17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਹਤ ਵਿਭਾਗ ਵਲੋਂ ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਲਾਈ

ਅੰਮ੍ਰਿਤਸਰ, 16 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ, ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਡਜ਼ ਜਾਗਰੂਕਤਾ ਮੁਹਿੰਮ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਸਿਵਲ ਸਰਜਨ ਦਫ਼ਤਰ ਵਿਖੇ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ, ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਡਜ਼ ਜਾਗਰੂਕਤਾ ਮੁਹਿੰਮ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਸਿਵਲ ਸਰਜਨ ਦਫ਼ਤਰ ਵਿਖੇ ਲਗਾਈ ਗਈ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਸ਼ਮੀ ਅਤੇ ਸਹਾਇਕ ਸਿਵਲ ਸਰਜਨ ਡਾ. ਸਤਨਾਮ ਸਿੰਘ ਨੇ ਦੱਸਿਆ ਕਿ ਐੱਚ.ਆਈ.ਵੀ./ਏਡਜ਼ ਸਬੰਧੀ ਸਹੀ ਜਾਣਕਾਰੀ ਅਤੇ ਸਾਵਧਾਨੀ ਇਸ ਬਿਮਾਰੀ ਤੋਂ ਬਚਾਅ ਦੇ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵ ਿੱਚ ਐੱਚ.ਆਈ.ਵੀ./ਏਡਜ਼ ਨਾਲ ਸਬੰਧਤ ਕੋਈ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ. ਕੇਂਦਰ ਵਿਖੇ ਜਾਂਚ ਕਰਵਾਏ। ਲੋੜ ਪੈਣ ’ਤੇ ਏ.ਆਰ.ਟੀ. ਕੇਂਦਰ ਤੋਂ ਇਲਾਜ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਵਿੱਚ ਮੁਫ਼ਤ ਜਾਂਚ, ਇਲਾਜ ਅਤੇ ਕਾਊਂਸਲਿੰਗ ਦੀਆਂ ਸਹੂਲਤਾਂ ਉਪਲਬਧ ਹਨ। ਇਸ ਤੋਂ ਇਲਾਵਾ, ਮਰੀਜ਼ ਦਾ ਨਾਮ, ਪਤਾ ਅਤੇ ਸਿਹਤ ਸਬੰਧੀ ਰਿਕਾਰਡ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐੱਚ.ਆਈ.ਵੀ./ਏਡਜ਼ ਨਾਲ ਜੀ ਰਹੇ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੀ ਬਜਾਏ, ਉਨ੍ਹਾਂ ਦੇ ਇਲਾਜ ਅਤੇ ਸਿਹਤ ਸੰਭਾਲ ਵਿਚ ਪੂਰਾ ਸਹਿਯੋਗ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਵਿਜੇ ਗੋਤਵਾਲ ਨੇ ਹਾਜ਼ਰੀਨ ਨੂੰ ਏਡਜ਼ ਦੇ ਕਾਰਨਾਂ, ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਲੋੜੀਂਦੀਆਂ ਸਾਵਧਾਨੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਐਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐਮ. ਮਨਪ੍ਰੀਤ ਮੰਗੋ, ਡੈਪਕੋ ਸ ਟਾਫ਼ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ ਵਿਖੇ ਗੁਰੂ ਘਰਾਂ ਦੇ ਨਿਸ਼ਕਾਮ ਸੇਵਾਦਾਰ ਸੱਯਦ ਆਗਾ ਦਾ ਦਿਹਾਂਤ, ਸਿੱਖ ਸੰਗਤ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਾਗ ਕਲਾਂ ਇੰਡਸਟਰੀਅਲ ਐਸੋਸੀਏਸ਼ਨ ਨੇ ਡੀ. ਸੀ. ਨਾਲ ਕੀਤੀ ਮੁਲਾਕਾਤ
Ad Position 24