ਜਾਂਚ ਪੂਰੀ ਹੋਣ ਅਤੇ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਫਾਇਰਿੰਗ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।